Patanjali Case: ਪਤੰਜਲੀ ਮਾਮਲੇ 'ਚ IMA ਦੀਆਂ ਮੁਸ਼ਕਲਾਂ ਵੀ ਵਧੀਆਂ, ਬਾਲਕ੍ਰਿਸ਼ਨ ਦੀ ਮੰਗ 'ਤੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਬੈਂਚ ਨੇ ਆਈਐਮਏ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਦੂਜੀ ਧਿਰ ਨੂੰ ਕਿਹਾ ਹੈ ਕਿ ਉਹ ਗੁੰਮਰਾਹਕੁੰਨ ਇਸ਼ਤਿਹਾਰ ਚਲਾ ਰਹੇ ਹਨ, ਤੁਸੀਂ ਇੰਟਰਵਿਊ ਦੇ ਕੇ ਕੀ ਕਰ ਰਹੇ ਹੋ? ਉਨ੍ਹਾ ਕਿਹਾ ਕਿ ਇਹ ਅਦਾਲਤ ਦੀ ਕਾਰਵਾਈ ਤੇ ਟਿੱਪਣੀ ਹੈ।
Baba Ramdev Patanjali Case: ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਨਾਲ ਜੁੜੇ ਮਾਮਲੇ 'ਚ ਸੁਪਰੀਮ ਕੋਰਟ 'ਚ ਚੱਲ ਰਹੀ ਕਾਰਵਾਈ 'ਤੇ ਟਿੱਪਣੀ ਕਰਨ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਮੁਖੀ ਡਾਕਟਰ ਆਰਵੀ ਅਸ਼ੋਕਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਡਾਕਟਰ ਅਸ਼ੋਕਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦਸ ਦੇਈਏ ਕਿ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ ਅਚਾਰੀਆ ਬਾਲਕ੍ਰਿਸ਼ਨ ਵੱਲੋਂ ਆਈਐਮਏ ਮੁਖੀ ਡਾਕਟਰ ਅਸ਼ੋਕਨ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ । ਇਸ ਅਰਜ਼ੀ ਤੇ ਸੁਣਵਾਈ ਕਰਦਿਆਂ ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਨੋਟਿਸ ਜਾਰੀ ਕੀਤਾ ਹੈ।
ਜਾਣਕਾਰੀ ਮੁਤਾਬਿਕ ਆਈਐਮਏ ਦੇ ਪ੍ਰਧਾਨ ਡਾਕਟਰ ਅਸ਼ੋਕਨ ਵੱਲੋ ਕੇਸ ਦੀ ਸੁਣਵਾਈ ਦੌਰਾਨ ਦਿੱਤੇ ਗਏ ਇੰਟਰਵਿਊ ਤੇ ਸਖ਼ਤ ਫਟਕਾਰ ਲਗਾਈ ਹੈ। ਜਸਟਿਸ ਕੋਹਲੀ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਤਾਂ ਤੁਹਾਡਾ (ਆਈਐਮਏ ਦਾ ਵਕੀਲ) ਮੁਵੱਕਿਲ ਇਸ ਬਾਰੇ ਇੰਟਰਵਿਊ ਕਿਵੇਂ ਦੇ ਸਕਦਾ ਹੈ।
ਬੈਂਚ ਨੇ ਆਈਐਮਏ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਦੂਜੀ ਧਿਰ ਨੂੰ ਕਿਹਾ ਹੈ ਕਿ ਉਹ ਗੁੰਮਰਾਹਕੁੰਨ ਇਸ਼ਤਿਹਾਰ ਚਲਾ ਰਹੇ ਹਨ, ਤੁਸੀਂ ਇੰਟਰਵਿਊ ਦੇ ਕੇ ਕੀ ਕਰ ਰਹੇ ਹੋ? ਉਨ੍ਹਾ ਕਿਹਾ ਕਿ ਇਹ ਅਦਾਲਤ ਦੀ ਕਾਰਵਾਈ ਤੇ ਟਿੱਪਣੀ ਹੈ।
ਇਸ 'ਤੇ ਆਈਐਮਏ ਦੀ ਤਰਫ਼ੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਆਈਐਮਏ ਦੇ ਪ੍ਰਧਾਨ ਜ਼ਿਆਦਾਤਰ ਫੈਸਲੇ ਦੀ ਤਾਰੀਫ਼ ਕਰ ਰਹੇ ਹਨ, ਇਸ 'ਤੇ ਅਦਾਲਤ ਨੇ ਤੁਰੰਤ ਉਨ੍ਹਾਂ ਨੂੰ ਰੋਕਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਪਿੱਠ ਥਪਥਪਾਉਣ ਦੀ ਜ਼ਰੂਰਤ ਨਹੀਂ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l