ਨਾਂਦੇੜ: ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ ਸ਼ੱਕੀ ਖਾਲਿਸਤਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਸੂਚਨਾ ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਪੁਲਿਸ ਤੇ ਮਹਾਰਾਸ਼ਟਰ ਪੁਲਿਸ ਦੀ ਜੁਆਇੰਟ ਕਾਰਵਾਈ ਤਹਿਤ ਸ਼ੱਕੀ ਖਲਾਸਿਤਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ੱਕੀ ਦਾ ਨਾਮ ਸਰਬਜੀਤ ਸਿੰਘ ਕਿਰਟ ਹੈ। ਜਾਣਕਾਰੀ ਮੁਤਾਬਕ ਉਹ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਦਰਜ ਮਾਮਲਿਆਂ ਵਿੱਚ ਫਰਾਰ ਚੱਲ ਰਿਹਾ ਸੀ।
ਪੁਲਿਸ FIR ਮੁਤਾਬਕ, ਸਰਬਜੀਤ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧ ਰੱਖਦਾ ਹੈ। ਇਹ ਬੈਲਜੀਅਮ ਵਿੱਚ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਲੋਕਾਂ ਦੇ ਸੰਪਰਕ ਵਿੱਚ ਸੀ ਤੇ ਪੰਜਾਬ ਵਿੱਚ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਜੁੜਿਆ ਹੋਇਆ ਸੀ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।