ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨਾਲ ਤੁਰੰਤ ਅਤੇ ਬਗੈਰ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨ ਲਗਾਤਾਰ ਚਾਰ ਦਿਨਾਂ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਰਾਸ਼ਟਰੀ ਰਾਜਧਾਨੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਖੜੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਕੇਂਦਰ ਨੂੰ ਕਿਹਾ ਕਿ ਇਸ ਨੂੰ ਤੁਰੰਤ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ, "ਕੇਂਦਰ ਸਰਕਾਰ ਨੂੰ ਤੁਰੰਤ (ਅਤੇ) ਬਗੈਰ ਸ਼ਰਤ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।"
‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੰਗ ਕਰਦੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਹਿਲਾਂ ਕਿਸਾਨਾਂ ਦੀ ਗੱਲ ਸੁਣ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨੀਆਂ ਚਾਹਿਦੀਆਂ ਹਨ। ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕਿਸਾਨਾਂ ਨਾਲ ਹੈ। ਅਸੀਂ ਕਿਸਾਨਾਂ ਦਾ ਦਿੱਲੀ ਵਿਚ ਸਵਾਗਤ ਕਰਦੇ ਹਾਂ। ਅਸੀਂ ਉਨ੍ਹਾਂ ਨਾਲ ਮਿਲ ਕੇ ਲੜਾਂਗੇ।“
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕੇਜਰੀਵਾਲ ਲਗਾਤਾਰ ਦੇ ਰਹੇ ਕਿਸਾਨਾਂ ਦਾ ਸਾਥ, ਕਿਹਾ ਬਗੈਰ ਸ਼ਰਤ ਕੇਂਦਰ ਕਰੇ ਕਿਸਾਨਾਂ ਨਾਲ ਗੱਲਬਾਤ
ਏਬੀਪੀ ਸਾਂਝਾ
Updated at:
30 Nov 2020 07:05 AM (IST)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਕਿਸਾਨਾਂ ਨਾਲ ਤੁਰੰਤ ਅਤੇ ਬਗੈਰ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ।
- - - - - - - - - Advertisement - - - - - - - - -