Swati Maliwal Case: ਸਵਾਤੀ ਮਾਲੀਵਾਲ ਕੇਸ ਵਿੱਚ ਗ੍ਰਿਫਤਾਰੀ ਤੋਂ ਬਾਅਦ ਵਿਭਵ ਕੁਮਾਰ ਨੇ ਅਦਾਲਤ ਵੱਲ ਕੀਤਾ ਰੁਖ, ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ
Swati Maliwal Assault Case: ਆਪ ਪਾਰਟੀ ਦੀ ਆਗੂ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਇਨ੍ਹੀਂ ਦਿਨੀਂ ਚਰਚਾ ਦੇ ਵਿੱਚ ਬਣੀ ਹੋਈ ਹੈ। ਮਾਲੀਵਾਲ ਨੇ ਵਿਭਵ ਕੁਮਾਰ ਖ਼ਿਲਾਫ਼ ਕੁੱਟਮਾਰ ਅਤੇ ਦੁਰਵਿਵਹਾਰ ਵਰਗੇ ਵੱਡੇ ਇਲਜ਼ਮ ਲਾਏ ਹਨ।
Swati Maliwal Assault Case: ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਵਿੱਚ ਵਿਭਵ ਕੁਮਾਰ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਿਯੋਗੀ ਵਿਭਵ ਕੁਮਾਰ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
ਸਵਾਤੀ ਮਾਲੀਵਾਲ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Swati Maliwal ਮਾਮਲੇ 'ਚ ਦਿੱਲੀ ਪੁਲਿਸ ਨੇ ਵਿਭਵ ਕੁਮਾਰ ਨੂੰ ਸ਼ਨੀਵਾਰ ਯਾਨੀਕਿ ਅੱਜ 18 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਸਿਵਲ ਲਾਈਨ ਥਾਣੇ ਲਿਜਾਇਆ ਗਿਆ।
ਵਿਭਵ ਕੁਮਾਰ ਵੱਲੋਂ ਵੀ ਈਮੇਲ ਰਾਹੀਂ ਕਰਵਾਈ ਸ਼ਿਕਾਇਤ ਦਰਜ
ਵਿਭਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਐਫਆਈਆਰ ਬਾਰੇ ਮੀਡੀਆ ਰਾਹੀਂ ਜਾਣਕਾਰੀ ਮਿਲੀ। ਵਿਭਵ ਕੁਮਾਰ ਨੇ ਪੁਲਿਸ ਨੂੰ ਈਮੇਲ ਰਾਹੀਂ ਸ਼ਿਕਾਇਤ ਵੀ ਦਿੱਤੀ ਹੈ। ਉਸ ਨੇ ਦਿੱਲੀ ਪੁਲਿਸ ਨੂੰ ਉਸ ਦੀ ਸ਼ਿਕਾਇਤ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਐਫਆਈਆਰ ਤੋਂ ਬਾਅਦ ਸਵਾਤੀ ਮਾਲੀਵਾਲ ਦੀ ਦਿੱਲੀ ਏਮਜ਼ ਵਿੱਚ ਮੈਡੀਕਲ ਜਾਂਚ ਕਰਵਾਈ ਗਈ। ਮੈਡੀਕਲ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਮਾਲੀਵਾਲ ਦੀ ਖੱਬੀ ਲੱਤ 'ਤੇ ਅਤੇ ਸੱਜੀ ਅੱਖ ਦੇ ਹੇਠਾਂ ਸੱਟ ਦੇ ਨਿਸ਼ਾਨ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।