ਨਵੀਂ ਦਿੱਲੀ: ਕਿਸਾਨ ਅੰਦੋਲਨ ਤੇ ਕੱਲ੍ਹ ਆਦੇਸ਼ ਜਾਰੀ ਕਰੇਗਾ ਸੁਪਰੀਮ ਕੋਰਟ। ਅਦਾਲਤ ਨੇ ਸਰਕਾਰ ਤੇ ਕਿਸਾਨਾਂ ਦੀ ਕਮੇਟੀ ਬਣਾਉਣ ਲਈ ਨਾਂ ਵੀ ਮੰਗੇ ਹਨ। ਸੁਪਰੀਮ ਕੋਰਟ ਦੀਆਂ ਤਿੱਖੀਆਂ ਟਿੱਪਣੀਆਂ ਕਰਕੇ ਸਰਕਾਰ ਨੂੰ ਨਿਮੋਸ਼ੀ ਝੱਲਣੀ ਪਈ। ਅਦਾਲਤ ਨੇ ਸਰਕਾਰ ਨੂੰ ਕਿਹਾ ਕਿ ਤੁਸੀਂ ਦੱਸੋ ਕਿ ਕਾਨੂੰਨ 'ਤੇ ਪਾਬੰਦੀ ਲਾਵੋਗੇ ਜਾਂ ਨਹੀਂ। ਨਹੀਂ ਤਾਂ ਅਸੀਂ ਲਾ ਦਿਆਂਗੇ। ਅਦਾਲਤ ਨੇ ਕਿਹਾ ਕਿ ਕਮੇਟੀ ਬਣਾਈ ਜਾ ਰਹੀ ਹੈ। ਹੁਣ ਉਹ ਹੀ ਮਾਮਲਾ ਵੇਖੇਗੀ।

ਇਸ ਮੌਕੇ ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਕਿਸੇ ਦਿਨ ਉੱਥੇ ਹਿੰਸਾ ਭੜਕ ਸਕਦੀ ਹੈ। ਇਸ ਤੋਂ ਬਾਅਦ ਸਾਲਵੇ ਨੇ ਕਿਹਾ ਕਿ ਘੱਟੋ-ਘੱਟ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿ ਅੰਦੋਲਨ ਮੁਲਤਵੀ ਕਰ ਦਿੱਤਾ ਜਾਵੇਗਾ। ਹਰ ਕੋਈ ਕਮੇਟੀ ਅੱਗੇ ਜਾਵੇਗਾ।