Zakir Hussain: ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਸੋਮਵਾਰ ਸਵੇਰੇ (ਭਾਰਤੀ ਸਮੇਂ) ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਪੀਟੀਆਈ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੇ ਪਰਿਵਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹੁਸੈਨ ਦੇ ਪਰਿਵਾਰ ਅਨੁਸਾਰ, ਉਨ੍ਹਾਂ ਦੀ ਮੌਤ ਇਡੀਓਪੈਥਿਕ ਪਲਮੋਨਰੀ ਫਾਈਬ੍ਰੋਸਿਸ ਤੋਂ ਪੈਦਾ ਹੋਣ ਵਾਲੀਆਂ ਪੇਚੀਦਗੀਆਂ ਕਾਰਨ ਹੋਈ ਸੀ। ਉਹ 73 ਸਾਲਾਂ ਦੇ ਸਨ ਅਤੇ ਪਿਛਲੇ ਦੋ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਬਾਅਦ ਵਿਚ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਲਿਜਾਇਆ ਗਿਆ।