Arvind Kejriwal on Swati Maliwal Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਭਾਜਪਾ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੇਲ੍ਹ-ਜੇਲ੍ਹ ਖੇਡ ਰਹੀ ਹੈ। ਪਹਿਲਾਂ ਉਨ੍ਹਾਂ ਨੇ ਮੈਨੂੰ ਜੇਲ੍ਹ ਵਿੱਚ ਡੱਕਿਆ, ਅੱਜ ਉਨ੍ਹਾਂ ਨੇ ਮੇਰੇ ਪੀਏ ਨੂੰ ਜੇਲ੍ਹ ਵਿੱਚ ਪਾ ਦਿੱਤਾ। ਅਸੀਂ ਦਿੱਲੀ ਵਿੱਚ ਬਿਹਤਰ ਕੰਮ ਕੀਤਾ ਹੈ, ਇਸ ਲਈ ਉਹ ਸਾਨੂੰ ਜੇਲ੍ਹ ਵਿੱਚ ਡੱਕਣਾ ਚਾਹੁੰਦੇ ਹਨ। ਜੋ ਕੰਮ ਉਹ ਨਹੀਂ ਕਰ ਸਕਦੇ, ਅਸੀਂ ਕਰ ਰਹੇ ਹਾਂ।






 


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕੱਲ੍ਹ 12 ਵਜੇ ਭਾਜਪਾ ਦੇ ਦਫ਼ਤਰ ਆ ਰਹੇ ਹਨ, ਜਿਸ ਨੂੰ ਜੇਲ੍ਹ ਵਿੱਚ ਡੱਕਣਾ ਹੈ ਡੱਕ ਦਿਓ, ਇਹ ਲੋਕ ਆਮ ਆਦਮੀ ਪਾਰਟੀ ਦੇ ਮਗਰ ਪੈ ਗਏ ਹਨ। ਸਾਡਾ ਕੀ ਕਸੂਰ? ਸਾਡੇ ਲੋਕਾਂ ਨੂੰ ਜੇਲ੍ਹਾਂ ਵਿੱਚ ਕਿਉਂ ਡੱਕਿਆ ਜਾ ਰਿਹਾ ਹੈ?


ਸਵਾਤੀ ਮਾਲੀਵਾਲ ਮਾਮਲੇ 'ਚ ਵਿਭਵ ਕੁਮਾਰ ਨੂੰ ਗ੍ਰਿਫਤਾਰ


 


ਤੁਹਾਨੂੰ ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਵਿੱਚ ਸ਼ਨੀਵਾਰ (18 ਮਈ) ਨੂੰ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਨੂੰ ਪੁੱਛਗਿੱਛ ਲਈ ਸਿਵਲ ਲਾਈਨ ਥਾਣੇ ਲੈ ਗਈ। ਵਿਭਵ ਕੁਮਾਰ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਅਗਾਊਂ ਜ਼ਮਾਨਤ ਬਾਰੇ ਤੀਸ ਹਜ਼ਾਰੀ ਅਦਾਲਤ ਨੇ ਕਿਹਾ ਕਿ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਇਸ ਲਈ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਦਾ ਕੋਈ ਕਾਰਨ ਨਹੀਂ ਹੈ।


ਸਵਾਤੀ ਮਾਲੀਵਾਲ ਦਾ 17 ਮਈ ਨੂੰ ਏਮਜ਼ ਵਿੱਚ ਮੈਡੀਕਲ ਚੈਕਅੱਪ ਕੀਤਾ ਗਿਆ ਸੀ। ਮੈਡੀਕਲ ਰਿਪੋਰਟ ਸ਼ਨੀਵਾਰ (18 ਮਈ) ਨੂੰ ਆਈ ਸੀ, ਜਿਸ ਵਿਚ 'ਆਪ' ਸੰਸਦ ਮੈਂਬਰ ਮਾਲੀਵਾਲ ਦੀਆਂ ਅੱਖਾਂ ਅਤੇ ਲੱਤਾਂ 'ਤੇ ਸੱਟ ਦੇ ਨਿਸ਼ਾਨ ਪਾਏ ਗਏ ਸਨ। ਇਸ ਰਿਪੋਰਟ ਤੋਂ ਥੋੜ੍ਹੀ ਦੇਰ ਬਾਅਦ ਦਿੱਲੀ ਪੁਲਿਸ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ ਅਤੇ ਫਿਰ ਵਿਭਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸੀਐਮ ਦੇ ਪੀਏ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਦੁਰਵਿਵਹਾਰ ਕੀਤਾ।