ਪੜਚੋਲ ਕਰੋ
Advertisement
ਪਾਕਿਸਤਾਨ ‘ਚ ਦੋ ਹਿੰਦੂ ਨਬਾਲਿਗ ਕੁੜੀਆਂ ਦਾ ਧਰਮ ਬਦਲਵਾ ਕੇ ਨਿਕਾਹ, ਸੁਸ਼ਮਾ ਨੇ ਮੰਗੀ ਰਿਪੋਰਟ
ਨਵੀਂ ਦਿੱਲੀ: ਪਾਕਿਸਤਾਨ ਦੇ ਸਿੰਧ ਸੂਬੇ ‘ਚ ਦੋ ਨਾਬਾਲਿਗ ਕੁੜੀਆਂ ਦਾ ਧਰਮ ਬਦਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਕੁੜੀਆਂ ਨੂੰ ਪਹਿਲਾਂ ਅਗ਼ਵਾ ਕੀਤਾ ਗਿਆ ਅਤੇ ਬਾਅਦ ‘ਚ ਜ਼ਬਰਦਸਤੀ ਉਨ੍ਹਾਂ ਤੋਂ ਇਸਲਾਮ ਕਬੂਲ ਕਰਵਾਇਆ ਗਿਆ। ਇੰਨਾ ਹੀ ਨਹੀਂ ਦੋਵੇਂ ਕੁੜੀਆਂ ਦਾ ਵਿਆਹ ਵੀ ਕਰਵਾ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਸਿੰਧ ‘ਚ ਹਿੰਦੂ ਧਰਮ ਦੇ ਲੋਕਾਂ ਨੇ ਪ੍ਰਦਰਸ਼ਨ ਕੀਤਾ ਹੈ।
ਇਸ ਮਾਮਲੇ ‘ਚ ਹੁਣ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, “ਮੈਂ ਪਾਕਿਸਤਾਨ ‘ਚ ਮੌਜੂਦ ਭਾਰਤੀ ਦੂਤਾਵਾਸ ਨੂੰ ਕਿਹਾ ਹੈ ਕਿ ਉਹ ਪੂਰੇ ਮਾਮਲੇ ‘ਚ ਸਾਨੂੰ ਰਿਪੋਰਟ ਦਿਓ। ਪਾਕਿਸਤਾਨ ਦੇ ਸਿੰਧ ‘ਚ ਦੋ ਕੁੜੀਆਂ ਨੂੰ ਹੋਲੀ ਤੋਂ ਇੱਕ ਦਿਨ ਪਹਿਲਾਂ ਅਗਵਾ ਕੀਤਾ ਗਿਆ।”
ਹੋਲੀ ਤੋਂ ਇੱਕ ਦਿਨ ਪਹਿਲਾਂ 13 ਸਾਲਾ ਰਵੀਨਾ ਤੇ 15 ਸਾਲਾ ਰੀਨਾ ਨੂੰ ਇੱਕ ਸਮੂਹ ਅਗਵਾ ਕਰਦਾ ਹੈ ਜਿਸ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੁੰਦਾ ਹੈ ਜਿਸ ‘ਚ ਮੌਲਵੀ ਦੋਵੇਂ ਕੁੜੀਆਂ ਦਾ ਨਿਕਾਹ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਇੱਕ ਹੋਰ ਵੀਡੀਓ ਸਾਹਮਣੇ ਆਇਆ ਜਿਸ ‘ਚ ਕੁੜੀਆਂ ਇਸਲਾਮ ਅਪਨਾਉਣ ਦਾ ਦਾਅਵਾ ਕਰਦੇ ਹੋਏ ਕਹਿ ਰਹੀਆਂ ਹਨ ਕਿ ਉਨ੍ਹਾਂ ਨਾਲ ਕਿਸੇ ਨੇ ਜ਼ਬਰਦਸਤੀ ਨਹੀਂ ਕੀਤੀ।I have asked Indian High Commissioner in Pakistan to send a report on this. @IndiainPakistan Two Hindu girls abducted on Holi eve in Pakistan's Sindh https://t.co/r4bTBSoy9d via @TOIWorld
— Chowkidar Sushma Swaraj (@SushmaSwaraj) March 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement