Afghanistan: ਅਫਗਾਨਿਸਤਾਨ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਤਾਲਿਬਾਨ ਨੇ ਅਫਗਾਨ ਲੋਕਾਂ 'ਤੇ ਬਹੁਤ ਤਸ਼ੱਦਦ ਕੀਤਾ ਹੈ। ਅਫਗਾਨ ਔਰਤਾਂ 'ਤੇ ਕਈ ਪਾਬੰਦੀਆਂ ਲਾਈਆਂ ਗਈਆਂ ਹਨ। ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਾਬਜ਼ ਹੋਏ ਦੋ ਸਾਲ ਬੀਤ ਚੁੱਕੇ ਹਨ। ਇਸ ਦੌਰਾਨ ਸੰਯੁਕਤ ਰਾਸ਼ਟਰ ਨੇ ਆਪਣੀ ਇਕ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ।
ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਤਾਲਿਬਾਨ ਦੇ ਸੱਤਾ 'ਚ ਆਉਣ ਤੋਂ ਬਾਅਦ ਅਫਗਾਨਿਸਤਾਨ ਦੀ ਸਾਬਕਾ ਸਰਕਾਰ 'ਚ ਕੰਮ ਕਰ ਰਹੇ 200 ਤੋਂ ਵੱਧ ਅਧਿਕਾਰੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਅਫਗਾਨਿਸਤਾਨ ਵਿੱਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ (UNAMA) ਨੇ ਦੋ ਸਾਲ ਪਹਿਲਾਂ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਪਣੀ ਪਹਿਲੀ ਰਿਪੋਰਟ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ 800 ਮਾਮਲਿਆਂ ਦੀ ਸੂਚੀ ਦਿੱਤੀ ਹੈ, ਜਿਸ ਵਿੱਚ ਮਨਮਾਨੇ ਢੰਗ ਨਾਲ ਗ੍ਰਿਫਤਾਰੀਆਂ, ਨਜ਼ਰਬੰਦੀਆਂ, ਤਸ਼ੱਦਦ ਅਤੇ ਲਾਪਤਾ ਹੋਣਾ ਸ਼ਾਮਲ ਹੈ।
ਇਹ ਵੀ ਪੜ੍ਹੋ: Delhi Airport: ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ਹੋਣ ਤੋਂ ਟਲਿਆ, ਹਾਦਸਾਗ੍ਰਸਤ ਹੋਣ ਤੋਂ ਇਦਾਂ ਬਚੇ ਜਹਾਜ਼
ਹਿਰਾਸਤ ਵਿੱਚ ਮਾਰੇ ਗਏ ਸੈਂਕੜੇ ਲੋਕ
ਰਿਪੋਰਟ ਮੁਤਾਬਕ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਤਾਲਿਬਾਨ ਨੇ ਸਾਬਕਾ ਫੌਜੀ ਕਰਮਚਾਰੀਆਂ, ਪੁਲਿਸ ਕਰਮਚਾਰੀਆਂ, ਖੁਫੀਆ ਅਧਿਕਾਰੀਆਂ ਅਤੇ ਨਿਆਂਇਕ ਅਧਿਕਾਰੀਆਂ ਨੂੰ ਬੁਰੀ ਤਰ੍ਹਾਂ ਨਾਲ ਨਿਸ਼ਾਨਾ ਬਣਾਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਾਰੇ ਗਏ ਲੋਕਾਂ ਨੂੰ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਜਿਸ ਤੋਂ ਬਾਅਦ ਕੁਝ ਨੂੰ ਹਿਰਾਸਤ ਕੇਂਦਰਾਂ ਵਿੱਚ ਲਿਜਾਇਆ ਗਿਆ ਅਤੇ ਹਿਰਾਸਤ ਵਿੱਚ ਮਾਰ ਦਿੱਤਾ ਗਿਆ। ਜਦਕਿ ਬਾਕੀਆਂ ਨੂੰ ਅਣਪਛਾਤੇ ਥਾਵਾਂ 'ਤੇ ਲਿਜਾ ਕੇ ਮਾਰ ਦਿੱਤਾ ਗਿਆ। ਇਸ ਵਿੱਚੋਂ ਕੁਝ ਮ੍ਰਿਤਕਾਂ ਦੀਆਂ ਲਾਸ਼ਾਂ ਜਾਂ ਤਾਂ ਸੁੱਟ ਦਿੱਤੀਆਂ ਗਈਆਂ ਜਾਂ ਫਿਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ।
ਕਾਬੁਲ, ਕੰਧਾਰ ਵਿੱਚ ਸਭ ਤੋਂ ਵੱਧ ਮਾਮਲੇ
ਰਿਪੋਰਟ ਮੁਤਾਬਕ ਅਜਿਹੀਆਂ ਘਟਨਾਵਾਂ ਸਾਰੇ ਸੂਬਿਆਂ 'ਚ ਦੇਖਣ ਨੂੰ ਮਿਲੀਆਂ ਹਨ। ਪਰ ਕਾਬੁਲ, ਕੰਧਾਰ ਅਤੇ ਬਲਖ ਪ੍ਰਾਂਤਾਂ ਵਿੱਚ ਕੁਝ ਵੱਧ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਮਨੁੱਖੀ ਅਧਿਕਾਰਾਂ ਲਈ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਕਿਹਾ ਕਿ ਯੂਨਾਮਾ ਦੀ ਰਿਪੋਰਟ ਤਾਲਿਬਾਨ ਦੇ ਦੇਸ਼ 'ਤੇ ਕਾਬਜ਼ ਹੋਣ ਤੋਂ ਬਾਅਦ ਅਫਗਾਨਿਸਤਾਨ ਦੀ ਸਾਬਕਾ ਸਰਕਾਰ ਅਤੇ ਸੁਰੱਖਿਆ ਬਲਾਂ ਨਾਲ ਜੁੜੇ ਵਿਅਕਤੀਆਂ ਨਾਲ ਕੀਤੇ ਗਏ ਸਲੂਕ ਦੀ ਭਿਆਨਕ ਤਸਵੀਰ ਪੇਂਟ ਕਰਦੀ ਹੈ।
ਇਹ ਵੀ ਪੜ੍ਹੋ: chandrayaan 3: ਜਿਵੇਂ ਹੀ ਚੰਦ ਦੀ ਜ਼ਮੀਨ 'ਤੇ ਲੈਂਡ ਕਰੇਗਾ ਚੰਦਰਯਾਨ-3, ਉਸ ਵੇਲੇ ਕੁਝ ਇਦਾਂ ਦਾ ਹੋਵੇਗਾ ਨਜ਼ਾਰਾ, ਵੇਖੋ ਵੀਡੀਓ