ਨਵੀਂ ਦਿੱਲੀ: ਤਹਿਲਕਾ ਮੈਗਜ਼ੀਨ ਦੇ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਬਲਾਤਕਾਰ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। ਤਰੁਣ ਤੇਜਪਾਲ 'ਤੇ ਪਿਛਲੇ 8 ਸਾਲਾਂ ਤੋਂ ਰੇਪ ਕੇਸ ਚੱਲ ਰਿਹਾ ਸੀ। ਉਸ 'ਤੇ ਲਿਫਟ ਵਿੱਚ ਆਪਣੀ ਸਹਿਯੋਗੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ।



ਤੁਹਾਨੂੰ ਦੱਸ ਦੇਈਏ ਕਿ ਇਕ ਔਰਤ ਨੇ ਨਵੰਬਰ 2013 ਨੂੰ ਗੋਆ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਇੱਕ ਲਿਫਟ ਦੇ ਅੰਦਰ ਤਰੁਣ ਤੇ ਬਲਾਤਕਾਰ ਕਰਨ ਦਾ ਦੋਸ਼ ਲਾਇਆ ਸੀ। ਜਿਸਦੇ ਬਾਅਦ ਉਸਨੂੰ 30 ਨਵੰਬਰ 2013 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਹ ਜ਼ਮਾਨਤ ਤੇ ਰਿਹਾ ਕਰ ਦਿੱਤਾ ਗਿਆ ਸੀ। ਕੇਸ ਤੇ ਕਾਰਵਾਈ ਕਰਦਿਆਂ ਗੋਆ ਪੁਲਿਸ ਨੇ ਫਰਵਰੀ 2014 ਵਿਚ ਉਸਦੇ ਖਿਲਾਫ 2,846 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ