Tajinder Bagga Arrest: ਦਿੱਲੀ 'ਚ ਬੱਗਾ ਸਮਰਥਕਾਂ ਨੇ ਪੰਜਾਬ ਪੁਲਿਸ ਹਾਇ-ਹਾਇ ਦੇ ਲਗਾਏ ਨਾਅਰੇ, ਕਾਰ 'ਤੇ ਵੀ ਕੀਤਾ ਹਮਲਾ
ਪੰਜਾਬ ਪੁਲਿਸ ਜਦੋਂ ਜਨਕਪੁਰੀ ਤੋਂ ਬਾਹਰ ਨਿਕਲੀ ਤਾਂ ਇਸ ਦੌਰਾਨ ਬਾਹਰ ਮੌਜੂਦ ਬੱਗਾ ਦੇ ਸਮਰਥਕਾਂ ਨੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਦੀ ਕਾਰ 'ਤੇ ਵੀ ਹਮਲਾ ਕੀਤਾ ਗਿਆ।
Punjab Police on Tajinder Bagga Arrest : ਪੰਜਾਬ ਪੁਲਿਸ ਜਦੋਂ ਜਨਕਪੁਰੀ ਤੋਂ ਬਾਹਰ ਨਿਕਲੀ ਤਾਂ ਇਸ ਦੌਰਾਨ ਬਾਹਰ ਮੌਜੂਦ ਬੱਗਾ ਦੇ ਸਮਰਥਕਾਂ ਨੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਦੀ ਕਾਰ 'ਤੇ ਵੀ ਹਮਲਾ ਕੀਤਾ ਗਿਆ। ਪੰਜਾਬ ਪੁਲੀਸ ਦੇ ਡੀਐਸਪੀ ਕੇਐਸ ਸੰਧੂ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ’ਤੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਦੇ ਸਾਹਮਣੇ ਲੋਕਾਂ ਨੇ ਪੰਜਾਬ ਪੁਲੀਸ ਹਾਈ-ਹਾਇ ਦੇ ਨਾਅਰੇ ਲਾਏ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਭੰਨ ਦਿੱਤੇ ਗਏ।
ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਤੇਜਿੰਦਰ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਹਰਿਆਣਾ ਪੁਲਿਸ ਨੇ ਰੋਕਣਾ "ਗੈਰ-ਕਾਨੂੰਨੀ ਹਿਰਾਸਤ" ਦੇ ਬਰਾਬਰ ਹੈ। ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਨੂੰ ਲਿਖੇ ਇੱਕ ਪੱਤਰ ਵਿੱਚ ਉਸਨੇ ਇਸਨੂੰ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਦਖਲ ਦੱਸਿਆ।
ਸੋਸ਼ਲ ਮੀਡੀਆ 'ਤੇ ਅਰਵਿੰਦ ਕੇਜਰੀਵਾਲ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਬੱਗਾ ਨੂੰ ਦਿੱਲੀ ਤੋਂ ਮੋਹਾਲੀ ਲਿਆਉਣ ਵਾਲੇ ਵਾਹਨਾਂ ਨੂੰ ਹਰਿਆਣਾ ਦੇ ਕੁਰੂਕਸ਼ੇਤਰ 'ਚ ਰੋਕਿਆ ਗਿਆ। ਸੂਤਰਾਂ ਨੇ ਦੱਸਿਆ ਕਿ ਵਾਹਨਾਂ ਨੂੰ ਕੁਰੂਕਸ਼ੇਤਰ ਦੇ ਪਿਪਲੀ ਸਥਿਤ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ। ਇਹ ਪੁੱਛੇ ਜਾਣ 'ਤੇ ਕਿ ਪੰਜਾਬ ਪੁਲਿਸ ਦੀ ਟੀਮ ਨੂੰ ਕਿਉਂ ਰੋਕਿਆ ਗਿਆ, ਹਰਿਆਣਾ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸੂਚਨਾ ਮਿਲੀ ਸੀ ਕਿ ਬੱਗਾ ਨੂੰ ਉਸਦੇ ਘਰ ਤੋਂ "ਜ਼ਬਰਦਸਤੀ" ਚੁੱਕਿਆ ਗਿਆ ਸੀ। 'ਸਾਨੂੰ ਇਸ ਜਾਣਕਾਰੀ ਦੀ ਪੁਸ਼ਟੀ ਕਰਨੀ ਪਵੇਗੀ।'
#WATCH KS Sandhu, DSP(D), Mohali faces protest amid sloganeering outside Janakpuri Police Station in Delhi, says "Punjab Police followed the procedure in taking Tajinder Pal Singh Bagga into custody & that the case remains pending in the court..." pic.twitter.com/8cO8xLQDoS
— ANI (@ANI) May 6, 2022
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਮੋਹਾਲੀ ਵਿੱਚ ਦਰਜ ਇੱਕ ਮਾਮਲੇ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲੈ ਕੇ ਜਾ ਰਹੇ ਪੰਜਾਬ ਪੁਲੀਸ ਦੀਆਂ ਗੱਡੀਆਂ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਰੋਕ ਲਿਆ ਗਿਆ।ਪੰਜਾਬ ਪੁਲਿਸ ਕਾਨੂੰਨੀ ਪ੍ਰਕਿਰਿਆ ਦੀ ਗੱਲ ਕਰਦੀ ਰਹੀ ਪਰ ਬੱਗਾ ਨੂੰ ਪੰਜਾਬ ਨਹੀਂ ਲੈ ਜਾ ਸਕੀ। ਦਿੱਲੀ ਪੁਲਿਸ ਦੇ ਇਸ਼ਾਰੇ 'ਤੇ ਹਰਿਆਣਾ ਪੁਲਿਸ ਨੇ ਉਹਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਹੁਣ ਦਿੱਲੀ ਪੁਲਿਸ ਉਹਨਾਂ ਨੂੰ ਕੁਰੂਕਸ਼ੇਤਰ ਤੋਂ ਹਿਰਾਸਤ ਵਿੱਚ ਲੈ ਕੇ ਵਾਪਸ ਦਿੱਲੀ ਲੈ ਗਈ ਹੈ। ਪੰਜਾਬ ਪੁਲਿਸ ਨੇ ਵੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਹਰਿਆਣਾ ਪੁਲਿਸ 'ਤੇ ਬੱਗਾ ਨੂੰ ਰਸਤੇ 'ਚ ਰੋਕਣ ਦਾ ਦੋਸ਼ ਲਗਾਇਆ ਹੈ।ਪੰਜਾਬ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਬੱਗਾ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ, ਜਿੱਥੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਪੰਜ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ, ਬੱਗਾ (36) ਜਾਂਚ ਵਿੱਚ ਸ਼ਾਮਲ ਨਹੀਂ ਹੋਏ, ਜਿਸ ਤੋਂ ਬਾਅਦ ਕਾਨੂੰਨ ਦੀ ਬਣਦੀ ਪ੍ਰਕਿਰਿਆ ਦੇ ਬਾਅਦ ਉਹਨਾਂ ਨੂੰ ਸਵੇਰੇ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ।