ਪੜਚੋਲ ਕਰੋ
ਦੇਸ਼ 'ਚ ਕਸ਼ਮੀਰੀ ਵਿਦਿਆਰਥੀ ਅਸੁਰੱਖਿਅਤ! ਸੁਪਰੀਮ ਕੋਰਟ ਵੱਲੋਂ ਕੇਂਦਰ ਸਣੇ 11 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ: ਕਸ਼ਮੀਰ ਦੇ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨਾਲ ਵਿਤਕਰੇ ਤੋਂ ਲੈ ਕੇ ਉਨ੍ਹਾਂ ਉੱਪਰ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਸੁਪਰੀਮ ਕੋਰਟ ਹਰਕਤ ਵਿੱਚ ਆਈ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਸਖ਼ਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੇ 11 ਸੂਬਿਆਂ ਦੀਆਂ ਸਰਕਾਰਾਂ ਨੂੰ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਪੜ੍ਹੋ- ਖਾਲਸੇ ਨੇ ਜਿੱਤਿਆ ਕਸ਼ਮੀਰੀਆਂ ਦਾ ਦਿਲ, ਸੋਸ਼ਲ ਮੀਡੀਆ 'ਤੇ ਸਿੱਖਾਂ ਦੇ ਸੋਹਲੇ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ, ਮੇਘਾਲਿਆ, ਪੱਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਦਿੱਲੀ ਤੇ ਜੰਮੂ-ਕਸ਼ਮੀਰ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਾਰੇ ਸੂਬੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ। ਇਸ ਦੇ ਨਾਲ ਹੀ ਅਦਾਲਤ ਨੇ ਭੀੜ ਦੀ ਹਿੰਸਾ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਬਣਾਏ ਗਏ ਨੋਡਲ ਅਫ਼ਸਰ ਵੀ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ।
ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਵਾਪਰੇ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨਾਂ ਦੀ ਜਾਨ ਜਾਣ ਮਗਰੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਵਿਦਿਆਰਥੀ ਵੱਖ-ਵੱਖ ਸੂਬਿਆਂ ਤੋਂ ਆ ਕੇ ਪੰਜਾਬ ਦੇ ਮੁਹਾਲੀ ਦੇ ਗੁਰਦੁਆਰਿਆਂ ਵਿੱਚ ਜਮ੍ਹਾਂ ਹੋ ਰਹੇ ਹਨ, ਜਿੱਥੋਂ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਜੰਮੂ ਜਾਂ ਕਸ਼ਮੀਰ ਵਿੱਚ ਭੇਜਣ ਦਾ ਬੰਦੋਬਸਤ ਕਰਨ ਵਿੱਚ ਮਦਦ ਦੇ ਰਹੀਆਂ ਹਨ।
ਅਦਾਲਤ ਨੇ ਕਿਹਾ ਹੈ ਕਿ ਜੇਕਰ ਕਿਧਰੇ ਕਸ਼ਮੀਰੀ ਵਿਦਿਆਰਥੀਆਂ ਨਾਲ ਗ਼ਲਤ ਸਲੂਕ ਹੋ ਰਿਹਾ ਹੈ ਜਾਂ ਮਾਰ-ਕੁੱਟ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉੱਥੇ ਜਲਦ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਈ ਜਾਵੇ।कश्मीरी छात्रों को सुरक्षा देने की मांग पर SC का केंद्र और 11 राज्यों को नोटिस। कहा- राज्य कश्मीरी छात्रों की सुरक्षा के लिए कदम उठाएं। भीड़ की हिंसा मामलों को देखने के लिए बने नोडल ऑफिसर भी उनकी सुरक्षा सुनिश्चित करें।
कोर्ट के आदेश और सुरक्षा के इन्तज़ाम का व्यापक प्रचार हो — Nipun Sehgal (@Sehgal_Nipun) February 22, 2019
ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਵਾਪਰੇ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨਾਂ ਦੀ ਜਾਨ ਜਾਣ ਮਗਰੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਵਿਦਿਆਰਥੀ ਵੱਖ-ਵੱਖ ਸੂਬਿਆਂ ਤੋਂ ਆ ਕੇ ਪੰਜਾਬ ਦੇ ਮੁਹਾਲੀ ਦੇ ਗੁਰਦੁਆਰਿਆਂ ਵਿੱਚ ਜਮ੍ਹਾਂ ਹੋ ਰਹੇ ਹਨ, ਜਿੱਥੋਂ ਸਿੱਖ ਜਥੇਬੰਦੀਆਂ ਉਨ੍ਹਾਂ ਦੇ ਜੰਮੂ ਜਾਂ ਕਸ਼ਮੀਰ ਵਿੱਚ ਭੇਜਣ ਦਾ ਬੰਦੋਬਸਤ ਕਰਨ ਵਿੱਚ ਮਦਦ ਦੇ ਰਹੀਆਂ ਹਨ। Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















