ਪੜਚੋਲ ਕਰੋ

ਦਰਦਨਾਕ ਸੜਕ ਹਾਦਸਾ, 70 ਯਾਤਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਈ, 20 ਦੀ ਮੌਤ, CM ਨੇ ਜਤਾਇਆ ਦੁੱਖ

ਭਿਆਨਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਟਿੱਪਰ ਡਰਾਈਵਰ ਦੀ ਵੀ ਮੌਤ ਹੋ ਗਈ, ਜਦਕਿ ਦਰਜਨਾਂ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।...

ਤੇਲੰਗਾਣਾ ਦੇ ਰੰਗਾ ਰੈੱਡੀ ਜ਼ਿਲ੍ਹੇ ਦੇ ਚੇਵੈਲਾ ਮੰਡਲ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਟਿੱਪਰ ਡਰਾਈਵਰ ਦੀ ਵੀ ਮੌਤ ਹੋ ਗਈ, ਜਦਕਿ ਦਰਜਨਾਂ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਚੇਵੈਲਾ ਮੰਡਲ ਦੇ ਮੀਰਜਾਗੁੜਾ ਨੇੜੇ ਹੈਦਰਾਬਾਦ-ਬੀਜਾਪੁਰ ਹਾਈਵੇ 'ਤੇ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤੰਡੂਰ ਡਿਪੋ ਦੀ ਇੱਕ ਆਰ.ਟੀ.ਸੀ. ਬੱਸ ਸਿੱਧੀ ਗਿੱਟੀ ਨਾਲ ਲੋਡ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ।
ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਟਿੱਪਰ 'ਤੇ ਚੜ੍ਹੀ ਮੋਟੀ ਬੱਜਰੀ ਬੱਸ ਦੇ ਅੰਦਰ ਆ ਡਿੱਗੀ ਤੇ ਕਈ ਯਾਤਰੀ ਉਸਦੇ ਹੇਠਾਂ ਦੱਬ ਗਏ। ਟਿੱਪਰ ਦਾ ਡਰਾਈਵਰ ਮੌਕੇ 'ਤੇ ਹੀ ਮਰ ਗਿਆ। ਮਿਲੀ ਜਾਣਕਾਰੀ ਮੁਤਾਬਕ, ਹਾਦਸੇ ਦੇ ਸਮੇਂ ਬੱਸ ਵਿੱਚ 70 ਤੋਂ ਵੱਧ ਯਾਤਰੀ ਸਵਾਰ ਸਨ।

ਟੱਕਰ ਤੋਂ ਬਾਅਦ ਬੱਸ ਵਿੱਚ ਹੜਕੰਪ ਮਚ ਗਿਆ ਅਤੇ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਆਈਆਂ। ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਕੱਢ ਕੇ ਚੇਵੈਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ ਅਤੇ ਤੁਰੰਤ ਅਧਿਕਾਰੀਆਂ ਨੂੰ ਜ਼ਰੂਰੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਨੂੰ ਕਿਸੇ ਵੀ ਕੀਮਤ 'ਤੇ ਤੇਜ਼ ਕੀਤਾ ਜਾਵੇ ਅਤੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਾਇਆ ਜਾਵੇ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਸੀਐਮ ਰੇਵੰਤ ਰੈੱਡੀ ਨੇ ਤੇਲੰਗਾਨਾ ਦੇ ਮੁੱਖ ਸਕੱਤਰ ਅਤੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਨੂੰ ਸਿੱਧੇ ਹੁਕਮ ਦਿੱਤੇ ਹਨ ਕਿ ਹਾਦਸੇ 'ਚ ਜ਼ਖਮੀ ਹਰ ਵਿਅਕਤੀ ਨੂੰ ਤੁਰੰਤ ਪ੍ਰਭਾਵ ਨਾਲ ਹੈਦਰਾਬਾਦ ਦੇ ਹਸਪਤਾਲਾਂ 'ਚ ਭੇਜਿਆ ਜਾਵੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜ਼ਖਮੀਆਂ ਦੇ ਇਲਾਜ 'ਚ ਕਿਸੇ ਕਿਸਮ ਦੀ ਕਮੀ ਨਾ ਰਹੇ ਅਤੇ ਉਨ੍ਹਾਂ ਨੂੰ ਸਭ ਤੋਂ ਵਧੀਆ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾਣ।

ਸੀਐਮ ਰੇਵੰਤ ਰੈੱਡੀ ਨੇ ਅਧਿਕਾਰੀਆਂ ਨੂੰ ਹਰ ਪੱਧਰ 'ਤੇ ਸਥਿਤੀ ਨਾਲ ਰੂਬਰੂ ਕਰਦੇ ਰਹਿਣ ਅਤੇ ਹਾਦਸੇ ਬਾਰੇ ਲਗਾਤਾਰ ਅਪਡੇਟ ਦਿੰਦਿਆਂ ਰਹਿਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਘਟਨਾ ਸਥਾਨ ਦੇ ਨੇੜਲੇ ਮੰਤਰੀਆਂ ਨੂੰ ਤੁਰੰਤ ਉਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕਿਹਾ ਹੈ। ਸੀਐਮ ਰੈੱਡੀ ਨੇ ਰੰਗਾਰੇੱਡੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਰਾਹਤ ਤੇ ਬਚਾਵ ਕਾਰਜ ਨੂੰ ਹੋਰ ਤੇਜ਼ੀ ਨਾਲ ਚਲਾਉਣ ਦੇ ਹੁਕਮ ਦਿੱਤੇ ਹਨ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਮਦਦ ਮਿਲ ਸਕੇ।

ਟਾਪ ਹੈਡਲਾਈਨ

Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
Embed widget