ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਨੇ ਇੱਕ ਵਾਰ ਫਿਰ ਦੇਸ਼ ਦੇ ਸੱਵਛਤਾ ਸਰਵੇਖਣ ਵਿੱਚ ਜਿੱਤ ਹਾਸਲ ਕੀਤੀ ਹੈ। ਦੇਸ਼ ਦੇ ਚੋਟੀ ਦੇ ਕਲੀਅਰ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਸਾਲ 2016 ਵਿੱਚ ਕਰਵਾਏ ਗਏ ਪਹਿਲੇ ਸਰਵੇਖਣ ਵਿੱਚ ਮੈਸੂਰ ਨੂੰ ਦੇਸ਼ ਦੇ ਸਭ ਤੋਂ ਸਾਫ ਸ਼ਹਿਰ ਦਾ ਵਿਚਾਰ ਮਿਲਿਆ ਸੀ। ਇਸ ਤੋਂ ਬਾਅਦ ਇੰਦੌਰ ਲਗਾਤਾਰ 4 ਸਾਲਾਂ (2017, 2018, 2019, 2020) ਟੌਪ 'ਤੇ ਰਿਹਾ ਹੈ। ਇਸ ਤੋਂ ਇਲਾਵਾ ਸੂਰਤ ਨੇ ਦੂਜਾ ਤੇ ਨਵੀਂ ਮੁੰਬਈ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪਿਛਲੀ ਵਾਰ ਮੁੰਬਈ 7ਵੇਂ ਸਥਾਨ 'ਤੇ ਸੀ।



ਦੱਸ ਦਈਏ ਕਿ ਸਵੱਛਤਾ ਵਿੱਚ ਇੰਦੌਰ ਦੇ ਦਰਜੇ ਦੇ ਐਲਾਨ ਤੋਂ ਬਾਅਦ ਸ਼ਹਿਰ ਦੇ ਸਾਰੇ ਲੋਕਾਂ ਸਮੇਤ ਮਿਊਂਸੀਪਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਭੋਪਾਲ ਵਿੱਚ ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸ਼ਹਿਰੀ ਪ੍ਰਸ਼ਾਸਨ ਮੰਤਰੀ ਭੁਪਿੰਦਰ ਸਿੰਘ, ਇੰਦੌਰ ਦੀ ਮੇਅਰ ਮਾਲਿਨੀ ਗੌੜ, ਇੰਦੌਰ ਕੁਲੈਕਟਰ ਤੇ ਹੋਰ ਅਧਿਕਾਰੀ ਸ਼ਾਮਲ ਹੋਏ।



ਸ਼ਹਿਰੀ ਵਿਕਾਸ ਮੰਤਰਾਲੇ ਮੁਤਾਬਕ, ਪ੍ਰਾਚੀਨ ਪਵਿੱਤਰ ਸ਼ਹਿਰ ਵਾਰਾਣਸੀ ਗੰਗਾ ਨਦੀ ਦੇ ਕਿਨਾਰੇ ਸਭ ਤੋਂ ਸਾਫ ਸ਼ਹਿਰ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿੱਚ ਸ਼ਹਿਰ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਪ੍ਰਾਪਤੀ ਲਈ ਪ੍ਰੇਰਿਤ ਕੀਤਾ ਹੈ।



ਸ਼ਹਿਰੀ ਵਿਕਾਸ ਮੰਤਰਾਲੇ ਦੀ ਰਿਪੋਰਟ ਮੁਤਾਬਕ, ਜਲੰਧਰ ਕੈਂਟ ਦੇਸ਼ ਦਾ ਸਭ ਤੋਂ ਸਾਫ ਕੈਂਟ ਖੇਤਰ ਹੈ। ਇਸ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਾਰਤੀ ਫੌਜ ਨੂੰ ਵਧਾਈ ਦਿੱਤੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ