ਇਹ ਵੀ ਪੜ੍ਹੋ: Farmer Protest: ਰਿਹਾਨਾ ਦੀ ਕਿਸਾਨ ਅੰਦੋਲਨ ਨੂੰ ਹਮਾਇਤ ਮਗਰੋਂ ਮੱਚੀ ਖਲਬਲੀ, ਦਿਲਜੀਤ ਤੇ ਐਮੀ ਸਣੇ ਕਈ ਬਾਲੀਵੁੱਡ ਸਿਤਾਰਿਆਂ ਕੀਤਾ ਸਵਾਗਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Supreme Court on Tractor Rally Violence: ਸੁਪਰੀਮ ਕੋਰਟ ਵੱਲੋਂ ਦਿੱਲੀ ਹਿੰਸਾ ਮਾਮਲੇ 'ਚ ਦਖਲ ਤੋਂ ਇਨਕਾਰ, ਜਾਣੋ ਦਾਇਰ ਪਟੀਸ਼ਨਾਂ 'ਤੇ ਕੀ ਕਿਹਾ
ਏਬੀਪੀ ਸਾਂਝਾ | 03 Feb 2021 12:58 PM (IST)
ਚੀਫ਼ ਜਸਟੀਸ ਨੇ ਕਿਹਾ- ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਬਿਆਨ ਵੇਖਿਆ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ (Farmers Protest) ਵੱਲੋਂ ਵਿਰੋਧ ਜਾਰੀ ਹੈ। ਇਸ ਦੇ ਨਾਲ ਹੀ 26 ਜਨਵਰੀ ਨੂੰ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਚੀਫ ਜਸਟੀਸ ਐਸਏ ਬੋਬੜੇ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਕਾਨੂੰਨ ਆਪਣਾ ਕੰਮ ਕਰੇਗਾ। ਦੱਸ ਦਈਏ ਕਿ ਚੀਫ਼ ਜਸਟੀਸ ਨੇ ਕਿਹਾ- ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਬਿਆਨ ਵੇਖਿਆ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕਾਨੂੰਨ ਆਪਣਾ ਕੰਮ ਕਰੇਗਾ, ਇਸ ਲਈ ਅਸੀਂ ਇਸ 'ਚ ਦਖਲ ਨਹੀਂ ਦੇਣਾ ਚਾਹੁੰਦੇ। ਇਸ ਮਾਮਲੇ 'ਚ ਤੁਸੀਂ ਸਰਕਾਰ ਨੂੰ ਮੰਗ ਪੱਤਰ ਦਿਓ।" ਦੱਸ ਦੇਈਏ ਕਿ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਅੱਗੇ ਪੰਜ ਪਟੀਸ਼ਨਾਂ ਸੀ। ਕੁਝ ਵਿੱਚ ਇਸ ਨੂੰ ਦੇਸ਼ ਵਿਰੋਧੀ ਅਨਸਰਾਂ ਦੀ ਸਾਜਿਸ਼ ਦੱਸਿਆ ਗਿਆ ਹੈ, ਕੁਝ ਵਿਚ ਸਰਕਾਰ ਤੇ ਪੁਲਿਸ ਦੀ ਅਣਗਹਿਲੀ, ਕੁਝ ਪਟੀਸ਼ਨਾਂ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਗਈ। ਜਦਕਿ ਕੁਝ ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਜਾਂਚ ਨੂੰ ਐਨਆਈਏ ਨੂੰ ਸੌਂਪਿਆ ਜਾਣਾ ਚਾਹੀਦਾ ਹੈ।