ਸੁਪਰੀਮ ਕੋਰਟ ਦਾ ਵੱਡਾ ਫੈਸਲਾ, 'ਸਰਕਾਰ ਨਾਲੋਂ ਵੱਖਰੀ ਰਾਏ, ਦੇਸ਼ਧ੍ਰੋਹ ਨਹੀਂ'
ਇਹ ਟਿੱਪਣੀ ਕਰਦਿਆਂ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ ਵਿਰੁੱਧ ਬਿਆਨ ਦੇਣ ਕਾਰਨ ਪਾਈ ਪਟੀਸ਼ਨ ਖਾਰਜ ਕਰ ਦਿੱਤੀ।
ਨਵੀਂ ਦਿੱਲੀ: ਭਾਰਤ ਵਿੱਚ ਦੇਸ਼ਧ੍ਰੋਹ (treason) ਦੇ ਧੜਾਧੜ ਦਰਜ ਹੋ ਰਹੇ ਮਾਮਲਿਆਂ ਦੇ ਦੌਰ ਵਿੱਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ (Supreme Court) ਨੇ ਅੱਜ ਕਿਹਾ ਹੈ ਕਿ ਸਰਕਾਰ ਤੋਂ ਵੱਖਰੇ ਵਿਚਾਰਾਂ ਦੀ ਭਾਵਨਾ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ। ਇਸ ਦੌਰ ਵਿੱਚ ਸੁਪਰੀਮ ਕੋਰਟ ਦੀ ਇਹ ਟਿੱਪਣੀ ਬੇਹੱਦ ਅਹਿਮੀਅਤ ਰੱਖਦੀ ਹੈ।
ਇਹ ਟਿੱਪਣੀ ਕਰਦਿਆਂ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ (Jammu Kashmir) ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ (Farooq Abdullah) ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ ਵਿਰੁੱਧ ਬਿਆਨ ਦੇਣ ਕਾਰਨ ਪਾਈ ਪਟੀਸ਼ਨ ਖਾਰਜ ਕਰ ਦਿੱਤੀ।
ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਕਿ ਅਸਹਿਮਤੀ ਨੂੰ ਦੇਸ਼ ਧ੍ਰੋਹ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਅਬਦੁੱਲਾ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਲਈ ਪਟੀਸ਼ਨਰਾਂ ਨੂੰ 50,000 ਰੁਪਏ ਜੁਰਮਾਨਾ ਵੀ ਕੀਤਾ ਹੈ।
ਦੱਸ ਦਈਏ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਧੜਾਧੜ ਦੇਸ਼ਧ੍ਰੋਹ ਦੇ ਕੇਸ ਦਰਜ ਹੋਏ ਹਨ। ਕਿਸਾਨ ਅੰਦੋਲਨ ਦੌਰਾਨ ਲਾਲ ਕਿਲਾ ਦੀ ਘਟਨਾ ਸਬੰਧੀ ਵੀ ਦੇਸ਼ਧ੍ਰੋਹ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਲਈ ਸੁਪਰੀਮ ਕੋਰਟ ਦਾ ਇਹ ਫੈਸਲਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪਟਿਆਲਾ 'ਚ ਕੋਵਿਡ ਟੀਕਾ ਲਵਾਉਣ ਮਗਰੋਂ ਰੀਐਕਸ਼ਨ ਦਾ ਦੂਜਾ ਮਾਮਲਾ ਆਇਆ ਸਾਹਮਣੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904