Arvind Kejriwal: ਸੁਪਰੀਮ ਕੋਰਟ ਨੇ ਵੀਰਵਾਰ ਯਾਨੀਕਿ ਅੱਜ 5 ਸਤੰਬਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦਾ ਫੈਸਲਾ 10 ਸਤੰਬਰ 2024 ਨੂੰ ਆਵੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਨੇ ਉਨ੍ਹਾਂ ਨੂੰ ਲਗਭਗ ਦੋ ਸਾਲਾਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਜਦੋਂ ਉਨ੍ਹਾਂ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਮਿਲੀ ਤਾਂ ਉਸ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ।
ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਮੁੱਖ ਮੰਤਰੀ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਸੰਵਿਧਾਨਕ ਅਹੁਦੇ ਦੇ ਅਧਿਕਾਰੀ ਹਨ ਅਤੇ ਉਨ੍ਹਾਂ ਦੇ ਭੱਜਣ ਦਾ ਕੋਈ ਖ਼ਤਰਾ ਨਹੀਂ ਹੈ। ਇਸ 'ਤੇ ਐੱਸ.ਵੀ.ਰਾਜੂ ਨੇ ਕਿਹਾ ਕਿ ਕਾਨੂੰਨ 'ਚ ਕੋਈ ਖਾਸ ਵਿਅਕਤੀ ਨਹੀਂ, ਸਾਰੇ ਆਮ ਲੋਕ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।