Tamil Nadu Firecracker Explosions: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ, ਸਾਰੇ ਲੋਕ ਮਜ਼ਦੂਰ ਹਨ। ਇਹ ਅੱਗ ਧਮਾਕੇ ਦਾ ਕਾਰਨ ਲੱਗੀ ਸੀ।


ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਦੇ ਰੰਗਾਪਲਯਾਮ 'ਚ ਸਥਿਤ ਪਟਾਕਾ ਫੈਕਟਰੀ 'ਚ ਪਹਿਲਾ ਹਾਦਸਾ ਹੋਇਆ। ਦੂਜੀ ਘਟਨਾ ਜ਼ਿਲ੍ਹੇ ਦੇ ਪਿੰਡ ਕਮਾਪੱਟੀ ਵਿੱਚ ਵਾਪਰੀ। ਸਮਾਚਾਰ ਏਜੰਸੀ ਪੀਟੀਆਈ ਨੇ ਇਕ ਸੀਨੀਅਰ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਪੁਲਿਸ, ਫਾਇਰ ਬ੍ਰਿਗੇਡ, ਬਚਾਅ ਸੇਵਾ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਨੇ ਮਿਲ ਕੇ ਅੱਗ ਬੁਝਾਉਣ ਅਤੇ ਪੀੜਤਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ: PSEB: ਸਕੂਲਾਂ 'ਚ ਅਧਿਆਪਕਾਂ ਦੀ ਗਿਣਤੀ ਪੂਰੀ ਕਰਨ ਲਈ ਸਿੱਖਿਆ ਵਿਭਾਗ ਨੇ ਲਗਾਈ ਇਹ ਸਕੀਮ


ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ ਸ਼ੱਕ ਹੈ ਕਿ ਮਾਰੇ ਗਏ ਲੋਕ ਮਜ਼ਦੂਰ ਹੋ ਸਕਦੇ ਹਨ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ 'ਚ ਤੁਸੀਂ ਦੇਖ ਸਕਦੇ ਹੋ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫੈਕਟਰੀ 'ਚੋਂ ਧੂੰਆਂ ਲਗਾਤਾਰ ਨਿਕਲ ਰਿਹਾ ਹੈ। ਫੈਕਟਰੀ ਵਿੱਚ ਧਮਾਕਾ ਕਰੀਬ ਪੰਜ ਘੰਟੇ ਪਹਿਲਾਂ ਹੋਇਆ ਸੀ।


ਐਮ ਕੇ ਸਟਾਲਿਨ ਨੇ ਕੀ ਕਿਹਾ?


ਇੰਡੀਅਨ ਐਕਸਪ੍ਰੈਸ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੇ ਪਰਿਵਾਰਾਂ ਨੂੰ 1 ਲੱਖ ਰੁਪਏ ਦਿੱਤੇ ਜਾਣਗੇ।


ਇਹ ਵੀ ਪੜ੍ਹੋ: PEDA: ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023 ਲਾਗੂ, ਸਰਕਾਰ ਨੇ ਲੋਕਾਂ ਤੋਂ ਮੰਗੇ ਸੁਝਾਅ, ਕੀ ਹੈ ਇਹ ਨੀਤੀ