ਰਾਸ਼ਟਰਪਤੀ ਮੁਰਮੂ ਵੱਲੋਂ ਦੇਸ਼ ਦੇ 46 ਅਧਿਆਪਕਾਂ ਨੂੰ ਕੌਮੀ ਐਵਾਰਡ
ਜੇਕਰ ਵਿਗਿਆਨ, ਸਾਹਿਤ ਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ‘ਮਾਂ ਬੋਲੀ’ ਵਿੱਚ ਕਰਵਾਈ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਹੁਨਰ ਹੋਰ ਜ਼ਿਆਦਾ ਨਿੱਖਰ ਕੇ ਸਾਹਮਣੇ ਆਵੇਗਾ।
ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਮੌਕੇ 46 ਚੁਣੇ ਹੋਏ ਅਧਿਆਪਕਾਂ ਨੂੰ ਸਕੂਲ ਸਿੱਖਿਆ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ‘ਕੌਮੀ ਅਧਿਆਪਕ ਪੁਰਸਕਾਰ, 2022’’ ਨਾਲ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕ ਦਿਵਸ ਦੀ ਵਧਾਈ ਵੀ ਦਿੱਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਵਿਗਿਆਨ, ਸਾਹਿਤ ਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ‘ਮਾਂ ਬੋਲੀ’ ਵਿੱਚ ਕਰਵਾਈ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਹੁਨਰ ਹੋਰ ਜ਼ਿਆਦਾ ਨਿੱਖਰ ਕੇ ਸਾਹਮਣੇ ਆਵੇਗਾ। ਉਨ੍ਹਾਂ ਨੇ ਕੌਮੀ ਅਧਿਆਪਕ ਦਿਵਸ ਪੁਰਸਕਾਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿ ਇਹ ਢੰਗ ‘ਹੁਨਰ ਵਿਕਾਸ’ ਅਸਰਦਾਰ ਸਾਬਤ ਹੋ ਸਕਦਾ ਹੈ।
ਇਹ ਵੀ ਪੜ੍ਹੋ: ਹੁਣ CISF ਨੂੰ ਪ੍ਰਾਈਵੇਟ ਕਰਨ ਦੀ ਤਿਆਰੀ! ਕਾਂਗਰਸ ਦੇ ਮੋਦੀ ਸਰਕਾਰ 'ਤੇ ਇਹ ਇਲਜ਼ਾਮ
ਉਨ੍ਹਾਂ ਕਿਹਾ ਕਿ ਭਾਰਤ ਦੀ ਸਕੂਲੀ ਸਿੱਖਿਆ ਦੁਨੀਆ ਦੀਆਂ ਸਭ ਤੋਂ ਵੱਡੀਆਂ ਸਿੱਖਿਆ ਪ੍ਰਣਾਲੀਆਂ ਵਿੱਚੋਂ ਇੱਕ ਹੈ। ਸਮਾਗਮ ਮੌਕੇ ਬੋਲਦਿਆਂ ਦਰੋਪਦੀ ਮੁਰਮੂ ਨੇ ਆਪਣੇ ਸਕੂਲ ਦੇ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਸਦਕਾ ਉਹ ਕਾਲਜ ਜਾਣ ਵਾਲੀ ਆਪਣੇ ਪਿੰਡ ਦੀ ਪਹਿਲੀ ਲੜਕੀ ਬਣੀ।’’
ਦੱਸਣਯੋਗ ਹੈ ਕਿ ਸਿੱਖਿਆ ਮੰਤਰਾਲਾ ਹਰ ਸਾਲ 5 ਸਤੰਬਰ ਨੂੰ ਦੇਸ਼ ਦੇ ਉੱਤਮ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਵਰ੍ਹੇਗੰਢ ਮੌਕੇ ਅਧਿਆਪਕ ਦਿਵਸ ’ਤੇ ਵਿਗਿਆਨ ਭਵਨ ਵਿੱਚ ਸਮਾਗਮ ਕਰਵਾਉਂਦਾ ਹੈ। ਇਨ੍ਹਾਂ ਅਧਿਆਪਕਾਂ ਦੀ ਚੋਣ ਪਾਰਦਰਸ਼ੀ ਤੇ ਤਿੰਨ-ਪੱਧਰੀ ਆਨਲਾਈਨ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਂਦੀ ਹੈ।
ਸੀਐਮ ਭਗਵੰਤ ਮਾਨ ਵੱਲੋਂ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾ ਦਿੱਤੀ ਹੈ। ਅਧਿਆਪਕ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ: ਮਾਪਿਆਂ ਤੋਂ ਬਾਅਦ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ, ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ: ਭਗਵੰਤ ਮਾਨ