ਪਟਾਕਿਆਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ 9 ਜ਼ਖਮੀ, ਮੁੱਖ ਮੰਤਰੀ ਨੇ ਮੁਆਵਜ਼ਾ ਐਲਾਨਿਆ
ਹਾਦਸੇ ਤੋਂ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਦਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ।
Tamil Nadu Fire: ਤਾਮਿਲਨਾਡੂ ਦੇ ਕਲਾਕੁਰਿਚੀ ਜ਼ਿਲੇਦਾਰ ਦੇ ਸੰਕਰਾਪੁਰਮ ‘ਚ ਅੱਗ ਲੱਗਣ ਨਾਲ ਇਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਪਟਾਕਿਆਂ ਦੇ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਫਸ ਕੇ 5 ਲੋਕਾਂ ਦੀ ਮੌਤ ਹੋ ਗਈ ਤੇ 9 ਜਖਮੀ ਹੋ ਗਏ। ਹਾਦਸੇ ‘ਚ ਜਖਮੀ ਲੋਕਾਂ ‘ਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
ਮੁੱਖ ਮੰਤਰੀ ਨੇ ਕੀਤਾ ਮੁਆਵਜ਼ੇ ਦਾ ਐਲਾਨ
ਹਾਦਸੇ ਤੋਂ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਦਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ। ਸਟਾਲਿਨ ਨੇ ਕਿਹਾ ਅੱਗ ਲੱਗਣ ਦੀ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੋ ਲੋਕ ਜਖਮੀ ਹੋਏ ਹਨ ਤੇ ਐਮਰਜੈਂਸੀ ਵਾਰਡ ‘ਚ ਇਲਾਜ ਕਰਵਾ ਰਹੇ ਹਨ ਉਨਾਂ ਨੂੰ ਇਕ ਲੱਖ ਰੁਪਏ ਦੀ ਮਦਦ ਕੀਤੀ ਜਾਵੇਗੀ।
ਹਾਲ ਹੀ ਦੇ ਦਿਨਾਂ ‘ਚ ਕਈ ਘਟਨਾਵਾਂ ਆਈਆਂ ਸਾਹਮਣੇ
ਹਾਲ ਹੀ ਦੇ ਦਿਨਾਂ ‘ਚ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ‘ਚ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਸਾਲ ਸਤੰਬਰ ਮਹੀਨੇ ਵਿਰੁੱਧਨਗਰ ਜ਼ਿਲ੍ਹੇ ਦੇ ਥਿਆਲੀਪਟੀ ‘ਚ ਪਟਾਕਿਆਂ ਵਾਲੀ ਇਕ ਕੰਪਨੀ ਦੀ ਯੂਨਿਟ ‘ਚ ਅੱਗ ਲੱਗ ਗਈ ਸੀ। ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 5 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ: ਬੱਚੇ ਨੂੰ ਦੋ ਪਹੀਆ ਵਾਹਨ 'ਤੇ ਬਿਠਾਉਣ ਤੋਂ ਪਹਿਲਾਂ ਪੜ੍ਹੋ ਇਹ ਨਿਯਮ, ਰੱਖਣਾ ਹੋਵੇਗਾ ਉਨ੍ਹਾਂ ਗੱਲਾਂ ਦਾ ਧਿਆਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/