ਪੜਚੋਲ ਕਰੋ
Advertisement
ਚੋਣਾਂ ਤੋਂ ਇੱਕ ਦਿਨ ਪਹਿਲਾਂ ਮੋਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ
ਅਦਾਲਤ ਨੇ ਰਾਫਾਲ ਡੀਲ 'ਤੇ ਮੋਦੀ ਸਰਕਾਰ ਦੇ ਸਾਰੇ ਇਤਰਾਜ਼ ਖਾਰਜ ਕਰ ਦਿੱਤੇ ਹਨ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਜੋ ਕਾਗਜ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ, ਇਹ ਮੰਨਣਯੋਗ ਹਨ।
ਨਵੀਂ ਦਿੱਲੀ: ਰਾਫਾਲ ਸੌਦੇ 'ਤੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਫਾਲ ਡੀਲ 'ਤੇ ਮੋਦੀ ਸਰਕਾਰ ਦੇ ਸਾਰੇ ਇਤਰਾਜ਼ ਖਾਰਜ ਕਰ ਦਿੱਤੇ ਹਨ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਜੋ ਕਾਗਜ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ, ਇਹ ਮੰਨਣਯੋਗ ਹਨ। ਸੁਪਰੀਮ ਕੋਰਟ ਨੇ ਸਰਕਾਰ ਦੀ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਲੀਕ ਹੋਏ ਦਸਤਾਵੇਜ਼ ਸਬੂਤਾਂ ਵਜੋਂ ਮੰਨਣਯੋਗ ਹਨ ਤੇ ਉਨ੍ਹਾਂ ਦੀ ਜਾਂਚ ਕੀਤੀ ਜਾਏਗੀ। ਰਾਫਾਲ ਨਾਲ ਸਬੰਧਤ ਜੋ ਵੀ ਕਾਗਜ਼ਾਤ ਸਾਹਮਣੇ ਆਏ ਹਨ, ਉਹ ਸਾਰੇ ਇਸ ਮਾਮਲੇ ਦੀ ਸੁਣਵਾਈ ਦਾ ਹਿੱਸਾ ਹੋਣਗੇ।
ਪੂਰਾ ਮਾਮਲਾ
ਦਰਅਸਲ ਕੇਂਦਰ ਸਰਕਾਰ ਨੇ ਰਾਫਾਲ ਡੀਲ ਸਬੰਧੀ ਅਖ਼ਬਾਰ ਵਿੱਚ ਛਪੀ ਰਿਪੋਰਟ 'ਤੇ ਇਤਰਾਜ਼ ਜਤਾਇਆ ਸੀ। ਸਰਕਾਰ ਨੇ ਕਿਹਾ ਸੀ ਕਿ ਉਹ ਚੋਰੀ ਹੋਏ ਦਸਤਾਵੇਜ਼ ਸਨ ਤੇ ਸੁਪਰੀਮ ਕੋਰਟ ਉਨ੍ਹਾਂ 'ਤੇ ਸੁਣਵਾਈ ਨਾ ਕਰੇ ਪਰ ਸੁਪਰੀਮ ਕੋਰਟ ਨੇ ਅੱਜ ਇਨ੍ਹਾਂ ਦਸਤਾਵੇਜ਼ਾਂ ਨਾਲ ਸਬੰਧਤ ਸਰਕਾਰ ਦੇ ਸਾਰੇ ਇਤਰਾਜ਼ ਤੇ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਕੋਰਟ ਦੇ ਅੱਜ ਦੇ ਤਾਜ਼ਾ ਫੈਸਲੇ ਬਾਅਦ ਇਸ ਮਾਮਲੇ ਦੇ ਪਟੀਸ਼ਨਕਰਤਾ ਅਰੁਣ ਸ਼ੋਰੀ ਨੇ ਕਿਹਾ ਕਿ ਸਰਕਾਰ ਰਾਫਾਲ ਦੇ ਮੁੱਦੇ 'ਤੇ ਦੇਸ਼ ਨੂੰ ਗੁੰਮਰਾਹ ਕਰ ਰਹੀ ਹੈ।
ਉੱਧਰ ਕੋਰਟ ਦੇ ਇਸ ਫੈਸਲੇ ਬਾਅਦ ਵਿਰੋਧੀ ਕਾਂਗਰਸ ਨੂੰ ਵੀ ਸਰਕਾਰ ਦੀ ਝਾੜ ਕਰਨ ਦਾ ਮੌਕਾ ਮਿਲ ਗਿਆ ਹੈ। ਕਾਂਗਰਸ ਦੇ ਕੌਮੀ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਇਸ ਸਬੰਧੀ ਟਵੀਟ ਕਰਕੇ ਕੋਰਟ ਦਾ ਧੰਨਵਾਦ ਕੀਤਾ ਤੇ ਮੋਦੀ ਨੂੰ ਕਰਾਰਾ ਜਵਾਬ ਦਿੱਤਾ।
ਦੂਜੇ ਪਾਸੇ ਮਾਇਆਵਤੀ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਦੇ ਅਸਤੀਫੇ ਦੀ ਮੰਗ ਚੁੱਕੀ ਹੈ। ਉਨ੍ਹਾਂ ਵੀ ਇਸ ਸਬੰਧੀ ਟਵੀਟ ਕਰਕੇ ਮੋਦੀ ਸਰਕਾਰ 'ਤੇ ਭੜਾਸ ਕੱਢੀ। ਉਨ੍ਹਾਂ ਤੋਂ ਇਲਾਵਾ ਵਿਰੋਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧੇ।मोदी जी हर जगह कह रहे थे कि उन्हें सुप्रीम कोर्ट से राफ़ेल में क्लीन चिट मिली है। आज के सुप्रीम कोर्ट के फ़ैसले से साबित हो गया कि मोदी जी ने राफ़ेल में चोरी की है, देश की सेना से धोखा किया है और अपना जुर्म छिपाने के लिए सुप्रीम कोर्ट को गुमराह किया। https://t.co/9dup2BpEnq
— Arvind Kejriwal (@ArvindKejriwal) April 10, 2019
SC has upheld a time honoured legal principle;
A rattled Modiji had threatened to invoke Official Secrets Act against independent Journalists for exposing his corruption on #Rafale. Don’t worry Modiji, an investigation is going to take place now, whether you like it or not 2/2 — Randeep Singh Surjewala (@rssurjewala) April 10, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement