Swati Maliwal News: ਸਵਾਤੀ ਮਾਲੀਵਾਲ ਮਾਮਲੇ 'ਤੇ ਸੰਜੇ ਸਿੰਘ ਦੀ ਪਹਿਲੀ ਪ੍ਰਤੀਕਿਰਿਆ, 'ਪਾਰਟੀ ਅਜਿਹੇ ਲੋਕਾਂ ਦਾ...'
Swati Maliwal News: ਦਿੱਲੀ 'ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।

Swati Maliwal News: ਦਿੱਲੀ 'ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਨ੍ਹਾਂ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ (Aam Aadmi Party leader and Member of Parliament Sanjay Singh) ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਮਾਮਲੇ 'ਤੇ ਗੰਭੀਰ ਹਨ।
'ਆਪ' ਸੰਸਦ ਸੰਜੇ ਸਿੰਘ ਨੇ ਕਿਹਾ ਕਿ ਸਵਾਤੀ ਮਾਲੀਵਾਲ ਕੱਲ੍ਹ ਸਵੇਰੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੀ ਸੀ। ਡਰਾਇੰਗ ਰੂਮ ਵਿੱਚ ਉਡੀਕ ਕਰ ਰਹੀ ਸੀ। ਵਿਭਵ ਕੁਮਾਰ ਨੇ ਉਨ੍ਹਾਂ ਦੇ ਨਾਲ ਦੁਰਵਿਵਹਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਇਸ 'ਤੇ ਸਖ਼ਤ ਕਾਰਵਾਈ ਕਰਨਗੇ। ਪਾਰਟੀ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਦੀ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ।
'ਅਸੀਂ ਸਾਰੇ ਸਵਾਤੀ ਮਾਲੀਵਾਲ ਦੇ ਨਾਲ ਹਾਂ'-ਸੰਜੇ ਸਿੰਘ
ਸੰਜੇ ਸਿੰਘ ਨੇ ਅੱਗੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉੰਨੀ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਨੇ ਦੇਸ਼ ਅਤੇ ਸਮਾਜ ਲਈ ਮਹਾਨ ਕੰਮ ਕੀਤੇ ਹਨ। ਉਹ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਨੇ ਅਤੇ ਅਸੀਂ ਸਾਰੇ ਉਨ੍ਹਾਂ ਦੇ ਨਾਲ ਹਾਂ।
#WATCH | AAP MP Sanjay Singh says, "Yesterday an incident took place. At the residence of Arvind Kejriwal incident of misbehaviour took place with Swati Maliwal by Vibhav Kumar (Arvind Kejriwal's PA). Swati Maliwal has informed about this incident to the Delhi Police. This is a… pic.twitter.com/l7Hbk4CKEM
— ANI (@ANI) May 14, 2024
BJP ਨੇ ਦੋਸ਼ ਲਾਇਆ ਸੀ
ਦਰਅਸਲ, ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਸੀ ਕਿ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਨਿਵਾਸ 'ਤੇ ਪੁਲਿਸ ਨੂੰ ਬੁਲਾਇਆ ਸੀ। ਜਦੋਂਕਿ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਐਮ.ਕੇ. ਮੀਨਾ ਨੇ ਦੱਸਿਆ ਕਿ ਸਵੇਰੇ 9.34 ਵਜੇ ਪੁਲਿਸ ਨੂੰ ਪੀਸੀਆਰ ਕਾਲ ਆਈ, ਜਿਸ ਵਿੱਚ ਔਰਤ ਨੇ ਕਿਹਾ ਕਿ ਦਿੱਲੀ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਉਸ 'ਤੇ ਹਮਲਾ ਹੋਇਆ ਹੈ। ਉਸ ਨੇ ਦੱਸਿਆ, "ਕੁੱਝ ਸਮੇਂ ਬਾਅਦ ਸੰਸਦ ਮੈਂਬਰ ਥਾਣੇ ਆਏ। ਹਾਲਾਂਕਿ, ਉਹ ਇਹ ਕਹਿ ਕੇ ਵਾਪਸ ਆ ਗਏ ਕਿ ਉਹ ਬਾਅਦ ਵਿੱਚ ਸ਼ਿਕਾਇਤ ਦਰਜ ਕਰਵਾਉਣਗੇ।"
ਕੌਣ ਹੈ ਸਵਾਤੀ ਮਾਲੀਵਾਲ?
ਦੱਸ ਦੇਈਏ ਕਿ ਗਾਜ਼ੀਆਬਾਦ ਦੀ ਰਹਿਣ ਵਾਲੀ ਸਵਾਤੀ ਮਾਲੀਵਾਲ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਮਾਲੀਵਾਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਨ। ਇਸ ਤੋਂ ਪਹਿਲਾਂ, ਆਈਟੀ ਵਿੱਚ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਸਵਾਤੀ ਨੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕੀਤਾ।
ਇਸ ਤੋਂ ਬਾਅਦ ਉਸਨੇ ਆਪਣੀ ਨੌਕਰੀ ਛੱਡ ਦਿੱਤੀ ਅਤੇ ਇੱਕ NGO ਨਾਲ ਜੁੜ ਗਈ। ਸਵਾਤੀ ਮਾਲੀਵਾਲ ਵੀ ਅੰਨਾ ਹਜ਼ਾਰੇ ਦੇ ਨਾਲ ਅੰਦੋਲਨ ਨਾਲ ਜੁੜੀ ਹੋਈ ਸੀ। ਆਮ ਆਦਮੀ ਪਾਰਟੀ ਦੇ ਗਠਨ ਤੋਂ ਬਾਅਦ ਉਹ ਪਾਰਟੀ ਦੀ ਮੈਂਬਰ ਬਣ ਗਈ। ਮੌਜੂਦਾ ਸਮੇਂ 'ਚ ਸਵਾਤੀ ਮਾਲੀਵਾਲ 'ਆਪ' ਤੋਂ ਰਾਜ ਸਭਾ ਦੀ ਮੈਂਬਰ ਹੈ।
ਹੋਰ ਪੜ੍ਹੋ : ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
