ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਨੀਅਰ ਪੱਤਰਕਾਰ ਵਿਨੋਦ ਦੁਆ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਰੱਦ ਕਰ ਦਿੱਤਾ ਹੈ। ਇਹ ਕੇਸ ਸ਼ਿਮਲਾ ਵਿੱਚ ਦਾਇਰ ਕੀਤਾ ਗਿਆ ਸੀ। ਅੱਜ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਵਿਨੋਦ ਦੁਆ ਖ਼ਿਲਾਫ਼ ਕੇਸ ਰੱਦ ਕਰਨ ਦੇ ਆਦੇਸ਼ ਦਿੱਤੇ।


ਦੁਆ ਨੇ ਦਾਅਵਾ ਕੀਤਾ ਸੀ ਕਿ ਯੂਟਿਊਬ ਚੈਨਲ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਹੀ ਉਨ੍ਹਾਂ ਖਿਲਾਫ ਮੁਕੱਦਮਾ ਦਾਇਰ ਕੀਤਾ ਗਿਆ।


ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਮੰਗ ਠੁਕਰਾ ਦਿੱਤੀ ਹੈ ਕਿ ਤਜਰਬੇਕਾਰ ਪੱਤਰਕਾਰਾਂ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਤੋਂ ਪਹਿਲਾਂ ਹਾਈਕੋਰਟ ਦੇ ਜੱਜ ਦੀ ਕਮੇਟੀ ਤੋਂ ਮਨਜ਼ੂਰੀ ਲਈ ਜਾਣੀ ਚਾਹੀਦੀ ਹੈ।


ਇਹ ਵੀ ਪੜ੍ਹੋ: Rajinder Deep Singh Wala ਨੂੰ ਕਿਉਂ ਕੀਤਾ ਕਿਸਾਨ ਮੋਰਚੇ ਤੋਂ ਸਸਪੈਂਡ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904