Supreme Court: AAP ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ, 15 ਜੂਨ ਤੱਕ ਪਾਰਟੀ ਦਾ ਦਫ਼ਤਰ ਖ਼ਾਲੀ ਕਰਨ ਦਾ ਦਿੱਤਾ ਹੁਕਮ
AAP office: ਆਮ ਆਦਮੀ ਪਾਰਟੀ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦਾ ਦਫ਼ਤਰ ਰਾਉਜ਼ ਐਵੇਨਿਊ ਕੋਰਟ ਨੂੰ ਅਲਾਟ ਕੀਤੀ ਜ਼ਮੀਨ ’ਤੇ ਬਣਾਇਆ ਗਿਆ ਹੈ। ਹਾਈ ਕੋਰਟ ਨੇ ਵੀ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਦਫ਼ਤਰ ਖਾਲੀ ਕਰਨ ਲਈ ਕਿਹਾ ਸੀ।

Supreme court: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਹਾਲਾਂਕਿ ਅਦਾਲਤ ਨੇ ਚੋਣਾਂ ਦੇ ਮੱਦੇਨਜ਼ਰ 15 ਜੂਨ ਤੱਕ ਦਾ ਸਮਾਂ ਵਧਾ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਖਿਲਾਫ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦਾ ਦਫਤਰ ਰਾਉਜ ਐਵੇਨਿਊ ਕੋਰਟ ਨੂੰ ਅਲਾਟ ਕੀਤੀ ਗਈ ਜ਼ਮੀਨ 'ਤੇ ਬਣਾਇਆ ਗਿਆ ਹੈ।
ਇਸ ਮਾਮਲੇ ਵਿੱਚ ਹਾਈਕੋਰਟ ਨੇ ਵੀ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਦਫ਼ਤਰ ਖਾਲੀ ਕਰਨ ਲਈ ਕਿਹਾ ਸੀ। ਇਸ ਫੈਸਲੇ ਖਿਲਾਫ 'ਆਪ' ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹੁਣ ਸੁਪਰੀਮ ਕੋਰਟ ਨੇ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ 'ਆਪ' ਨਵੇਂ ਦਫ਼ਤਰ ਲਈ ਸਰਕਾਰ ਨੂੰ ਅਰਜ਼ੀ ਦੇ ਸਕਦੀ ਹੈ।
ਇਹ ਵੀ ਪੜ੍ਹੋ: ਮੋਹਾਲੀ ਦੇ CP 67 Mall ਸਾਹਮਣੇ ਗੋਲ਼ੀਆਂ ਨਾਲ ਭੁੰਨਿਆ ਜੰਮੂ ਦਾ ਨੌਜਵਾਨ, ਗੈਂਗਵਾਰ ਦਾ ਸ਼ੱਕ
ਅਦਾਲਤ ਨੇ ਇਹ ਵੀ ਕਿਹਾ ਕਿ ਸਬੰਧਤ ਵਿਭਾਗ ‘ਆਪ’ ਦੀ ਅਰਜ਼ੀ ’ਤੇ 4 ਹਫ਼ਤਿਆਂ ਵਿੱਚ ਫ਼ੈਸਲਾ ਲਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜ਼ਮੀਨ ਅਦਾਲਤ ਨੂੰ ਪਹਿਲਾਂ ਹੀ ਅਲਾਟ ਕੀਤੀ ਗਈ ਸੀ। ਉਸ ਜ਼ਮੀਨ ’ਤੇ ਹਾਈ ਕੋਰਟ ਦੇ ਮੁਲਾਜ਼ਮਾਂ ਲਈ ਰਿਹਾਇਸ਼ੀ ਕੰਪਲੈਕਸ ਬਣਾਇਆ ਜਾਣਾ ਹੈ। ਉੱਥੇ ਪਾਰਟੀ ਦਫਤਰ ਨਹੀਂ ਚਲਾ ਸਕਦਾ ਹੈ।
ਇਹ ਵੀ ਪੜ੍ਹੋ: ISRO chief somnath: ISRO ਚੀਫ਼ ਸੋਮਨਾਥ ਨੂੰ ਲੱਗੀ ਆਹ ਬਿਮਾਰੀ, ਕੀਤਾ ਵੱਡਾ ਖੁਲਾਸਾ






















