Jammu-Kashmir Target Killing: ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਗੈਰ-ਕਸ਼ਮੀਰੀਆਂ 'ਤੇ ਹਮਲਿਆਂ ਦੀਆਂ ਖਬਰਾਂ ਕਾਰਨ ਇੱਥੇ ਲੋਕ ਦਹਿਸ਼ਤ ਵਿਚ ਹਨ। ਅਨੰਤਨਾਗ 'ਚ ਇਸ ਵਾਰ ਅੱਤਵਾਦੀਆਂ ਨੇ ਦੋ ਬਾਹਰੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਹੈ। ਬੀਤੇ ਦਿਨ ਅੱਤਵਾਦੀਆਂ ਦੀ ਇਸ ਗੋਲੀਬਾਰੀ ਵਿੱਚ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਸਨ। ਕਸ਼ਮੀਰ 'ਚ ਇਸ ਸਾਲ ਨਿਹੱਥੇ ਲੋਕਾਂ 'ਤੇ ਹਮਲਿਆਂ ਦੀ ਗਿਣਤੀ ਵਧੀ ਹੈ।


ਦਰਅਸਲ, ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਸੁਰੱਖਿਆ ਬਲ ਅਤੇ ਪੁਲਿਸ ਆਪਰੇਸ਼ਨ ਆਲ ਆਊਟ ਚਲਾ ਰਹੀ ਹੈ। ਇਸ ਤੋਂ ਅੱਤਵਾਦੀ ਗੁੱਸੇ 'ਚ ਹਨ, ਜਿਸ ਕਾਰਨ ਉਹ ਨੌਜਵਾਨਾਂ 'ਤੇ ਹਮਲੇ ਕਰ ਰਹੇ ਹਨ। ਟਾਰਗੇਟ ਕਿਲਿੰਗ ਨੂੰ ਲੈ ਕੇ ਇੱਥੇ ਕਈ ਵਾਰ ਵਿਰੋਧ ਪ੍ਰਦਰਸ਼ਨ ਵੀ ਹੋਏ ਹਨ। ਤਾਜ਼ਾ ਮਾਮਲੇ 'ਚ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਜ਼ਖਮੀ ਕਰ ਦਿੱਤਾ ਹੈ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਟਾਰਗੇਟ ਕਿਲਿੰਗ ਦੀਆਂ ਘਟਨਾਵਾਂ


ਅਪ੍ਰੈਲ-ਮਈ ਤੋਂ ਬਾਅਦ ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ ਹੈ। 12 ਮਈ ਨੂੰ ਅੱਤਵਾਦੀਆਂ ਨੇ ਬਡਗਾਮ ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਇੱਕ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ ਸੀ। ਤਹਿਸੀਲ ਦਫਤਰ 'ਚ ਦਾਖਲ ਹੋ ਕੇ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਰਾਹੁਲ ਭੱਟ ਨਾਂ ਦੇ ਅਧਿਕਾਰੀ ਨੂੰ ਨਿਸ਼ਾਨਾ ਬਣਾਇਆ। ਰਾਹੁਲ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।


31 ਮਈ ਨੂੰ ਕੁਲਗਾਮ 'ਚ ਅੱਤਵਾਦੀਆਂ ਨੇ ਮਹਿਲਾ ਟੀਚਰ ਰਜਨੀ ਬਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਹ ਸਾਂਬਾ ਦੀ ਰਹਿਣ ਵਾਲੀ ਸੀ। ਕੁਲਗਾਮ ਦੇ ਗੋਪਾਲਪੋਰਾ ਵਿਖੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਰਜਨੀ ਗੋਪਾਲਪੋਰਾ ਹਾਈ ਸਕੂਲ ਵਿੱਚ ਅਧਿਆਪਕਾ ਸੀ।

ਇਸ ਤੋਂ ਬਾਅਦ ਜੂਨ ਨੂੰ ਅੱਤਵਾਦੀਆਂ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਕੁਲਗਾਮ 'ਚ ਇਕ ਬੈਂਕ ਮੈਨੇਜਰ 'ਤੇ ਗੋਲੀਬਾਰੀ ਕਰ ਦਿੱਤੀ ਸੀ। ਇਸ ਹਮਲੇ ਵਿੱਚ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਮੌਤ ਹੋ ਗਈ।

3 ਨਵੰਬਰ ਨੂੰ ਅਨੰਤਨਾਗ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਮਜ਼ਦੂਰਾਂ ਵਿੱਚ ਇੱਕ ਮਜ਼ਦੂਰ ਬਿਹਾਰ ਅਤੇ ਇੱਕ ਨੇਪਾਲ ਦਾ ਸੀ।

ਕਸ਼ਮੀਰ ਵਿੱਚ ਨਿਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਇਸ ਵਾਰ ਅੱਤਵਾਦੀਆਂ ਨੇ ਅਨੰਤਨਾਗ ਦੇ ਰੱਖ-ਮੋਮਿਨ ਇਲਾਕੇ 'ਚ ਦੋ ਬਾਹਰੀ ਮਜ਼ਦੂਰਾਂ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵੇਂ ਮਜ਼ਦੂਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਨਾਕਾ ਪਾਰਟੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।