ਤੇਲੰਗਾਣਾ ਦੇ ਰੰਗਾ ਰੈੱਡੀ ਜ਼ਿਲ੍ਹੇ ਦੇ ਚੇਵੈਲਾ ਮੰਡਲ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਟਿੱਪਰ ਡਰਾਈਵਰ ਦੀ ਵੀ ਮੌਤ ਹੋ ਗਈ, ਜਦਕਿ ਦਰਜਨਾਂ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਚੇਵੈਲਾ ਮੰਡਲ ਦੇ ਮੀਰਜਾਗੁੜਾ ਨੇੜੇ ਹੈਦਰਾਬਾਦ-ਬੀਜਾਪੁਰ ਹਾਈਵੇ 'ਤੇ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤੰਡੂਰ ਡਿਪੋ ਦੀ ਇੱਕ ਆਰ.ਟੀ.ਸੀ. ਬੱਸ ਸਿੱਧੀ ਗਿੱਟੀ ਨਾਲ ਲੋਡ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ।ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਟਿੱਪਰ 'ਤੇ ਚੜ੍ਹੀ ਮੋਟੀ ਬੱਜਰੀ ਬੱਸ ਦੇ ਅੰਦਰ ਆ ਡਿੱਗੀ ਤੇ ਕਈ ਯਾਤਰੀ ਉਸਦੇ ਹੇਠਾਂ ਦੱਬ ਗਏ। ਟਿੱਪਰ ਦਾ ਡਰਾਈਵਰ ਮੌਕੇ 'ਤੇ ਹੀ ਮਰ ਗਿਆ। ਮਿਲੀ ਜਾਣਕਾਰੀ ਮੁਤਾਬਕ, ਹਾਦਸੇ ਦੇ ਸਮੇਂ ਬੱਸ ਵਿੱਚ 70 ਤੋਂ ਵੱਧ ਯਾਤਰੀ ਸਵਾਰ ਸਨ।
ਟੱਕਰ ਤੋਂ ਬਾਅਦ ਬੱਸ ਵਿੱਚ ਹੜਕੰਪ ਮਚ ਗਿਆ ਅਤੇ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਆਈਆਂ। ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਕੱਢ ਕੇ ਚੇਵੈਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ ਅਤੇ ਤੁਰੰਤ ਅਧਿਕਾਰੀਆਂ ਨੂੰ ਜ਼ਰੂਰੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਨੂੰ ਕਿਸੇ ਵੀ ਕੀਮਤ 'ਤੇ ਤੇਜ਼ ਕੀਤਾ ਜਾਵੇ ਅਤੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਾਇਆ ਜਾਵੇ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਸੀਐਮ ਰੇਵੰਤ ਰੈੱਡੀ ਨੇ ਤੇਲੰਗਾਨਾ ਦੇ ਮੁੱਖ ਸਕੱਤਰ ਅਤੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਨੂੰ ਸਿੱਧੇ ਹੁਕਮ ਦਿੱਤੇ ਹਨ ਕਿ ਹਾਦਸੇ 'ਚ ਜ਼ਖਮੀ ਹਰ ਵਿਅਕਤੀ ਨੂੰ ਤੁਰੰਤ ਪ੍ਰਭਾਵ ਨਾਲ ਹੈਦਰਾਬਾਦ ਦੇ ਹਸਪਤਾਲਾਂ 'ਚ ਭੇਜਿਆ ਜਾਵੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜ਼ਖਮੀਆਂ ਦੇ ਇਲਾਜ 'ਚ ਕਿਸੇ ਕਿਸਮ ਦੀ ਕਮੀ ਨਾ ਰਹੇ ਅਤੇ ਉਨ੍ਹਾਂ ਨੂੰ ਸਭ ਤੋਂ ਵਧੀਆ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾਣ।
ਸੀਐਮ ਰੇਵੰਤ ਰੈੱਡੀ ਨੇ ਅਧਿਕਾਰੀਆਂ ਨੂੰ ਹਰ ਪੱਧਰ 'ਤੇ ਸਥਿਤੀ ਨਾਲ ਰੂਬਰੂ ਕਰਦੇ ਰਹਿਣ ਅਤੇ ਹਾਦਸੇ ਬਾਰੇ ਲਗਾਤਾਰ ਅਪਡੇਟ ਦਿੰਦਿਆਂ ਰਹਿਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਘਟਨਾ ਸਥਾਨ ਦੇ ਨੇੜਲੇ ਮੰਤਰੀਆਂ ਨੂੰ ਤੁਰੰਤ ਉਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕਿਹਾ ਹੈ। ਸੀਐਮ ਰੈੱਡੀ ਨੇ ਰੰਗਾਰੇੱਡੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਰਾਹਤ ਤੇ ਬਚਾਵ ਕਾਰਜ ਨੂੰ ਹੋਰ ਤੇਜ਼ੀ ਨਾਲ ਚਲਾਉਣ ਦੇ ਹੁਕਮ ਦਿੱਤੇ ਹਨ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਮਦਦ ਮਿਲ ਸਕੇ।