ਪੜਚੋਲ ਕਰੋ
Advertisement
ਕੋਚਿੰਗ ਸੈਂਟਰ ਦੀ ਅੱਗ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 21, ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ
ਪੁਲਿਸ ਨੇ ਕੋਚਿੰਗ ਸੈਂਟਰ ਦੇ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਮਗਰੋਂ ਸਰਕਾਰ ਨੇ 24 ਜੁਲਾਈ ਤਕ ਰਿਹਾਇਸ਼ੀ ਅਤੇ ਵਪਾਰਕ ਸਥਾਨਾਂ ਵਿੱਚ ਚੱਲ ਰਹੇ ਕੋਚਿੰਗ ਕੇਂਦਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਸੂਰਤ: ਗੁਜਰਾਤ ਦੇ ਸੂਰਤ ਵਿੱਚ ਤਕਸ਼ਿਲਾ ਕੰਪਲੈਕਸ ਇਮਾਰਤ ਵਿੱਚ ਅੱਗ ਲੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਅਧਿਆਪਕ ਤੇ 20 ਵਿਦਿਆਰਥੀ ਸ਼ਾਮਲ ਹਨ। ਸਰਕਾਰ ਨੇ ਇਸ ਦੁਖਾਂਤ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ।
ਉੱਧਰ, ਸੂਰਤ ਪੁਲਿਸ ਨੇ ਕੋਚਿੰਗ ਸੈਂਟਰ ਦੇ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਮਗਰੋਂ ਸਰਕਾਰ ਨੇ 24 ਜੁਲਾਈ ਤਕ ਰਿਹਾਇਸ਼ੀ ਅਤੇ ਵਪਾਰਕ ਸਥਾਨਾਂ ਵਿੱਚ ਚੱਲ ਰਹੇ ਕੋਚਿੰਗ ਕੇਂਦਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਬੀਤੇ ਕੱਲ ਸ਼ਾਮ ਸਮੇਂ ਇਮਾਰਤ ਦੇ ਹੇਠਾਂ ਸੜਕ 'ਤੇ ਟ੍ਰਾਂਸਫਾਰਮਰ ਨੂੰ ਅੱਗ ਲੱਗ ਗਈ। ਇਸ ਮਗਰੋਂ ਅੱਗ ਬੈਨਰ ਨੂੰ ਲੱਗੀ ਅਤੇ ਫਿਰ ਪੂਰੀ ਇਮਾਰਤ ਵਿੱਚ ਫੈਲ ਗਈ। ਜਦ ਇਹ ਅੱਗ ਲੱਗੀ ਤਾਂ ਕੋਚਿੰਗ ਕੇਂਦਰ ਵਿੱਚ 40 ਬੱਚੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ ਤੀਜੀ ਮੰਜ਼ਲ 'ਤੇ ਲੱਕੜ ਦੀ ਪੌੜੀ ਸੀ ਅਤੇ ਅੱਗ ਲੱਗਣ ਕਾਰਨ ਉਹ ਪੂਰੀ ਤਰ੍ਹਾਂ ਸੜ ਗਈ ਸੀ ਤੇ ਲੋਕ ਹੇਠਾਂ ਨਹੀਂ ਉੱਤਰ ਪਾਏ।Extremely anguished by the fire tragedy in Surat. My thoughts are with bereaved families. May the injured recover quickly. Have asked the Gujarat Government and local authorities to provide all possible assistance to those affected.
— Narendra Modi (@narendramodi) May 24, 2019
ਇਮਾਰਤ ਨੂੰ ਲੱਗੀ ਅੱਗ ਤੋਂ ਬਚਣ ਲਈ ਕਈ ਬੱਚੇ ਚੌਥੀ ਤੇ ਤੀਜੀ ਮੰਜ਼ਲ ਤੋਂ ਹੇਠਾਂ ਕੁੱਦ ਵੀ ਗਈ। ਇਸ ਦੁਰਘਟਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।सुरत, गुजरात में हुये इस हादसे की ख़बर से बहुत दुःख पहुंचा है। पीड़ित परिवारों के प्रति, मैं गहरी शोक और संवेदना व्यक्त करता हूँ। घायलों के जल्द से जल्द स्वस्थ होने की कामना करता हूँ। https://t.co/RWnH8dJTdP
— Rahul Gandhi (@RahulGandhi) May 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement