ਪੜਚੋਲ ਕਰੋ

ਖੇਤੀ ਕਾਨੂੰਨ ਰੱਦ ਕਰਨ ਕਰਾਉਣ 'ਤੇ ਅੜੇ ਕਿਸਾਨ, ਅੱਜ ਸੁਪਰੀਮ ਕੋਰਟ ਤੈਅ ਕਰੇਗਾ ਅੱਗੇ ਦਾ ਰਾਹ

ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਅੱਜ ਦਾ ਦਿਨ ਕਾਫੀ ਅਹਿਮ ਹੋ ਸਕਦਾ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ 'ਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਖਿੱਚੋਤਾਣ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਤੇ ਓਧਰ ਕੇਂਦਰ ਟਸ ਤੋਂ ਮਸ ਨਹੀਂ ਹੋ ਰਿਹਾ। ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਅੱਜ ਦਾ ਦਿਨ ਕਾਫੀ ਅਹਿਮ ਹੋ ਸਕਦਾ ਹੈ। ਦਰਅਸਲ ਦਿੱਲੀ ਦੀਆਂ ਸੀਮਾਵਾਂ 'ਤੇ ਕਿਸਾਨ ਡਟੇ ਰਹਿਣਗੇ ਜਾਂ ਉਨ੍ਹਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ, ਇਸ 'ਤੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦਾ ਹੈ। ਦਰਅਸਲ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਬਾਰਡਰ ਤੇ ਹੋ ਰਹੇ ਕਿਸਾਨ ਅੰਦੋਲਨ ਨੂੰ ਲੈਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅੱਜ SC ਚ ਮਾਮਲੇ ਦੀ ਸੁਣਵਾਈ ਹੋਵੇਗੀ। ਚੀਫ ਜਸਟਿ ਐਸ ਏ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ ਰਾਮਸੁਬ੍ਰਾਮਨੀਅਨ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗਾ। ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਪਟੀਸ਼ਨ ਇਸ ਪਟੀਸ਼ਨ 'ਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਇਸ ਤਰ੍ਹਾਂ ਲੋਕਾਂ ਦੇ ਇਕੱਠਾ ਹੋਣ ਨਾਲ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਖਤਰਾ ਵਧ ਸਕਦਾ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਦਿੱਲੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣਾ ਜ਼ਰੂਰੀ ਹੈ। ਕਿਉਂਕਿ ਇਸ ਨਾਲ ਸੜਕਾਂ ਬਲੌਕ ਹੋ ਰਹੀਆਂ ਹਨ। ਐਮਰਜੈਂਸੀ ਤੇ ਮੈਡੀਕਲ ਸਰਵਿਸ ਵੀ ਪ੍ਰਭਾਵਿਤ ਹੋ ਰਹੀ ਹੈ। ਸੁਪਰੀਮ ਕੋਰਟ 'ਚ ਇਹ ਪਟੀਸ਼ਨ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਹੈ। ਉਨ੍ਹਾਂ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾ ਕੇ ਸਰਕਾਰ ਵੱਲੋਂ ਮਿੱਥੇ ਸਥਾਨ 'ਤੇ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪ੍ਰਦਰਸ਼ਨ ਦੌਰਾਨ ਕੋਰੋਨਾ ਗਾਈਡਲਾਈਨਜ਼ ਦਾ ਪਾਲਣ ਵੀ ਕਰਨਾ ਚਾਹੀਦਾ। ਕਿਸਾਨਾਂ ਨਾਲ ਜੁੜੀ ਇਕ ਹੋਰ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਅੱਜ ਕਿਸਾਨਾਂ ਨਾਲ ਜੁੜੀ ਇਕ ਹੋਰ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ 'ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਣ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget