ਪੜਚੋਲ ਕਰੋ
Advertisement
ਬਿਹਾਰ CM ਨੂੰ ਲੈ ਕੇ ਸਸਪੈਂਸ ਖ਼ਤਮ, ਮੋਦੀ ਨੇ ਲਗਾਈ ਨਿਤੀਸ਼ ਦੇ ਨਾਮ 'ਤੇ ਮੋਹਰ
ਬਿਹਾਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਸੰਬੰਧੀ ਸਸਪੈਂਸ ਖਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੀਐੱਮ ਚਿਹਰੇ ਲਈ ਨਿਤੀਸ਼ ਕੁਮਾਰ ਦੇ ਨਾਮ 'ਤੇ ਮੋਹਰ ਲਗਾਈ ਹੈ।ਨਰਿੰਦਰ ਮੋਦੀ ਨੇ ਕਿਹਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਉਹ ਵਿਕਾਸ ਦੇ ਸੰਕਲਪ ਨੂੰ ਸਾਬਤ ਕਰਨਗੇ।
ਨਵੀਂ ਦਿੱਲੀ: ਬਿਹਾਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਸੰਬੰਧੀ ਸਸਪੈਂਸ ਖਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੀਐੱਮ ਚਿਹਰੇ ਲਈ ਨਿਤੀਸ਼ ਕੁਮਾਰ ਦੇ ਨਾਮ 'ਤੇ ਮੋਹਰ ਲਗਾਈ ਹੈ।ਨਰਿੰਦਰ ਮੋਦੀ ਨੇ ਕਿਹਾ ਕਿ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਉਹ ਵਿਕਾਸ ਦੇ ਸੰਕਲਪ ਨੂੰ ਸਾਬਤ ਕਰਨਗੇ। ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ ਸਪੱਸ਼ਟ ਬਹੁਮਤ ਦੇ ਕੇ ਬਿਹਾਰ ਦੇ ਲੋਕਾਂ ਨੇ ਇੱਕ ਵਾਰ ਫਿਰ ਐਨਡੀਏ ਸਰਕਾਰ ‘ਤੇ ਭਰੋਸਾ ਜਤਾਇਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ, ਜੇਡੀਯੂ, ਐਚਯੂਐਮ ਅਤੇ ਵੀਆਈਪੀ ਨੂੰ 125 ਸੀਟਾਂ ਮਿਲੀਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਤੀਕ੍ਰਿਆ ਦਿੱਤੀ।
ਨਿਤੀਸ਼ ਨੇ ਬਿਹਾਰ ਦੇ ਲੋਕਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕੀਤਾ ਕਿ "ਜਨਤਾ ਮਾਲਕ ਹੈ, NDA ਨੂੰ ਬਹੁਗਿਣਤੀ ਲਈ ਲੋਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਪ੍ਰਧਾਨ ਮੰਤਰੀ ਮੋਦੀ ਦਾ ਵੀ ਸਹਿਯੋਗ ਲਈ ਧੰਨਵਾਦ ਕਰਦਾ ਹਾਂ।"
ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਬਿਹਾਰ ਸਭ ਤੋਂ ਖਾਸ ਹੈ। ਬਿਹਾਰ ਦੇ ਲੋਕਾਂ ਨੇ ਜੋ ਭਰੋਸਾ ਦਿਖਾਇਆ ਹੈ। ਇਹ ਦਰਸਾਉਂਦਾ ਹੈ ਕਿ ਬਿਹਾਰ ਦੇ ਲੋਕਾਂ ਦਾ ਐਨਡੀਏ ਵਿਚ ਵਿਸ਼ਵਾਸ ਹੈ। ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ਼ ਦਾ ਮੰਤਰ ਜਿੱਤਿਆ ਹੈ। ਇਹ ਆਦੇਸ਼ ‘ਸਵੈ-ਨਿਰਭਰ ਬਿਹਾਰ’ ਬਣਾਉਣ ਲਈ ਦਿੱਤਾ।जनता मालिक है। उन्होंने NDA को जो बहुमत प्रदान किया, उसके लिए जनता-जनार्दन को नमन है। मैं पीएम श्री @narendramodi जी को उनसे मिल रहे सहयोग के लिए धन्यवाद करता हूँ।
— Nitish Kumar (@NitishKumar) November 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement