ਪੜਚੋਲ ਕਰੋ

ਰਾਫਾਲ ਡੀਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਹਵਾਈ ਸੈਨਾ ਲਈ ਫਰਾਂਸ ਤੋਂ ਅਰਬਾਂ ਰੁਪਏ ਦੇ ਰਾਫਾਲ ਲੜਾਕੂ ਜਹਾਜ਼ ਖਰੀਦ ਸਮਝੌਤੇ 'ਤੇ ਸਵਾਲ ਉਠਾਉਣ ਦਾ ਕੋਈ ਹੱਖ ਨਹੀਂ। ਇਸ ਦਾ ਨਾਲ ਹੀ ਅਦਾਲਤ ਨੇ ਰਾਫਾਲ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ੍ਅਦਾਲਤ ਨੇ ਕਿਹਾ ਕਿ ਆਫਸੈੱਟ ਪਾਰਟਨਰ ਚੁਣਨ ਵਿੱਚ ਕੋਈ ਗੜਬੜੀ ਦੇ ਸਬੂਤ ਨਹੀਂ ਹਨ। ਦਰਅਸਲ ਦੀ ਹਵਾਈ ਸੈਨਾ ਲਈ ਫਰਾਂਸ ਤੋਂ ਅਰਬਾਂ ਰੁਪਏ ਦੇ ਰਾਫਾਲ ਲੜਾਕੂ ਜਹਾਜ਼ ਖਰੀਦ ਸਮਝੌਤੇ 'ਤੇ ਸਵਾਲ ਉਠਾਉਂਦਿਆਂ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਸੀ। ਇਸ ਬਾਰੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਅਰਜ਼ੀਆਂ ’ਤੇ ਆਪਣਾ ਫੈਸਲਾ 14 ਨਵੰਬਰ ਲਈ ਰਾਖਵਾਂ ਰੱਖ ਲਿਆ ਸੀ। ਅੱਜ ਇਸ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਰਾਫਾਲ ਸਮਝੌਤੇ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਅਦਾਲਤ ਨੇ ਕਿਹਾ ਕਿ ਕਿਸੇ ਧਾਰਨਾ ਦੇ ਆਧਾਰ 'ਤੇ ਰਾਫਾਲ ਲੜਾਕੂ ਜਹਾਜ਼ ਸਮਝੌਤੇ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ। ਅਦਾਲਤ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ। ਯਾਦ ਰਹੇ ਇਸ ਮਾਮਲੇ ਵਿੱਚ ਐਡਵੋਕੇਟ ਐਮਐਲ ਸ਼ਰਮਾ ਨੇ ਸਭ ਤੋਂ ਪਹਿਲਾਂ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਇੱਕ ਹੋਰ ਵਕੀਲ ਵਿਨੀਤ ਢਾਂਡਾ ਨੇ ਅਦਾਲਤ ਦੀ ਨਿਗਰਾਨੀ ਵਿੱਚ ਸਮਝੌਤੇ ਦੀ ਜਾਂਚ ਦੀ ਅਪੀਲ ਕੀਤੀ ਸੀ। 'ਆਪ' ਲੀਡਰ ਸੰਜੇ ਸਿੰਘ ਨੇ ਵੀ ਇਸ ਸਮਝੌਤੇ ਖ਼ਿਲਾਫ਼ ਅਪੀਲ ਦਾਖ਼ਲ ਕੀਤੀ ਸੀ। ਤਿੰਨ ਪਟੀਸ਼ਨਾਂ ਦਾਖ਼ਲ ਹੋਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਤੇ ਅਰੁਣ ਸ਼ੋਰੀ ਨਾਲ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਵੀ ਅਪੀਲ ਦਾਖ਼ਲ ਕੀਤੀ ਸੀ। ਇਨ੍ਹਾਂ ਨੇ ਇਸ ਸਮਝੌਤੇ ਵਿੱਚ ਹੋਈਆਂ ਕਥਿਤ ਗੜਬੜੀਆਂ ਸਬੰਧੀ ਸੀਬੀਆਈ ਨੂੰ ਕੇਸ ਰਜਿਸਟਰਡ ਕਰਨ ਦੀ ਹਦਾਇਤ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਫਰਾਂਸ ਤੋਂ 36 ਲੜਾਕੂ ਜਹਾਜ਼ ਖਰੀਦਣ ਦੇ ਸੌਦੇ ਦਾ ਬਚਾਅ ਤੇ ਇਸ ਦੀ ਕੀਮਤ ਸਬੰਧੀ ਵੇਰਵੇ ਜਨਤਕ ਕਰਨ ਦੀ ਮੰਗ ਦਾ ਵਿਰੋਧ ਕੀਤਾ ਸੀ। ਭਾਰਤ ਨੇ ਕਰੀਬ 58000 ਕਰੋੜ ਰੁਪਏ ਦੀ ਕੀਮਤ ਨਾਲ 36 ਰਾਫਾਲ ਲੜਾਕੂ ਜਹਾਜ਼ ਖਰੀਦਣ ਲਈ ਫਰਾਂਸ ਨਾਲ ਸਮਝੌਤਾ ਕੀਤਾ ਹੈ ਤਾਂ ਜੋ ਭਾਰਤੀ ਹਵਾਈ ਸੈਨਾ ਦੀ ਤਾਕਤ ਨੂੰ ਮਜ਼ਬੂਤ ਕੀਤਾ ਜਾ ਸਕੇ। ਆਪਣਾ ਫੈਸਲਾ ਰਾਖਵਾਂ ਰੱਖਦਿਆਂ ਉੱਚ ਅਦਾਲਤ ਨੇ ਕਿਹਾ ਸੀ ਕਿ ਰਾਫਾਲ ਜਹਾਜ਼ ਦੀ ਕੀਮਤ ’ਤੇ ਅਦਾਲਤ ਵੱਲੋਂ ਇਸ ਨੂੰ ਜਨਤਕ ਕਰਨ ਸਬੰਧੀ ਫੈਸਲਾ ਕਰਨ ਬਾਅਦ ਹੀ ਵਿਚਾਰ ਕੀਤਾ ਜਾ ਸਕਦਾ ਹੈ। ਅਦਾਲਤ ਦੀ ਇਹ ਟਿੱਪਣੀ ਸਰਕਾਰ ਵੱਲੋਂ ਸਮਝੌਤੇ ਦੀ ਕੀਮਤ ਜਨਤਕ ਕਰਨ ਤੋਂ ਇਨਕਾਰ ਕਰਨ ਬਾਅਦ ਆਈ ਹੈ। ਸਰਕਾਰ ਨੇ ਕਿਹਾ ਸੀ ਕਿ ਇਸ ਨਾਲ ਭਾਰਤ ਦੇ ਦੁਸ਼ਮਣਾਂ ਨੂੰ ਲਾਹਾ ਮਿਲੇਗਾ। ਰਾਫਾਲ ਸਮਝੌਤੇ ਵਿੱਚ ਕਥਿਤ ਗੜਬੜੀਆਂ ਦੀ ਅਦਾਲਤ ਦੀ ਨਿਗਰਾਨੀ ਵਿੱਚ ਜਾਂਚ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਸਰਕਾਰ ਤੋਂ ਇਸ ਮੁੱਦੇ ਵਿੱਚ ਕਈ ਸਵਾਲ ਪੁੱਛੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget