Drone movement: ਤਰਨਤਾਰਨ 'ਚ ਪੁਲਿਸ ਤੇ BSF ਨੇ ਡਰੋਨ ਕੀਤਾ ਢੇਰ, ਸਰਹੱਦ ਪਾਰੋਂ ਭੇਜੀ ਸੀ ਹੈਰੋਇਨ
Punjab News: ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਭਾਰਤ-ਪਾਕਿ ਸਰਹੱਦ 'ਤੇ ਤਰਨਤਾਰਨ ਵਿਖੇ ਇੱਕ ਡਰੋਨ ਦੀ ਹਰਕਤ ਦੇਖੀ ਗਈ। ਸਰਹੱਦ ਉੱਤੇ 103 ਬਟਾਲੀਅਨ ਦੇ ਸਿਪਾਹੀ ਤਾਇਨਾਤ ਸਨ।
Drone recovered in Punjab: ਤਰਨਤਾਰਨ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਕਵਾਡਕਾਪਟਰ ਡਰੋਨ ਨੂੰ ਡੇਗ ਦਿੱਤਾ। ਸੁਰੱਖਿਆ ਬਲਾਂ ਨੇ ਡਰੋਨ ਸਮੇਤ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸੁਰੱਖਿਆ ਬਲਾਂ ਨੇ ਇਹ ਸਾਂਝਾ ਆਪਰੇਸ਼ਨ 3 ਦਸੰਬਰ ਨੂੰ ਕੀਤਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਭਾਰਤ-ਪਾਕਿ ਸਰਹੱਦ 'ਤੇ ਤਰਨਤਾਰਨ ਵਿਖੇ ਡਰੋਨ ਦੀ ਹਰਕਤ ਦੇਖੀ ਗਈ। 103 ਬਟਾਲੀਅਨ ਦੇ ਸਿਪਾਹੀ ਤਾਇਨਾਤ ਸਨ। ਉਨ੍ਹਾਂ ਨੇ ਆਵਾਜ਼ ਸੁਣਦੇ ਹੀ ਫਾਇਰ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਆਵਾਜ਼ ਆਉਣੀ ਬੰਦ ਹੋ ਗਈ। ਰਾਤ ਨੂੰ ਤਲਾਸ਼ੀ ਮੁਹਿੰਮ 'ਚ ਕੁਝ ਵੀ ਨਹੀਂ ਮਿਲਿਆ। ਸਵੇਰੇ ਪੂਰੇ ਇਲਾਕੇ 'ਚ ਫਿਰ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ 'ਚ ਖੇਤਾਂ 'ਚ ਡਿੱਗਿਆ ਡਰੋਨ ਮਿਲਿਆ। ਡਰੋਨ ਦੇ ਨਾਲ ਹੀ ਹੈਰੋਇਨ ਦੀ ਇੱਕ ਖੇਪ ਵੀ ਬਰਾਮਦ ਕੀਤੀ ਗਈ ਹੈ, ਜੋ ਡਰੋਨ ਦੇ ਨਾਲ ਬੰਨ੍ਹੀ ਹੋਈ ਸੀ।
ਫਾਜ਼ਿਲਕਾ ਵੀ ਮਿਲਿਆ ਸੀ ਡਰੋਨ
ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ (02 ਦਸੰਬਰ) ਦੀ ਰਾਤ ਨੂੰ ਇੱਕ ਡਰੋਨ ਨੂੰ ਡੇਗ ਦਿੱਤਾ ਸੀ। ਬੀਐਸਐਫ ਅਤੇ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸ਼ਨੀਵਾਰ (03 ਦਸੰਬਰ) ਦੀ ਸਵੇਰ ਨੂੰ ਜਦੋਂ ਤਲਾਸ਼ੀ ਮੁਹਿੰਮ ਚਲਾਈ ਤਾਂ ਇੱਕ ਖੇਤ ਵਿੱਚੋਂ ਪੰਜ ਕਿਲੋ ਹੈਰੋਇਨ ਬਰਾਮਦ ਹੋਈ। ਇਸ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ
ਹੈਰੋਇਨ ਦੀ ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਭੇਜੀ ਗਈ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਖੇਪ ਬਰਾਮਦ ਕਰਨ ਆਏ ਤਿੰਨ ਤੋਂ ਚਾਰ ਸ਼ੱਕੀ ਵਿਅਕਤੀਆਂ ਦੀਆਂ ਹਰਕਤਾਂ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਦਿੱਤੀ, ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਬੀਐਸਐਫ ਨੇ ਦੱਸਿਆ ਕਿ ਸ਼ੁੱਕਰਵਾਰ (02 ਦਸੰਬਰ) ਨੂੰ ਦੁਪਹਿਰ 12.05 ਵਜੇ ਜਵਾਨਾਂ ਨੇ ਚੂੜੀਵਾਲਾ ਚੁਸਤੀ ਪਿੰਡ ਨੇੜੇ ਪਾਕਿਸਤਾਨੀ ਡਰੋਨ ਦੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਆਵਾਜ਼ ਸੁਣੀ।
25 ਕਿਲੋ ਹੈਰੋਇਨ ਬਰਾਮਦ ਹੋਈ
ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਡਰੋਨ ਦੀ ਦਿਸ਼ਾ 'ਚ ਵੀ ਗੋਲੀਬਾਰੀ ਕੀਤੀ, ਜੋ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਬੀਐਸਐਫ ਨੇ ਇਸ ਬਾਰੇ ਟਵੀਟ ਕੀਤਾ। ਇਲਾਕੇ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 30 ਪੈਕਟਾਂ ਵਿਚ ਭਰੀ 25 ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਐਮਐਮ ਦੇ 50 ਕਾਰਤੂਸ ਵੀ ਮਿਲੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਚੌਕਸ ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰੀ ਦੇ ਦੇਸ਼ ਵਿਰੋਧੀ ਅਨਸਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।