31 ਦਸੰਬਰ ਤੋਂ ਪਹਿਲਾਂ ਹੋ ਸਕਦੀ ਕਿਸਾਨਾਂ ਨਾਲ ਸਰਕਾਰ ਦੀ ਵਾਰਤਾ, ਪਰ ਕਾਨੂੰਨ ਰੱਦ ਕਰਨ ਦੀ ਨਹੀਂ ਸਲਾਹ
ਇਕ ਹਫ਼ਤੇ ਦੇ ਅੰਦਰ ਹੀ ਸਰਕਾਰ ਕਿਸਾਨਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਅਪੀਲ ਕਰੇਗੀ।
ਨਵੀਂ ਦਿੱਲੀ: ਕੇਂਦਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿੱਕਲਿਆ। ਅਜਿਹੇ 'ਚ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਨਵੇਂ ਸਾਲ 'ਚ ਕਿਸਾਨਾਂ ਨੂੰ ਮਨਾ ਕੇ ਦਾਖਲ ਕੀਤਾ ਜਾਵੇ ਇਸ ਲਈ ਸਰਕਾਰ ਕਿਸਾਨਾਂ ਦੇ 37 ਖਦਸ਼ਿਆਂ 'ਤੇ ਵਿਚਾਰ ਕਰ ਰਹੀ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਇਤਰਾਜ਼ਾਂ 'ਤੇ ਕੋਈ ਨਾ ਕੋਈ ਨਵਾਂ ਹੱਲ ਕਿਸਾਨਾਂ ਦੇ ਅੱਗੇ ਰੱਖਿਆ ਜਾ ਸਕੇ। ਉਮੀਦ ਹੈ ਕਿ ਇਸ ਦੀ ਪੂਰੀ ਤਿਆਰੀ ਇਕ ਦੋ ਦਿਨਾਂ 'ਚ ਹੀ ਪੂਰੀ ਹੋ ਜਾਵੇਗੀ ਤੇ ਇਕ ਹਫ਼ਤੇ ਦੇ ਅੰਦਰ ਹੀ ਸਰਕਾਰ ਕਿਸਾਨਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਅਪੀਲ ਕਰੇਗੀ।
ਹਾਲਾਂਕਿ ਗੱਲਬਾਤ ਦੀ ਇਹ ਕੋਸ਼ਿਸ਼ ਵੀ ਬੇਸਿੁੱਟਾ ਰਹਿਣ ਦੀ ਉਮੀਦ ਹੈ। ਇਕ ਤਾਂ ਕਿਸਾਨਾਂ ਨੇ ਕਿਹਾ ਹੈ ਕਿ ਉਹ ਹੁਣ ਉਦੋਂ ਹੀ ਗੱਲ ਕਰਨਗੇ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਨ੍ਹਾਂ ਨਾਲ ਗੱਲਬਾਤ ਕਰਨਗੇ। ਦੂਜਾ ਕੇਂਦਰ ਅਜੇ ਵੀ ਇਸ ਗੱਲ 'ਤੇ ਅੜਿਆ ਕਿ ਉਹ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਦੀ ਕੋਸ਼ਿਸ਼ ਕਰੇਗਾ। ਜਦਕਿ ਕਿਸਾਨ ਇਹ ਕਾਨੂੰਨ ਸਿਰੇ ਤੋਂ ਖਾਜ ਕਰਾਉਣ ਦੀ ਮੰਗ 'ਤੇ ਅੜੇ ਹਨ।
ਤਿੰਨ ਨਵੇਂ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਇਸ ਦੌਰਾਨ ਹੀ ਸ਼ਨੀਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ 'ਚ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ 3 ਕ੍ਰਿਸ਼ਣ ਮੇਨਨ ਮਾਰਗ ਸਥਿਤ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਕਿਸਾਨ ਅੰਦੋਲਨ 'ਤੇ 45 ਮਿੰਟ ਦੀ ਲੰਬੀ ਗੱਲਬਾਤ ਕੀਤੀ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੋਂ ਬਾਹਰ ਨਿੱਕਲ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਆਪਣਾ ਕੰਮ ਕਰ ਰਹੀ ਹੈ। ਤਿੰਨਾਂ ਕਿਸਾਨ ਕਾਨੂੰਨਾਂ 'ਤੇ ਕਿਸਾਨਾਂ ਨੇ ਜੋ ਖਦਸ਼ੇ ਜਤਾਏ ਹਨ ਉਸ 'ਤੇ ਸਰਕਾਰ ਨੇ ਜੋ ਆਫਰ ਦਿੱਤਾ ਸੀ ਉਸ 'ਚ ਕੁਝ ਨਵਾਂ ਜੋੜ ਕੇ ਉਨ੍ਹਾਂ ਨੂੰ ਦੇਣ ਦੀ ਤਿਆਰੀ ਕਰ ਰਹੇ ਹਨ। ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਦੀਆਂ ਜ਼ਿਆਦਾ ਤੋਂ ਜ਼ਿਆਦਾ ਇਤਰਾਜ਼ ਦੂਰ ਕੀਤੇ ਜਾ ਸਕਣ। ਜਿਸ ਨਾਲ ਕੋਈ ਵਿਚ ਦਾ ਰਾਹ ਨਿੱਕਲ ਸਕੇ। ਜੇਕਰ ਕਿਸਾਨ ਗੱਲ ਕਰਨ ਲਈ ਤਿਆਰ ਹੋਏ ਤਾਂ ਸਰਕਾਰ ਉਨ੍ਹਾਂ ਨਾਲ ਨਵੇਂ ਸਿਰੇ ਤੋਂ ਗੱਲ ਕਰੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ