Swati Maliwal breaks her silence: CM ਹਾਊਸ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਵਾਤੀ ਮਾਲੀਵਾਲ (Swati Maliwal) ਨੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਮੁੱਖ ਮੰਤਰੀ ਹਾਊਸ ਵਿਖੇ ਵਾਪਰੀ ਘਟਨਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ, ਅਤੇ ਨਾਲ ਹੀ ਉਨ੍ਹਾਂ ਨੇ ਭਾਜਪਾ ਨੂੰ ਇਸ 'ਤੇ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਬਿਆਨ ਦੇ ਦਿੱਤਾ ਹੈ ਅਤੇ ਉਮੀਦ ਹੈ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।



 






'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ਉੱਤੇ ਲਿਖਿਆ ਹੈ- 'ਮੇਰੇ ਨਾਲ ਜੋ ਹੋਇਆ ਉਹ ਬਹੁਤ ਮਾੜਾ ਸੀ। ਮੇਰੇ ਨਾਲ ਵਾਪਰੀ ਘਟਨਾ ਬਾਰੇ ਮੈਂ ਪੁਲਿਸ ਨੂੰ ਆਪਣਾ ਬਿਆਨ ਦੇ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨ ਮੇਰੇ ਲਈ ਬਹੁਤ ਔਖੇ ਰਹੇ। ਮੈਂ ਪ੍ਰਾਰਥਨਾ ਕਰਨ ਵਾਲਿਆਂ ਦਾ ਧੰਨਵਾਦ ਕਰਦੀ ਹਾਂ। ਚਰਿੱਤਰ ਹੱਤਿਆ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਕਿਹਾ ਕਿ ਉਹ ਦੂਜੀ ਧਿਰ ਦੇ ਇਸ਼ਾਰੇ 'ਤੇ ਅਜਿਹਾ ਕਰ ਰਹੀ ਹੈ, ਰੱਬ ਉਨ੍ਹਾਂ ਦਾ ਵੀ ਭਲਾ ਕਰੇ"।


ਉਨ੍ਹਾਂ ਨੇ ਅੱਗੇ ਲਿਖਿਆ ਹੈ- "ਦੇਸ਼ 'ਚ ਅਹਿਮ ਚੋਣਾਂ ਹੋ ਰਹੀਆਂ ਹਨ, ਸਵਾਤੀ ਮਾਲੀਵਾਲ ਅਹਿਮ ਨਹੀਂ, ਦੇਸ਼ ਦੇ ਮੁੱਦੇ ਅਹਿਮ ਹਨ। ਭਾਜਪਾ ਵਾਲਿਆਂ ਨੂੰ ਇਸ ਘਟਨਾ 'ਤੇ ਰਾਜਨੀਤੀ ਨਾ ਕਰਨ ਦੀ ਵਿਸ਼ੇਸ਼ ਬੇਨਤੀ ਹੈ"।


ਸੰਜੇ ਸਿੰਘ ਨੇ ਕਿਹਾ ਸੀ ਆਪ ਪਾਰਟੀ ਸਵਾਤੀ ਮਾਲੀਵਾਲ ਦੇ ਨਾਲ ਹੈ


'ਆਪ' ਸੰਸਦ ਸੰਜੇ ਸਿੰਘ ਨੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਕਰਨ ਦੀ ਗੱਲ ਕਬੂਲ ਕੀਤੀ ਸੀ। ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, 'ਇੱਕ ਨਿੰਦਣਯੋਗ ਘਟਨਾ ਵਾਪਰੀ ਹੈ। ਮੁੱਖ ਮੰਤਰੀ ਨੇ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


ਸੰਜੇ ਸਿੰਘ ਨੇ ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਅੱਜ ਖੁਦ ਕਿਹਾ ਕਿ ਮਣੀਪੁਰ 'ਚ ਔਰਤਾਂ ਨਾਲ ਬਹੁਤ ਕੁਝ ਹੋਇਆ, ਪਰ ਪੀਐੱਮ ਮੋਦੀ ਚੁੱਪ ਰਹੇ। ਜਦੋਂ ਮਹਿਲਾ ਪਹਿਲਵਾਨ ਵਿਰੋਧ ਕਰ ਰਹੀਆਂ ਸਨ ਅਤੇ ਸਵਾਤੀ ਮਾਲੀਵਾਲ ਸਮਰਥਨ ਵਿੱਚ ਗਈ ਤਾਂ ਪੁਲਿਸ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।


NCW ਵੱਲੋਂ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਭਲਕੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ


ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ 'ਚ ਤਲਬ ਕੀਤਾ ਹੈ। ਮਹਿਲਾ ਕਮਿਸ਼ਨ ਨੇ ਵਿਭਵ ਕੁਮਾਰ ਨੂੰ ਕੱਲ੍ਹ ਯਾਨੀਕਿ 17 ਮਈ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।