ਚੰਡੀਗੜ੍ਹ: ਬੀਜੇਪੀ ਲੀਡਰ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਚਾਹੁੰਦੀ ਹੈ। ਉਨ੍ਹਾਂ ਕਿਸਾਨ ਅੰਦੋਲਨ 'ਤੇ ਤਨਜ ਕੱਸਦਿਆਂ ਕਿਹਾ ਕਿ ਅੰਦੋਲਨ ਲੀਡਰ ਵਿਹੂਣਾ ਹੈ। ਕਿਸਾਨ ਲੀਡਰਾਂ 'ਚ ਫੈਸਲਾ ਲੈਣ ਦੀ ਤਾਕਤ ਨਹੀਂ ਤੇ ਕਿਸਾਨ ਲੀਡਰਾਂ ਨੂੰ ਇੱਕ-ਦੂਜੇ 'ਤੇ ਭਰੋਸਾ ਵੀ ਨਹੀਂ ਹੈ। ਜਿਆਣੀ ਨੇ ਦਾਅਵਾ ਕੀਤਾ ਕਿ 40-41 ਵਿਅਕਤੀਆਂ ਵਿੱਚ ਇੱਕ ਵੀ ਲੀਡਰ ਨਹੀਂ।


ਉਨ੍ਹਾਂ ਕਿਹਾ ਕਿਸਾਨ ਕਾਨੂੰਨ ਵਾਪਸ ਕਰਾਉਣ ਦੀ ਜ਼ਿੱਦ ਛੱਡਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਕਿਸਾਨ ਆਪਣਾ ਲੀਡਰ ਬਣਾਉਣ। ਆਪਣੇ ਇੱਕ ਜਾਂ ਦੋ ਲੀਡਰ ਚੁਣਨ। ਜਿਆਣੀ ਨੇ ਕਿਸਾਨ ਅੰਦੋਲਨ ਤੇ ਸਵਾਲ ਚੁੱਕਦਿਆਂ ਕਿਹਾ ਕਿ ਅਫਵਾਹਾਂ ਫੈਲਾਅ ਕੇ ਲੋਕਾਂ ਨੂੰ ਇਕੱਠਾ ਕੀਤਾ ਹੋਇਆ।


ਉਨ੍ਹਾਂ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਸਰਕਾਰ ਨੇ ਮੰਨ ਲਈਆਂ ਹਨ। ਇਹ ਲੋਕ ਖੇਤੀ ਕਾਨੂੰਨ ਦਾ ਵਿਰੋਧ ਨਹੀਂ, ਪੀਐਮ ਮੋਦੀ ਦਾ ਵਿਰੋਧ ਕਰ ਰਹੇ ਹਨ। ਸਿਰਫ਼ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਮੋਦੀ ਨੂੰ ਮਿਲਣ ਮਗਰੋਂ ਜਿਆਣੀ ਦੇ ਇਹ ਬਿਆਨ ਕਈ ਸਵਾਲ ਖੜ੍ਹੇ ਕਰਦੇ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ