Swati Maliwal Case: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਦੀ ਸ਼ਿਕਾਇਤ ਤੋਂ ਬਾਅਦ ਵਿਭਵ ਕੁਮਾਰ ਵਿਰੁੱਧ ਦੁਰਵਿਵਹਾਰ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਅੱਜ ਉਸ ਦੇ ਬਿਆਨ ਦਰਜ ਕਰਵਾਏ। ਹੁਣ ਵਿਭਵ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਭਵ ਕੁਮਾਰ ਖ਼ਿਲਾਫ਼ ਆਈਪੀਸੀ ਦੀ ਧਾਰਾ 354, 506, 509 ਤਹਿਤ ਕੇਸ ਦਰਜ ਕੀਤਾ ਗਿਆ ਹੈ।




ਇਸ ਤੋਂ ਪਹਿਲਾਂ ਅੱਜ (ਵੀਰਵਾਰ) ਦਿੱਲੀ ਪੁਲਿਸ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਅਤੇ ਕਰੀਬ ਚਾਰ ਘੰਟੇ ਬਾਅਦ ਉਨ੍ਹਾਂ ਦੇ ਘਰੋਂ ਵਾਪਸ ਪਰਤੀ। ਇਸ ਦੌਰਾਨ ਸਵਾਤੀ ਮਾਲੀਵਾਲ ਨੇ ਆਪਣੇ ਨਾਲ ਹੋਏ ਦੁਰਵਿਵਹਾਰ ਨੂੰ ਲੈ ਕੇ ਦਿੱਲੀ ਪੁਲਿਸ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਉਨ੍ਹਾਂ ਆਪਣੇ ਬਿਆਨ ਵਿੱਚ 13 ਮਈ ਨੂੰ ਵਾਪਰੀ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਨਹੀਂ ਹੈ।


ਇਹ ਵੀ ਪੜ੍ਹੋ: Bibhav Kumar Summon: ਮਹਿਲਾ ਕਮਿਸ਼ਨ ਵੱਲੋਂ CM ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸੰਮਨ, ਭਲਕੇ ਪੇਸ਼ ਹੋਣ ਲਈ ਬੁਲਾਇਆ


ਇਸ ਤੋਂ ਪਹਿਲਾਂ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵਿਭਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਸੀ, ਜਿਸ ਦੇ ਮੁਤਾਬਕ ਕੁਮਾਰ ਨੂੰ ਭਾਵ ਕਿ ਅੱਜ 17 ਮਈ ਨੂੰ ਸਵੇਰੇ 11 ਵਜੇ ਪੇਸ਼ ਹੋਣਾ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਵਿਭਵ ਕੁਮਾਰ 'ਤੇ ਆਮ ਆਦਮੀ ਪਾਰਟੀ ਦੀ ਨੇਤਾ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਕਿਹਾ ਗਿਆ ਸੀ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪਾਰਟੀ ਅਜਿਹੇ ਲੋਕਾਂ ਦੇ ਨਾਲ ਬਿਲਕੁਲ ਨਹੀਂ ਹੈ। ਰਾਜ ਸਭਾ ਮੈਂਬਰ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਸੀਂ ਇਸ ਮਾਮਲੇ 'ਚ ਸਵਾਤੀ ਮਾਲੀਵਾਲ ਦੇ ਨਾਲ ਹਾਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Lok Sabha Elections 2024: ਹਮੇਸ਼ਾ ਨਹੀਂ ਰਹੇਗੀ ਭਾਜਪਾ ਦੀ ਸਰਕਾਰ, ਅੱਜ ਨਹੀਂ ਤਾਂ ਕੱਲ ਜ਼ਰੂਰ ਲਵਾਂਗੀ ਬਦਲਾ, ਮਮਤਾ ਬੈਨਰਜੀ ਦੀ ਖੁੱਲ੍ਹੇਆਮ ਧਮਕੀ !