ਪੜਚੋਲ ਕਰੋ
ਟਰੈਕਟਰ ਪਰੇਡ 'ਤੇ ਅੱਜ ਸੁਪਰੀਮ ਫੈਸਲਾ, ਲੱਗੇਗੀ ਰੋਕ ਜਾਂ ਰਿੰਗ ਰੋਡ 'ਤੇ ਦੌੜਨਗੇ ਟਰੈਕਟਰ?
ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਹੈ। ਇਸ ਦੌਰਾਨ 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਫਿਰ ਸੁਣਵਾਈ ਹੋਵੇਗੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਹੈ। ਇਸ ਦੌਰਾਨ 26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਫਿਰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਕਿਸਾਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਲਈ ਤਜਵੀਜ਼ਤ ਟਰੈਕਟਰ ਪਰੇਡ ਮਾਰਚ ’ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ਸਮੇਤ ਖੇਤੀ ਕਾਨੂੰਨਾਂ ਨਾਲ ਜੁੜੀਆਂ ਹੋਰਨਾਂ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗੀ। ਗਣਤੰਤਰ ਦਿਵਸ ਮੌਕੇ ਕਿਸਾਨ ਦਿੱਲੀ ਵਿਚ ਟਰੈਕਟਰ ਮਾਰਚ ਕੱਢਣ ‘ਤੇ ਅੜੇ ਹੋਏ ਹਨ। ਇਸ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮੁੱਦੇ ਉੱਤੇ ਅੱਜ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ ਕੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲਾ ਦਿੱਤਾ ਜਾਵੇ ਜਾਂ ਨਹੀਂ, ਇਸ ਬਾਰੇ ਪੁਲਿਸ ਵੱਲੋਂ ਫੈਸਲਾ ਲਿਆ ਜਾਵੇਗਾ, ਕਿਉਂਕਿ ਇਹ ਕਾਨੂੰਨ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਤੇ ਵੀ ਰਾਮਸੂਬਰਾਮਨੀਅਮ ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਹੋਣਗੇ। ਇਸ ਸਭ ਦੇ ਵਿਚਾਲੇ ਅੱਜ ਕਿਸਾਨ ਯੂਨੀਅਨ ਅਤੇ ਸਰਕਾਰ ਦਰਮਿਆਨ 11ਵੇਂ ਦੌਰ ਦੀ ਗੱਲਬਾਤ ਹੋਵੇਗੀ। 19 ਨੂੰ ਗੱਲਬਾਤ ਮੁਲਤਵੀ ਕਰ ਦਿੱਤੀ ਗਈ ਸੀ। ਇਹ ਮੀਟਿੰਗ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਹੋਵੇਗੀ। ਇਸ ਮੁਲਾਕਾਤ ਵਿੱਚ, ਦੋਵੇਂ ਧਿਰਾਂ ਇੱਕ ਹੱਲ ਲੱਭਣ ਦੀ ਉਮੀਦ ਕਰਦੀਆਂ ਹਨ। ਹੁਣ ਤੱਕ 10 ਦੌਰ ਦੀ ਗੱਲਬਾਤ ਬੇਸਿੱਟਾ ਰਹੀ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਸਰਕਾਰ ਕਿਸਾਨਾਂ 'ਤੇ ਕਾਨੂੰਨਾਂ 'ਚ ਸੋਧ ਕਰਨ ਦੀ ਤਜਵੀਜ਼ ਦੇ ਰਹੀ ਹੈ, ਜਿਸ 'ਤੇ ਕਿਸਾਨ ਤਿਆਰ ਨਹੀਂ ਹੈ ਤੇ ਇਸ ਲਈ ਇਹ ਰੁਕਾਵਟ ਅੱਜ ਤਕ ਜਾਰੀ ਹੈ। ਦੂਜੇ ਪਾਸੇ, ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅਨਿਲ ਘਨਾਵਤ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਕਿਸਾਨਾਂ ਨਾਲ ਪਹਿਲੀ ਮੁਲਾਕਾਤ 21 ਜਨਵਰੀ ਨੂੰ ਹੋਵੇਗੀ। ਮੁਲਾਕਾਤ ਉਹਨਾਂ ਸੰਸਥਾਵਾਂ ਨਾਲ ਕੀਤੀ ਜਾਏਗੀ ਜੋ ਸਾਨੂੰ ਵਿਅਕਤੀਗਤ ਰੂਪ ਵਿੱਚ ਮਿਲਣਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਜਾਏਗੀ ਜੋ ਸਾਡੇ ਕੋਲ ਨਹੀਂ ਆ ਸਕਦੇ। ਕਿਸਾਨਾਂ ਨੇ 23-24 ਜਨਵਰੀ ਨੂੰ ਕਿਸਾਨ ਸੰਸਦ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਸਿੰਘੂ ਬਾਰਡਰ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਹੋਵੇਗਾ। ਇਹ ਅੰਦੋਲਨ ਅਤੇ ਘੱਟੋ ਘੱਟ ਸਮਰਥਨ ਮੁੱਲ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰੇਗਾ। ਸੁਪਰੀਮ ਕੋਰਟ ਦੇ ਕੁਝ ਸੇਵਾਮੁਕਤ ਜੱਜ, ਕੁਝ ਸਾਬਕਾ ਸੰਸਦ ਮੈਂਬਰ, ਪੱਤਰਕਾਰ ਪੀ ਸਾਇਨਾਥ, ਸਮਾਜ ਸੇਵੀ ਮੇਧਾ ਪਾਟਕਰ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਇਸ ਵਿੱਚ ਸ਼ਾਮਲ ਹੋਣਗੇ। ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ "ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੀਤੀ ਸੁਣਵਾਈ ਦੌਰਾਨ ਸਾਰੀ ਗੱਲ ਸਰਕਾਰ/ਦਿੱਲੀ ਪੁਲੀਸ ਉਪਰ ਛੱਡ ਦਿੱਤੀ ਸੀ। ਟਰੈਕਟਰ ਪਰੇਡ ਨੂੰ ਲੈ ਕੇ ਹੋਣ ਵਾਲੀ ਸੁਣਵਾਈ ਵਿੱਚ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ, ਦੁਸ਼ਯੰਤ ਦਵੇ ਤੇ ਐਚਐਸ ਫੂਲਕਾ ਕਿਸਾਨਾਂ ਵੱਲੋਂ ਸ਼ਾਮਲ ਹੋਣਗੇ।" ਉਧਰ ਕਿਸਾਨਾਂ ਨੇ ਕਿਹਾ ਸੀ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਰਾਹੀਂ ਦਾਖ਼ਲ ਅਰਜ਼ੀ ਵਿਚ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਤੇ ਰਾਸ਼ਟਰ ਵਿਰੋਧੀ ਤੇ ਸ਼ਰਮਿੰਦਾ ਕਰਨ ਵਾਲੀ ਦੱਸਿਆ ਸੀ। ਦਿੱਲੀ ਪੁਲਿਸ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕਿਸਾਨਾਂ ਨੂੰ ਕਿਸੇ ਵੀ ਟਰੈਕਟਰ ਟਰਾਲੀ ਮਾਰਚ, ਕਿਸੇ ਕਿਸਮ ਦੀਆਂ ਗੱਡੀਆਂ ਨਾਲ ਜਾਂ ਹੋਰ ਰੂਪ ਵਿੱਚ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















