ਪੜਚੋਲ ਕਰੋ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

NEET UG 2026 Re-Exam : ਤੇਲੰਗਾਨਾ ਦੇ ਮੇਡਚਲ-ਮਲਕਾਜਗਿਰੀ ਜ਼ਿਲ੍ਹੇ ਦੇ ਮਿਆਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਕਡਪਾ ਜ਼ਿਲ੍ਹੇ ਦੀ 20 ਸਾਲਾ ਮੈਡੀਕਲ ਉਮੀਦਵਾਰ ਸਨਾ ਨੇ ਸ਼ਨੀਵਾ

NEET UG 2026 Re-Exam : ਤੇਲੰਗਾਨਾ ਦੇ ਮੇਡਚਲ-ਮਲਕਾਜਗਿਰੀ ਜ਼ਿਲ੍ਹੇ ਦੇ ਮਿਆਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਕਡਪਾ ਜ਼ਿਲ੍ਹੇ ਦੀ 20 ਸਾਲਾ ਮੈਡੀਕਲ ਉਮੀਦਵਾਰ ਸਨਾ ਨੇ ਸ਼ਨੀਵਾਰ (20 ਜੂਨ 2026) ਦੀ ਰਾਤ ਆਪਣੇ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ NEET-UG 2026 ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਵਾਪਰੀ, ਜਦੋਂ ਉਹ ਮਿਆਪੁਰ ਸਥਿਤ ਕਲਪਨਾ ਅਪਾਰਟਮੈਂਟ ਵਿੱਚ ਇਕੱਲੀ ਸੀ। ਉਸਦੇ ਪਿਤਾ ਜਾਫਰ ਹੁਸੈਨ ਇਸ ਸਮੇਂ ਕੁਵੈਤ ਵਿੱਚ ਸਨ। ਮਿਆਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਗਾਂਧੀ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੁਲਿਸ ਇੰਸਪੈਕਟਰ ਪੀ. ਸ਼ਿਵ ਪ੍ਰਸਾਦ ਦੇ ਅਨੁਸਾਰ, ਸਨਾ ਪਿਛਲੇ ਕਈ ਦਿਨਾਂ ਤੋਂ NEET ਪ੍ਰੀਖਿਆ ਦੇ ਵਧਦੇ ਦਬਾਅ ਅਤੇ ਪਰਿਵਾਰ ਦੀਆਂ ਉਮੀਦਾਂ 'ਤੇ ਖਰਾ ਨਾ ਉਤਰ ਸਕਣ ਦੇ ਡਰ ਕਾਰਨ ਗੰਭੀਰ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਨੂੰ ਉਸਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸਨੇ ਸਪੱਸ਼ਟ ਲਿਖਿਆ ਹੈ ਕਿ ਉਸਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ ਅਤੇ ਇਹ ਕਦਮ ਉਸਨੇ ਮਾਨਸਿਕ ਦਬਾਅ ਕਾਰਨ ਚੁੱਕਿਆ ਹੈ।

 ਮਿਆਪੁਰ ਇੰਸਪੈਕਟਰ ਨੇ ਕੀ ਕਿਹਾ?

ਮਿਆਪੁਰ ਇੰਸਪੈਕਟਰ ਨੇ ਦੱਸਿਆ, "ਸਾਨੂੰ ਇੱਕ ਨੋਟ ਮਿਲਿਆ ਹੈ, ਜਿਸ ਵਿੱਚ ਉਸਨੇ ਲਿਖਿਆ ਹੈ ਕਿ ਉਹ ਤਣਾਅ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਸੀ ਅਤੇ ਉਸਨੂੰ ਲੱਗਦਾ ਸੀ ਕਿ ਉਹ ਆਪਣੇ ਮਾਪਿਆਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੇਗੀ। ਅਸੀਂ ਹਰ ਪੱਖ ਤੋਂ ਜਾਂਚ ਕਰ ਰਹੇ ਹਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਪ੍ਰੀਖਿਆ ਦੇ ਦਬਾਅ ਨੂੰ ਆਪਣੇ ਉੱਤੇ ਹਾਵੀ ਨਾ ਹੋਣ ਦੇਣ। ਲੋੜ ਪੈਣ 'ਤੇ ਉਹ ਕਾਊਂਸਲਰ ਜਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ।"

ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਨਹੀਂ ਲੱਗਿਆ ਹੈ। ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਹੈ, ਜਦੋਂ ਦੇਸ਼ ਭਰ ਵਿੱਚ NEET-UG 2026 ਦੀ ਦੁਬਾਰਾ ਪ੍ਰੀਖਿਆ ਐਤਵਾਰ, 21 ਜੂਨ ਨੂੰ ਕਰਵਾਈ ਜਾ ਰਹੀ ਹੈ। ਮੂਲ ਪ੍ਰੀਖਿਆ 3 ਮਈ ਨੂੰ ਪੇਪਰ ਲੀਕ ਵਿਵਾਦ ਕਾਰਨ ਰੱਦ ਕਰ ਦਿੱਤੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget