ਨਿਤੀਸ਼ ਨੇ ਬਿਹਾਰ ਦੇ ਲੋਕਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕੀਤਾ ਕਿ "ਜਨਤਾ ਮਾਲਕ ਹੈ, NDA ਨੂੰ ਬਹੁਗਿਣਤੀ ਲਈ ਲੋਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਪ੍ਰਧਾਨ ਮੰਤਰੀ ਮੋਦੀ ਦਾ ਵੀ ਸਹਿਯੋਗ ਲਈ ਧੰਨਵਾਦ ਕਰਦਾ ਹਾਂ।"
ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਬਿਹਾਰ ਸਭ ਤੋਂ ਖਾਸ ਹੈ। ਬਿਹਾਰ ਦੇ ਲੋਕਾਂ ਨੇ ਜੋ ਭਰੋਸਾ ਦਿਖਾਇਆ ਹੈ। ਇਹ ਦਰਸਾਉਂਦਾ ਹੈ ਕਿ ਬਿਹਾਰ ਦੇ ਲੋਕਾਂ ਦਾ ਐਨਡੀਏ ਵਿਚ ਵਿਸ਼ਵਾਸ ਹੈ। ਸਭਕਾ ਸਾਥ, ਸਭਕਾ ਵਿਕਾਸ ਅਤੇ ਸਭਕਾ ਵਿਸ਼ਵਾਸ਼ ਦਾ ਮੰਤਰ ਜਿੱਤਿਆ ਹੈ। ਇਹ ਆਦੇਸ਼ ‘ਸਵੈ-ਨਿਰਭਰ ਬਿਹਾਰ’ ਬਣਾਉਣ ਲਈ ਦਿੱਤਾ।