ਪੜਚੋਲ ਕਰੋ

Supreme Court News: 'ਸੋਸ਼ਲ ਮੀਡੀਆ ਤੋਂ ਰਹੋ ਸਾਵਧਾਨ', ਸੁਪਰੀਮ ਕੋਰਟ ਨੇ ਕਿਉਂ ਦਿੱਤੀ ਲੋਕਾਂ ਨੂੰ ਇਹ ਸਲਾਹ, ਜਾਣੋ

Supreme Court News: ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਪੋਸਟਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ, ਜਦੋਂ ਅਦਾਕਾਰ ਅਤੇ ਤਾਮਿਲਨਾਡੂ ਦੇ ਸਾਬਕਾ ਵਿਧਾਇਕ ਐਸ ਵੇ ਸ਼ੇਖਰ ਦੀ ਪਟੀਸ਼ਨ 'ਤੇ ਸੁਣਵਾਈ ਹੋ ਰਹੀ ਸੀ।

Supreme Court On Social Media Use: ਸੁਪਰੀਮ ਕੋਰਟ ਨੇ ਅਦਾਕਾਰ ਅਤੇ ਤਾਮਿਲਨਾਡੂ ਦੇ ਸਾਬਕਾ ਵਿਧਾਇਕ ਐਸ ਵੀ ਸ਼ੇਖਰ ਵੱਲੋਂ ਦਰਜ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਅਦਾਕਾਰ ਨੇ ਕਥਿਤ ਤੌਰ 'ਤੇ 2018 ਵਿੱਚ ਮਹਿਲਾ ਪੱਤਰਕਾਰਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਵਾਲੀ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਸੀ ਅਤੇ ਸ਼ਨੀਵਾਰ (19 ਅਗਸਤ) ਨੂੰ ਇਸੇ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੇ ਨਾਲ ਹੀ ਕੋਰਟ ਨੇ ਸੋਸ਼ਲ ਮੀਡੀਆ ਨੂੰ ਲੈ ਕੇ ਵੀ ਸਲਾਹ ਦਿੱਤੀ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਇਸ ਦੇ ਪ੍ਰਭਾਵ ਅਤੇ ਪਹੁੰਚ ਨੂੰ ਲੈ ਕੇ ਸਾਵਧਾਨ ਰਹਿਣਾ ਚਾਹੀਦਾ ਹੈ। ਸੁਣਵਾਈ ਤੋਂ ਬਾਅਦ ਜਸਟਿਸ ਬੀਆਰ ਗਵਈ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਦੇ ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਜਾਂ ਅਸ਼ਲੀਲ ਪੋਸਟ ਕਰਨ ਵਾਲਿਆਂ ਨੂੰ ਸਜ਼ਾ ਦੇਣੀ ਜ਼ਰੂਰੀ ਹੈ। ਐਸ ਵੇ ਸ਼ੇਖਰ ਨੇ ਪੋਸਟ ਨਾਲ ਸਬੰਧਤ ਅਪਰਾਧਿਕ ਕਾਰਵਾਈ ਨੂੰ ਰੱਦ ਕਰਨ ਲਈ ਪਟੀਸ਼ਨ ਦਰਜ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Chandrayaan-3: ਦਿੱਲੀ 'ਚ ਇਸ ਜਗ੍ਹਾ ਤੋਂ ਦੇਖ ਸਕੋਗੇ ਚੰਦਰਯਾਨ-3 ਦੀ ਸਾਫਟ ਲੈਂਡਿੰਗ ਦਾ ਨਜ਼ਾਰਾ, ਕੀਤੀਆਂ ਗਈਆਂ ਖਾਸ ਤਿਆਰੀਆਂ

ਵਕੀਲ ਦੀ ਦਲੀਲ 'ਤੇ ਅਦਾਲਤ ਨੇ ਕੀ ਕਿਹਾ

ਅਦਾਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਸ਼ੇਖਰ ਨੇ ਘਟਨਾ ਵਾਲੇ ਦਿਨ ਉਸ ਦੀਆਂ ਅੱਖਾਂ 'ਚ ਕੋਈ ਦਵਾਈ ਪਾਈ ਸੀ, ਜਿਸ ਕਾਰਨ ਉਹ ਸ਼ੇਅਰ ਕੀਤੀ ਪੋਸਟ ਨਹੀਂ ਪੜ੍ਹ ਸਕਿਆ। ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਜ਼ਰੂਰੀ ਲੱਗਦਾ ਹੈ ਤਾਂ ਉਸ ਨੂੰ ਨਤੀਜੇ ਭੁਗਤਣ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਆਪਣੇ ਹੁਕਮ 'ਚ ਕਿਹਾ ਸੀ ਕਿ ਸ਼ੇਖਰ ਨੇ 19 ਅਪ੍ਰੈਲ 2018 ਨੂੰ ਆਪਣੇ ਫੇਸਬੁੱਕ ਅਕਾਊਂਟ 'ਤੇ ਅਪਮਾਨਜਨਕ ਅਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਇਸ ਦੀ ਸ਼ਿਕਾਇਤ ਚੇਨਈ ਪੁਲਿਸ ਕਮਿਸ਼ਨਰ ਕੋਲ ਦਰਜ ਕਰਵਾਈ ਗਈ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਤਾਮਿਲਨਾਡੂ ਦੇ ਵੱਖ-ਵੱਖ ਹਿੱਸਿਆਂ 'ਚ ਹੋਰ ਨਿੱਜੀ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਗਈਆਂ ਸਨ।

ਕੀ ਹੈ ਪੂਰਾ ਮਾਮਲਾ?

ਇਕ ਮਹਿਲਾ ਪੱਤਰਕਾਰ ਨੇ ਫੇਸਬੁੱਕ 'ਤੇ ਤਮਿਲਨਾਡੂ ਦੇ ਤਤਕਾਲੀ ਰਾਜਪਾਲ ਬਨਵਾਰੀਲਾਲ ਪੁਰੋਹਿਤ 'ਤੇ ਅਸ਼ਲੀਲਤਾ ਦਾ ਦੋਸ਼ ਲਗਾਉਂਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ਨੂੰ ਐਸ ਵੇ ਸ਼ੇਖਰ ਨੇ ਸਾਂਝਾ ਕੀਤਾ ਅਤੇ ਆਪਣੀ ਰਾਏ ਦਿੱਤੀ ਸੀ। ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਇਹ ਸਾਰਾ ਮਾਮਲਾ ਸਾਲ 2018 ਦਾ ਹੈ।

ਇਹ ਵੀ ਪੜ੍ਹੋ: 1984 Anti-Sikh Riots: ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਖ਼ਿਲਾਫ਼ ਕੱਲ੍ਹ ਦੋਸ਼ ਹੋਣਗੇ ਤੈਅ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget