ਪੜਚੋਲ ਕਰੋ
Advertisement
ਅੱਤਵਾਦੀਆਂ ਨਾਲ ਫੜੇ ਗਏ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
ਪੁਲਿਸ ਨੇ ਦਵਿੰਦਰ ਸਿੰਘ ਨੂੰ ਹਿਜ਼ਬੁਲ ਅੱਤਵਾਦੀਆਂ ਸਮੇਤ ਗ੍ਰਿਫਤਾਰ ਕੀਤਾ ਸੀ। ਉਸ 'ਤੇ ਸੰਸਦ ਹਮਲ ਦੇ ਮਾਸਟਰਮਾਈਂਡ ਅਫਜ਼ਲ ਗੁਰੂ ਨਾਲ ਸਬੰਧ ਹੋਣ ਦਾ ਵੀ ਦੋਸ਼ ਲਾਇਆ ਗਿਆ। ਹਾਲਾਂਕਿ, ਦਿੱਲੀ ਪੁਲਿਸ ਸਮੇਂ ਸਿਰ ਚਾਰਜਸ਼ੀਟ ਦਾਖਲ ਕਰਨ ਵਿੱਚ ਅਸਫਲ ਰਹੀ, ਜਿਸ ਕਾਰਨ ਉਸ ਨੂੰ ਜ਼ਮਾਨਤ ਮਿਲ ਗਈ।
ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦੀਆਂ ਦੀ ਮਦਦ ਕਰਨ ਅਤੇ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਦੇ ਦੋਸ਼ੀ ਜੰਮੂ ਕਸ਼ਮੀਰ (Jammu and Kashmir) ਦੇ ਸਾਬਕਾ ਪੁਲਿਸ ਅਧਿਕਾਰੀ ਦਵਿੰਦਰ ਸਿੰਘ (Suspended DSP Davinder Singh) ਨੂੰ ਜ਼ਮਾਨਤ ਮਿਲ ਗਈ ਹੈ। ਉਸ ਦੇ ਵਕੀਲ ਨੇ ਕਿਹਾ ਕਿ ਜਦੋਂ ਦਿੱਲੀ ਪੁਲਿਸ ਨਿਰਧਾਰਤ ਸਮੇਂ ਦੇ ਅੰਦਰ ਚਾਰਜਸ਼ੀਟ ਦਾਖਲ ਕਰਨ ਵਿੱਚ ਅਸਫਲ ਰਹੀ, ਤਾਂ ਅਦਾਲਤ (Delhi court) ਨੇ ਦਵਿੰਦਰ ਨੂੰ ਜ਼ਮਾਨਤ ਦੇ ਦਿੱਤੀ।
ਦੱਸ ਦਈਏ ਕਿ ਪਿਛਲੇ ਮਹੀਨੇ ਦਿੱਲੀ ਦੀ ਇੱਕ ਅਦਾਲਤ ਸਾਹਮਣੇ ਦਵਿੰਦਰ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ 16 ਜੂਨ ਤੱਕ ਦਾ ਵਾਧਾ ਕੀਤਾ ਗਿਆ ਸੀ। ਦਵਿੰਦਰ ਸਿੰਘ ਨੂੰ ਇਸ ਸਾਲ ਦੇ ਸ਼ੁਰੂ ਵਿਚ ਸ੍ਰੀਨਗਰ-ਜੰਮੂ ਰਾਜਮਾਰਗ 'ਤੇ ਇੱਕ ਵਾਹਨ ਵਿਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਸਣੇ ਕਾਬੂ ਕੀਤਾ ਗਿਆ ਸੀ।
ਦਿੱਲੀ ਪੁਲਿਸ ਨੇ ਸੰਵਿਧਾਨ ਦੀ ਧਾਰਾ 120ਬੀ ਦੇ ਤਹਿਤ ਐਫਆਈਆਰ ਦਰਜ ਕੀਤੀ ਸੀ। ਐਫਆਈਆਰ ਵਿੱਚ ਕਿਹਾ ਗਿਆ ਸੀ ਕਿ ਜੰਮੂ ਕਸ਼ਮੀਰ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਵਿਚ ਡੀ ਕੰਪਨੀ ਅਤੇ ਛੋਟਾ ਸ਼ਕੀਲ ਦਾ ਵੀ ਜ਼ਿਕਰ ਹੈ ਜੋ ਪੰਜਾਬ ਵਿਚ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਨੂੰ ਵਿੱਤ ਮਦਦ ਦੇ ਰਹੇ ਸੀ। ਇਸ ਐਫਆਈਆਰ ਦੇ ਤਹਿਤ ਦਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਸਪੈਸ਼ਲ ਬ੍ਰਾਂਚ ਨੇ ਦਵਿੰਦਰ ਨੂੰ ਖ਼ਾਲਿਸਤਾਨ ਨਾਲ ਸਬੰਧਾਂ ਬਾਰੇ ਵੀ ਪੁੱਛਗਿੱਛ ਕੀਤੀ ਸੀ।
ਇਹ ਵੀ ਪੜ੍ਹੋ:
ਪੋਸਟਮਾਰਟਮ ਰਿਪੋਟਰ 'ਚ ਵੱਡਾ ਖੁਲਾਸਾ, ਭਾਰਤੀ ਸੈਨਿਕਾਂ ਦੀਆਂ ਲਾਸ਼ਾਂ ਬਿਆਨ ਰਹੀਆਂ ਪੂਰੀ ਕਹਾਣੀ
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਅੱਠ ਅੱਤਵਾਦੀਆਂ ਨੂੰ ਕੀਤਾ ਢੇਰ, ਕਾਰਵਾਈ ਅਜੇ ਵੀ ਜਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਲੁਧਿਆਣਾ
ਪੰਜਾਬ
Advertisement