Kulgam Terror Attack: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਾਟੀ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਏ ਜਾ ਰਹੇ ਅਪਰੇਸ਼ਨਾਂ ਤੋਂ ਨਾਰਾਜ਼ ਅੱਤਵਾਦੀਆਂ ਨੇ ਇੱਕ ਬੈਂਕ ਮੈਨੇਜਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਬੈਂਕ ਮੈਨੇਜਰ ਦਾ ਨਾਂ ਵਿਜੇ ਕੁਮਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿਜੇ ਕੁਮਾਰ ਸਥਾਨਕ ਦੇਹਤੀ ਬੈਂਕ ਵਿੱਚ ਬਤੌਰ ਮੈਨੇਜਰ ਕੰਮ ਕਰਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਇੱਥੇ ਨੌਕਰੀ ਜੁਆਇਨ ਕੀਤਾ ਸੀ।


ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਵਿਜੇ ਕੁਮਾਰ 'ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਸਥਾਨਕ ਦੇਹਤੀ ਬੈਂਕ ਦੀ ਕੁਲਗਾਮਾ ਬ੍ਰਾਂਚ 'ਚ ਡਿਊਟੀ 'ਤੇ ਸੀ। ਬੈਂਕ ਮੈਨੇਜਰ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਉਹ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਸੀ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉੱਥੇ ਹੀ ਇਸ ਘਟਨਾ ਤੋਂ ਬਾਅਦ ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਸ਼ੋਕ ਪੰਡਿਤ ਨੇ ਕਸ਼ਮੀਰ 'ਚ ਟਾਰਗੇਟ ਕਿਲਿੰਗ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ 'ਚ ਸਥਿਤੀ 'ਤੇ ਕਾਬੂ ਪਾਉਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ।


ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਿੰਦੂ ਨਾਗਰਿਕ ਅਤੇ ਸਰਕਾਰੀ ਕਰਮਚਾਰੀ


ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਘਾਟੀ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਹਿੰਦੂ ਨਾਗਰਿਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਚੋਣ ਨਿਸ਼ਾਨਾ ਬਣਾ ਰਹੇ ਹਨ। ਅੱਤਵਾਦੀਆਂ ਨੇ ਹਾਲ ਹੀ ਵਿੱਚ ਬਡਗਾਮ ਵਿੱਚ ਕਸ਼ਮੀਰੀ ਪੰਡਿਤ ਰਾਹੁਲ ਭੱਟ ਤੇ ਕੁਲਗਾਮ ਵਿੱਚ ਇੱਕ ਮਹਿਲਾ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜਿਸ ਦਾ ਕਸ਼ਮੀਰੀ ਪੰਡਤਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ।


ਘਾਟੀ 'ਚ ਲਗਾਤਾਰ ਹੋ ਰਹੀਆਂ ਘਟਨਾਵਾਂ ਤੋਂ ਬਾਅਦ ਕਸ਼ਮੀਰੀ ਪੰਡਤਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਪ੍ਰਵਾਸੀ ਸਰਕਾਰੀ ਕਰਮਚਾਰੀਆਂ ਨੂੰ ਸੁਰੱਖਿਅਤ ਥਾਂ 'ਤੇ ਤਾਇਨਾਤ ਕੀਤਾ ਜਾਵੇ।


ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ


ਘਾਟੀ 'ਚ ਹਿੰਦੂ ਨਾਗਰਿਕਾਂ ਖਾਸ ਕਰਕੇ ਸਰਕਾਰੀ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਕੇ ਹੋਈਆਂ ਹੱਤਿਆਵਾਂ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਦੀ ਸੁਰੱਖਿਆ ਲਈ ਵੱਡਾ ਕਦਮ ਚੁੱਕਿਆ ਹੈ। ਜੰਮੂ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਪੈਕੇਜ ਦੇ ਤਹਿਤ ਕਸ਼ਮੀਰ 'ਚ ਤਾਇਨਾਤ ਪ੍ਰਵਾਸੀਆਂ ਤੇ ਜੰਮੂ ਡਿਵੀਜ਼ਨ ਦੇ ਹੋਰ ਕਰਮਚਾਰੀਆਂ ਨੂੰ 6 ਜੂਨ ਤੱਕ ਘਾਟੀ 'ਚ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜਿਸ ਮੁਤਾਬਕ ਕਸ਼ਮੀਰ ਡਿਵੀਜ਼ਨ ਵਿੱਚ ਪ੍ਰਧਾਨ ਮੰਤਰੀ ਪੈਕੇਜ ਤਹਿਤ ਤਾਇਨਾਤ ਘੱਟ ਗਿਣਤੀ ਭਾਈਚਾਰਿਆਂ ਦੇ ਮੁਲਾਜ਼ਮਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਤਾਇਨਾਤ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Sonia Gandhi Covid Positive: ਸੋਨੀਆ ਗਾਂਧੀ ਹੋਈ ਕੋਰੋਨਾ ਪੌਜ਼ੇਟਿਵ, ਪ੍ਰਿਅੰਕਾ ਗਾਂਧੀ ਦਿੱਲੀ ਪਰਤੀ