ਨਵੀਂ ਦਿੱਲੀ: ਕੇਰਲ ‘ਚ ਇੱਕ ਮਹਿਲਾ ਟੀਚਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਸਕੂਲ ਤੋਂ ਇਸ ਲਈ ਕੱਢ ਦਿੱਤਾ ਗਿਆ ਕਿਉਂਕਿ ਉਸ ਨੇ ਵਿਆਹ ਦੇ ਚਾਰ ਮਹੀਨੇ ਬਾਅਦ ਹੀ ਬੱਚੇ ਨੂੰ ਜਨਮ ਦਿੱਤਾ। ਪੀੜਤ ਅਧਿਆਪਕਾ ਨੇ ਸਕੂਲ ਦੇ ਅਧਿਕਾਰੀਆਂ ਤੇ ਪੇਰੈਂਟ-ਟੀਚਰ ਐਸੋਸੀਏਸ਼ਨ ਖਿਲਾਫ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਹਿਲਾ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲ ਤੋਂ ਇਸ ਸਕੂਲ ‘ਚ ਕੰਮ ਕਰ ਰਹੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਪਤੀ ਤੋਂ ਤਲਾਕ ਲਿਆ ਸੀ। ਇਸ ਤੋਂ ਬਾਅਦ ਉਹ ਦੂਜੇ ਪਤੀ ਨਾਲ ਰਹਿ ਰਹੀ ਸੀ ਪਰ ਵਿਆਹ ਦੀ ਪ੍ਰਕ੍ਰਿਆ ‘ਚ ਦੇਰ ਹੋ ਗਈ। ਦੂਜੇ ਵਿਆਹ ਤੋਂ ਬਾਅਦ ਉਸ ਨੇ ਮੈਟਰਨਿਟੀ ਲੀਵ ਦੀ ਮੰਗ ਕੀਤੀ। ਛੁੱਟੀਆਂ ਤੋਂ ਦੂਜੇ ਦਿਨ ਹੀ ਟੀਚਰ ਨੇ ਬੱਚੇ ਨੂੰ ਜਨਮ ਦਿੱਤਾ। ਮਹਿਲਾ ਟੀਚਰ ਦਾ ਕਹਿਣਾ ਹੈ ਕਿ ਜਦੋਂ ਉਹ ਛੁੱਟੀਆਂ ਤੋਂ ਬਾਅਦ ਸਕੂਲ ਵਾਪਸ ਗਈ ਤਾਂ ਉਸ ਨੂੰ ਕੰਮ ਕਰਨ ਤੋਂ ਮਨਾ ਕਰ ਦਿੱਤਾ ਗਿਆ।
ਮਹਿਲਾ ਦਾ ਕਹਿਣਾ ਹੈ ਕਿ ਅਧਿਕਾਰਆਂ ਨੇ ਉਸ ਨੂੰ ਕਿਹਾ ਕਿ ਵਿਆਹ ਤੋਂ ਚਾਰ ਮਹੀਨੇ ਬਾਅਦ ਹੀ ਉਸ ਨੇ ਮੈਟਰਨਿਟੀ ਲੀਵ ਕਿਵੇਂ ਅਪਲਾਈ ਕਰ ਦਿੱਤੀ। ਇਸ ਤੋਂ ਬਾਅਦ ਵਿਭਾਗ ਦੇ ਅਧਿਕਾਰੀ ਨੇ ਇਸ ਬਾਰੇ ਨੋਟਿਸ ਭੇਜ ਜਵਾਬ ਮੰਗਿਆ। ਜਾਂਚ ਤੋਂ ਬਾਅਦ ਡੀਡੀਈ ਨੇ ਸਕੂਲ ਨੂੰ ਦੁਬਾਰਾ ਪੀੜਤ ਅਧਿਆਪਕਾ ਨੂੰ ਸਕੂਲ ‘ਚ ਰੱਖਣ ਦਾ ਨਿਰਦੇਸ਼ ਦਿੱਤਾ ਪਰ ਸਕੂਲ ਨੇ ਅਜੇ ਤਕ ਟੀਚਰ ਨੂੰ ਨੌਕਰੀ ‘ਤੇ ਨਹੀਂ ਰੱਖਿਆ। ਇਸ ਤੋਂ ਬਾਅਦ ਪੀੜਤਾ ਦੀ ਸ਼ਿਕਾਇਤ ‘ਤੇ ਸਕੂਲ ਮੈਨੇਜਮੈਂਟ ਤੇ ਐਸੋਸੀਏਸ਼ਨ ਖਿਲ਼ਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਆਹ ਤੋਂ ਚਾਰ ਮਹੀਨੇ ਬਾਅਦ ਬੱਚੇ ਨੂੰ ਦਿੱਤਾ ਜਨਮ, ਸਕੂਲ ਨੇ ਨੌਕਰੀ ਤੋਂ ਕੱਢਿਆ
ਏਬੀਪੀ ਸਾਂਝਾ
Updated at:
19 Jun 2019 03:56 PM (IST)
ਕੇਰਲ ‘ਚ ਇੱਕ ਮਹਿਲਾ ਟੀਚਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਸਕੂਲ ਤੋਂ ਇਸ ਲਈ ਕੱਢ ਦਿੱਤਾ ਗਿਆ ਕਿਉਂਕਿ ਉਸ ਨੇ ਵਿਆਹ ਦੇ ਚਾਰ ਮਹੀਨੇ ਬਾਅਦ ਹੀ ਬੱਚੇ ਨੂੰ ਜਨਮ ਦਿੱਤਾ। ਪੀੜਤ ਅਧਿਆਪਕਾ ਨੇ ਸਕੂਲ ਦੇ ਅਧਿਕਾਰੀਆਂ ਤੇ ਪੇਰੈਂਟ-ਟੀਚਰ ਐਸੋਸੀਏਸ਼ਨ ਖਿਲਾਫ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ।
- - - - - - - - - Advertisement - - - - - - - - -