ਜੰਗਲੀ ਜੀਵਣ ਕਾਰਕੁਨਾਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੇ ਹਾਥੀ 'ਤੇ ਬਲਦਾ ਟਾਇਰ ਸੁੱਟਿਆ ਜਿਸ ਕਾਰਨ ਇਸਦੀ ਮੌਤ ਹੋ ਗਈ। ਤਾਮਿਲਨਾਡੂ ਦੇ ਜੰਗਲਾਤ ਅਧਿਕਾਰੀਆਂ ਨੇ ਕਿਹਾ ਹੈ ਕਿ ਨੀਲਗਿਰੀ ਦੇ ਮਸਿਨਗੁੜੀ ਵਿਖੇ ਹਾਥੀ ਨੂੰ ਸਾੜਨ ਦੇ ਮਾਮਲੇ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧ 'ਚ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਇੱਕ ਬਲਦੀ ਹੋਈ ਚੀਜ਼ ਹਾਥੀ 'ਤੇ ਸੁੱਟਦੀ ਨਜ਼ਰ ਆ ਰਹੀ ਹੈ। ਇਸ ਨਾਲ ਉਸ ਦੇ ਕੰਨ ਅਤੇ ਪਿੱਠ ਵਿਚ ਅੱਗ ਲੱਗੀ ਅਤੇ ਉਹ ਜੰਗਲ ਵੱਲ ਭੱਜ ਰਿਹਾ ਹੈ। ਨੀਲਗਿਰੀ ਦੇ ਮਾਵਾਨੇਲਾ ਤੋਂ ਰੈਮੰਡ ਅਤੇ ਪ੍ਰਸ਼ਾਂਤ ਨਾਂ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਧਿਕਾਰੀ ਤੀਜੇ ਵਿਅਕਤੀ ਰਿਆਨ ਦੀ ਭਾਲ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਨਵਜੰਮੇ ਮੌਤਾਂ ਦੀ ਗਿਣਤੀ 'ਚ ਆਈ ਕਮੀ, ਸਿਹਤ ਵਿਭਾਗ ਨੇ ਜਾਰੀ ਕੀਤੇ ਅੰਕੜੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904