ਨਵੀਂ ਦਿੱਲੀ: ਭਲਵਾਨ ਸਾਗਰ ਦੀ ਕੁੱਟਮਾਰ ਦੀ ਵੀਡੀਓ ਖ਼ੁਦ ਸੁਸ਼ੀਲ ਕੁਮਾਰ ਨੇ ਬਣਵਾਈ ਸੀ। ਉਹ ਚਾਹੁੰਦੇ ਸਨ ਕਿ ਕੁਸ਼ਤੀ ਸਰਕਟ ’ਚ ਉਨ੍ਹਾਂ ਦਾ ਦਬਦਬਾ ਬਣਿਆ ਰਿਹਾ ਤੇ ਹੋਰ ਕੋਈ ਵੀ ਉਨ੍ਹਾਂ ਦਾ ਵਿਰੋਧ ਨਾ ਕਰੇ। ਐਤਵਾਰ ਨੂੰ ਦਿੱਲੀ ਪੁਲਿਸ ਦੇ ਇੱਕ ਸੂਤਰ ਨੇ ਕਿਹਾ ਸੁਸ਼ੀਲ ਨੇ ਆਪਣੇ ਦੋਸਤ ਪ੍ਰਿੰਸ ਨੂੰ ਉਹ ਵੀਡੀਓ ਬਣਾਉਣ ਲਈ ਆਖਿਆ ਸੀ; ਭਾਵੇਂ ਉਸ ਕੁੱਟਮਾਰ ਦੌਰਾਨ ਧਨਖੜ ਦੀ ਮੌਤ ਹੋ ਗਈ; ਉਸ ਤੋਂ ਬਾਅਦ ਮੁਲਜ਼ਮ ਘਟਨਾ ਸਥਾਨ ਤੋਂ ਨੱਸ ਗਿਆ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਭਲਵਾਨ ਧਨਖੜ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੁਸ਼ੀਲ ਕੁਮਾਰ ਤੇ ਉਸ ਦਾ ਸਾਥੀ ਅਜੇ ਬੱਕਰਵਾਲਾ 4 ਮਈ ਨੂੰ ਭਲਵਾਨਾਂ ਵਿਚਾਲੇ ਹੋਈ ਕੁੱਟਮਾਰ ਦੀ ਵਾਰਦਾਤ ਤੋਂ ਬਾਅਦ ਹੀ ਫ਼ਰਾਰ ਸੀ ਪਰ ਦੋਵਾਂ ਨੂੰ ਦਿੱਲੀ ਪੁਲਿਸ ਨੇ ਐਤਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ। ਕੱਲ੍ਹ ਹੀ ‘ਵਿਸ਼ਵ ਕੁਸ਼ਤੀ ਦਿਵਸ’ ਵੀ ਸੀ।
ਦਿੱਲੀ ਪੁਲਿਸ ਦੇ ਪੀਆਰਓ ਚਿਨਮਯ ਬਿਸਵਾਲ ਨੇ ਕਿਹਾ ਸਾਡੀ ਵਿਸ਼ੇਸ਼ ਟੀਮ ਨੇ ਦਿੱਲੀ ਦੇ ਮੁੰਡਕਾ ਇਲਾਕੇ ਤੋਂ ਸੁਸ਼ੀਲ ਕੁਮਾਰ ਤੇ ਸੁਨੀਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਊੱਤੇ ਇੱਕ ਭਲਵਾਨ ਦੇ ਕਤਲ ਦਾ ਦੋਸ਼ ਹੈ। ਦੋਵੇਂ ਭੱਜ ਰਹੇ ਸਨ। ਉਨ੍ਹਾਂ ਉੱਤੇ ਕ੍ਰਮਵਾਰ 1 ਲੱਖ ਪਏ ਤੇ 50,000 ਰੁਪਏ ਦਾ ਇਨਾਮ ਸੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇੰਸਪੈਕਟਰ ਸ਼ਿਵ ਕੁਮਾਰ, ਇੰਸਪੈਕਟਰ ਕਰਮਬੀਰ ਦੀ ਅਗਵਾਈ ਹੇਠ ਤੇ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਅਤਰ ਸਿੰਘ ਦੀ ਨਿਗਰਾਨੀ ਹੇਠ 60–70 ਪੁਲਿਸ ਕਰਮਚਾਰੀਆਂ ਵਾਲੇ ਸਪੈਸ਼ਲ ਸੈੱਲ ਦੀ ਟੀਮ ਨੇ ਦਿੱਲੀ ਦੇ ਮੁੰਡਕਾ ਇਲਾਕੇ ਤੋਂ ਦੋਵਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦੋਂ ਉਹ ਦੋਪਹੀਆ ਵਾਹਨ ’ਤੇ ਸਵਾਰ ਸਨ।
ਦਿੱਲੀ ਦੀ ਇੱਕ ਅਦਾਲਤ ਨੇ ਐਤਵਾਰ ਨੂੰ ਦੋ ਵਾਰ ਦੇ ਉਲੰਪਿਕ ਤਮਗ਼ਾ ਜੇਤੂ ਭਲਵਾਨ ਸੁਸ਼ੀਲ ਕੁਮਾਰ ਨੂੰ ਛੇ ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜ ਦਿੱਤਾ। ਸੁਸ਼ੀਲ ਕੁਮਾਰ ਨੂੰ 23 ਸਾਲਾ ਭਲਵਾਨ ਸਾਗਰ ਧਨਖੜ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਸ਼ੱਕੀ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਅਦਾਲਤ ਨੇ ਕਿਹਾ ਕਿ ਚਾਰ ਮਈ ਨੂੰ ਛਤਰਸਾਲ ਸਟੇਡੀਅਮ ’ਚ ਵਾਪਰੀ ਵਾਰਦਾਤ ਦੇ ਸਿਲਸਿਲੇ ’ਚ ਦਿੱਲੀ ਪੁਲਿਸ ਨੂੰ ਕੁਮਾਰ ਤੋਂ 29 ਮਈ ਤੱਕ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਕੋਈ ਵੀ ਕਾਨੂੰਨ ਤੋਂ ਉੱਤੇ ਨਹੀਂ ਹੈ ਤੇ ਕਾਨੂੰ ਸਾਰਿਆਂ ਲਈ ਸਮਾਨ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ