Weather Update Today : ਦੇਸ਼ ਦੀ ਰਾਜਧਾਨੀ ਦਿੱਲੀ (Delhi weather) ਵਿੱਚ ਮੌਸਮ ਸੁਹਾਵਣਾ ਰਿਹਾ, ਪਰ ਸਵੇਰੇ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦਕਿ ਘੱਟੋ-ਘੱਟ ਤਾਪਮਾਨ (Temperature) 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਲਈ ਆਮ ਹੈ। ਭਾਰਤੀ ਮੌਸਮ ਵਿਭਾਗ (IMD forecast) ਨੇ ਅੱਜ ਵੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਸਵੇਰੇ 8.30 ਵਜੇ ਸਾਪੇਖਿਕ ਨਮੀ 89 ਫੀਸਦੀ ਦਰਜ ਕੀਤੀ ਗਈ। ਭਲਕੇ ਤੋਂ 1 ਅਕਤੂਬਰ ਤੱਕ ਤਾਪਮਾਨ ਵਿੱਚ ਅੰਸ਼ਕ ਵਾਧਾ ਹੋਣ ਦੀ ਸੰਭਾਵਨਾ ਹੈ। 26 ਅਕਤੂਬਰ ਤੋਂ 1 ਅਕਤੂਬਰ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਾਂ ਦੇ ਆਉਣ ਅਤੇ ਜਾਣ ਦਾ ਸਿਲਸਿਲਾ ਜਾਰੀ ਰਹੇਗਾ।
ਬੀਤੀ ਰਾਤ ਡਿੱਗ ਗਿਆ ਤਾਪਮਾਨ
ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਮੌਸਮ ਦੇ ਹਿਸਾਬ ਨਾਲ ਆਮ ਹੈ। ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ 'ਚ 23 ਸਤੰਬਰ ਨੂੰ ਦੁਪਹਿਰ ਬਾਅਦ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਐਤਵਾਰ ਯਾਨੀ 24 ਸਤੰਬਰ ਨੂੰ ਵੀ ਰਾਜਧਾਨੀ ਦੇ ਕੁਝ ਇਲਾਕਿਆਂ 'ਚ ਬਾਰਿਸ਼ ਹੋਈ। ਮੀਂਹ ਦਾ ਅਸਰ ਇਹ ਹੋਇਆ ਕਿ ਬੀਤੀ ਰਾਤ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਗਈ।
ਪ੍ਰਦੂਸ਼ਣ ਦਾ ਪੱਧਰ ਵਧਣ ਦੇ ਸੰਕੇਤ
ਦੂਜੇ ਪਾਸੇ ਐਤਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੇ ਬਾਵਜੂਦ ਪ੍ਰਦੂਸ਼ਣ ਵਿੱਚ ਵਾਧਾ ਦਰਜ ਕੀਤਾ ਗਿਆ। ਸ਼ਨੀਵਾਰ ਨੂੰ ਦਿੱਲੀ ਦਾ ਪ੍ਰਦੂਸ਼ਣ ਸੂਚਕ ਅੰਕ 110 ਦਰਜ ਕੀਤਾ ਗਿਆ, ਜੋ ਸ਼ੁੱਕਰਵਾਰ ਦੇ ਮੁਕਾਬਲੇ 7 ਵੱਧ ਸੀ। ਦਿੱਲੀ ਦੇ ਆਲੇ-ਦੁਆਲੇ ਦੇ ਖੇਤਰਾਂ ਦੀ ਗੱਲ ਕਰੀਏ ਤਾਂ ਗੁਰੂਗ੍ਰਾਮ 'ਚ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਸੀ। ਇੱਥੇ ਪ੍ਰਦੂਸ਼ਣ ਸੂਚਕ ਅੰਕ 193 ਸੀ। ਫਰੀਦਾਬਾਦ ਦਾ AQI 117, ਗਾਜ਼ੀਆਬਾਦ ਦਾ 92, ਗ੍ਰੇਟਰ ਨੋਇਡਾ ਦਾ 124 ਅਤੇ ਨੋਇਡਾ ਦਾ ਪ੍ਰਦੂਸ਼ਣ ਪੱਧਰ 84 ਦਰਜ ਕੀਤਾ ਗਿਆ।