ਨਵੀਂ ਦਿੱਲੀ: ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਇੱਕ ਵਿਅਕਤੀ ਦੀ ਮੌਤ ਬਾਰੇ ਗਲਤ ਤੱਥਾਂ ਦੀ ਖ਼ਬਰਾਂ ਸ਼ੇਅਰ ਕਰਨ ਦੇ ਦੋਸ਼ ਵਿੱਚ ਕਾਂਗਰਸ ਨੇਤਾ ਸ਼ਸ਼ੀ ਥਰੂਰ ਅਤੇ ਪੱਤਰਕਾਰ ਰਾਜਦੀਪ ਸਰਦੇਸਾਈ ਸਮੇਤ ਕਈਆਂ 'ਤੇ ਐਫਆਈਆਰ ਦਰਜ ਕੀਤੀ ਗਈ। ਇਸ 'ਤੇ ਐਫਆਈਆਰ ਖ਼ਿਲਾਫ਼ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕੀਤੀ। ਜਿਸ 'ਚ ਵੱਡੀ ਰਾਹਤ ਮਿਲਦਿਆਂ ਸਭ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਗਈ।

 

ਇਸ ਦੇ ਨਾਲ ਹੀ ਨੋਟਿਸ ਜਾਰੀ ਕਰਦਿਆਂ ਅਦਾਲਤ ਇਸ ਮਾਮਲੇ 'ਤੇ ਹੁਣ ਦੋ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਉਧਰ ਤੁਸ਼ਾਰ ਮਹਿਤਾ ਨੇ ਇਸਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਨ੍ਹਾਂ ਟਵੀਟਾਂ ਦਾ ਗੰਭੀਰ ਪ੍ਰਭਾਵ ਪਿਆ ਹੈ। ਸੀਜੇਆਈ ਐਸਏ ਬੋਬਡੇ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਵੀ ਰਾਮਸੂਬਰਮਨੀਅਮ ਦੀ ਬੈਂਚ ਨੇ ਸੁਣਵਾਈ ਕੀਤੀ।

 

ਦੱਸ ਦੇਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਛੇ ਪੱਤਰਕਾਰਾਂ ਖ਼ਿਲਾਫ਼ ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਖ਼ਬਰਾਂ ਨੂੰ ‘ਗਲਤ ਢੰਗ ਨਾਲ’ ਫੈਲਾਉਣ ਦੇ ਦੋਸ਼ ਵਿੱਚ ਕਈ ਪੁਲਿਸ ਕੇਸ ਦਰਜ ਕੀਤੇ ਗਏ। ਮੁਲਜ਼ਮ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਐਫਆਈਆਰਜ਼ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: https://punjabi.abplive.com/technology/gadget/poco-m3-first-sale-in-india-to-take-place-on-9th-february-on-flipkart-613729/amp

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904