ਹੈਦਰਾਬਾਦ: ਤੇਲੰਗਾਨਾ ਸਰਕਾਰ (Telangana Government) ਨੇ ਹੋਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਸੂਬੇ ਦੇ 9.17 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ '30 ਫ਼ੀਸਦੀ ਦਾ ਵਾਧਾ (30% Salary Hike) ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦਾ ਇਹ ਫ਼ੈਸਲਾ ਅਪ੍ਰੈਲ 2020 ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਸੇਵਾਮੁਕਤ ਕਰਮਚਾਰੀਆਂ ਨੂੰ 12 ਮਹੀਨੇ ਦਾ ਬਕਾਇਆ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਰਿਟਾਇਰਮੈਂਟ ਦੀ ਉਮਰ (retirement age increased) 'ਚ ਵੀ 3 ਸਾਲ ਦਾ ਵਾਧਾ ਕਰ ਦਿੱਤਾ ਹੈ। ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਵਿਧਾਨ ਸਭਾ 'ਚ ਇਸ ਦੀ ਘੋਸ਼ਣਾ ਕੀਤੀ।


ਸੇਵਾਮੁਕਤੀ ਦੀ ਉਮਰ 58 ਤੋਂ 61 ਸਾਲ ਕੀਤੀ


ਤੇਲੰਗਾਨਾ 'ਚ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀ ਰਿਟਾਇਰਮੈਂਟ ਦੀ ਉਮਰ 58 ਸਾਲ ਸੀ, ਪਰ ਹੁਣ ਸਰਕਾਰ ਨੇ ਇਸ ਨੂੰ ਵਧਾ ਕੇ 61 ਸਾਲ ਕਰ ਦਿੱਤਾ ਹੈ। ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਹਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਤਨਖਾਹਾਂ '30 ਫ਼ੀਸਦੀ ਫਿਟਮੈਂਟ ਵਾਧਾ ਕੀਤਾ ਜਾਵੇਗਾ। ਇਹ ਹੁਕਮ 1 ਅਪ੍ਰੈਲ 2021 ਤੋਂ ਲਾਗੂ ਹੋਵੇਗਾ।


ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 9.17 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਇਸ ਦਾ ਲਾਭ ਲੈਣਗੇ। ਇਸ 'ਚ ਠੇਕਾ ਮੁਲਾਜ਼ਮ ਅਤੇ ਆਊਟਸੋਰਸਿੰਗ ਮੁਲਾਜ਼ਮ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀਆਂ ਤਨਖਾਹਾਂ 1 ਅਪ੍ਰੈਲ 2021 ਤੋਂ ਵਧਾਈ ਜਾਵੇਗੀ। ਉਨ੍ਹਾਂ ਕਿਹਾ, "ਮੈਨੂੰ ਇਹ ਐਲਾਨ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਤੇ ਅਧਿਆਪਕਾਂ ਦੀ ਤਨਖਾਹਾਂ '30 ਫ਼ੀਸਦੀ ਦਾ ਵਾਧਾ ਕੀਤਾ ਜਾਵੇਗਾ।"


7 ਸਾਲ ਬਾਅਦ ਤਨਖਾਹ 'ਚ ਵਾਧਾ ਹੋਇਆ


ਦੱਸ ਦੇਈਏ ਕਿ ਸੂਬੇ '7 ਸਾਲ ਬਾਅਦ ਸਰਕਾਰੀ ਕਰਮਚਾਰੀਆਂ ਦੀ ਤਨਖਾਹ 'ਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2014 'ਚ ਕਰਮਚਾਰੀਆਂ ਦੀ ਤਨਖਾਹ '43 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ। ਸਰਕਾਰ ਨੇ ਇਹ ਫ਼ੈਸਲਾ ਆਈਏਐਸ ਸੀ.ਆਰ. ਬਿਸਵਾਲ ਦੀ ਅਗਵਾਈ ਵਾਲੇ ਕਮਿਸ਼ਨ ਵੱਲੋਂ ਦਿੱਤੇ ਸੁਝਾਵਾਂ ਦੇ ਅਧਾਰ 'ਤੇ ਲਿਆ ਹੈ, ਜੋ ਮਈ 2018 'ਚ ਸੇਵਾਮੁਕਤ ਹੋਏ ਸਨ।


ਇਹ ਵੀ ਪੜ੍ਹੋ: ਹੁਣ ਪੰਜਾਬ ਤੇ ਹਰਿਆਣਾ ਵੀ ਅਪਣਾਉਣਗੇ ਦਿੱਲੀ ਸਰਕਾਰ ਵਾਲਾ ਮਾਡਲ, ਪਰਾਲੀ ਦੀ ਸਮੱਸਿਆ ਤੋਂ ਛੁੱਟੇਗਾ ਖਹਿੜਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904