ਚੋਣਾਂ ਮੁੱਕਦੇ ਹੀ ਇਸ ਰਾਜ 'ਚ ਮੁਕੰਮਲ ਲੌਕਡਾਊਨ ਦਾ ਐਲਾਨ, 10 ਤੋ 24 ਮਈ ਤੱਕ ਇਹ ਸਭ ਕੁੱਝ ਬੰਦ
ਕੋਰੋਨਾ ਦੀ ਲਾਗ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ ਦੋ ਹਫਤਿਆਂ ਲਈ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਹੈ।
ਚੇਨਈ: ਕੋਰੋਨਾ ਦੀ ਲਾਗ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ ਦੋ ਹਫਤਿਆਂ ਲਈ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਹੈ। ਤਾਮਿਲਨਾਡੂ ਵਿੱਚ 10 ਤੋਂ 24 ਮਈ ਤੱਕ ਮੁਕੰਮਲ ਲੌਕਡਾਊਨ ਲੱਗਿਆ ਰਹੇਗਾ। ਕਰਿਆਨੇ, ਰਾਸ਼ਨ, ਮੀਟ ਦੀਆਂ ਦੁਕਾਨਾਂ ਦੁਪਹਿਰ 12 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੈ। ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਈ-ਰਜਿਸਟ੍ਰੇਸ਼ਨ ਕਰਨੀ ਪਵੇਗੀ। ਸੈਰ-ਸਪਾਟਾ ਸਥਾਨਾਂ ਦੀ ਯਾਤਰਾ 'ਤੇ ਪਾਬੰਦੀ ਹੋਵੇਗੀ।
ਤਾਮਿਲਨਾਡੂ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਸ਼ੁੱਕਰਵਾਰ ਨੂੰ ਇਕ ਦਿਨ ਵਿਚ ਕੋਰੋਨਾਵਾਇਰਸ ਦੀ ਲਾਗ ਦੇ ਸਭ ਤੋਂ ਵੱਧ 26,465 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 13 ਲੱਖ 23 ਹਜ਼ਾਰ 965 ਹੋ ਗਈ। ਪਿਛਲੇ 24 ਘੰਟਿਆਂ ਵਿੱਚ 197 ਮਰੀਜ਼ਾਂ ਦੀ ਮੌਤ ਦੇ ਨਾਲ, ਮ੍ਰਿਤਕਾਂ ਦੀ ਗਿਣਤੀ 15,171 ਤੱਕ ਪਹੁੰਚ ਗਈ ਹੈ। ਰਾਜ ਵਿੱਚ ਇਸ ਵਕਤ ਐਕਟਿਵ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ 355 ਹੈ। ਚੇਨਈ ਵਿੱਚ ਲਾਗ ਦੇ 6,738 ਨਵੇਂ ਕੇਸ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 3 ਲੱਖ 77 ਹਜ਼ਾਰ 42 ਹੋ ਗਈ ਹੈ। ਹੁਣ ਤੱਕ ਸ਼ਹਿਰ ਵਿਚ 5081 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਤਾਮਿਲਨਾਡੂ ਵਿੱਚ ਕੋਵਿਡ ਮਰੀਜ਼ਾਂ ਦਾ ਖਰਚਾ ਸਰਕਾਰ ਚੁੱਕੇਗੀ
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਕਿਹਾ ਹੈ ਕਿ ਕੋਵਿਡ ਦੇ ਮਰੀਜ਼ਾਂ ਦਾ ਸਾਰਾ ਖਰਚਾ ਨਿੱਜੀ ਹਸਪਤਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਸਹਿਣ ਕਰੇਗੀ। ਮੁੱਖ ਮੰਤਰੀ ਨੇ ਇਕ ਆਦੇਸ਼ ਵਿਚ ਕਿਹਾ ਕਿ ਰਾਜ ਦੇ ਸਿਹਤ ਬੀਮਾ ਕਵਰ ਨਿੱਜੀ ਹਸਪਤਾਲਾਂ ਵਿਚ ਕੋਵਿਡ ਦੇ ਇਲਾਜ ਦਾ ਖਰਚਾ ਚੁੱਕਣਗੇ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :