ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਰਾਜਸਥਾਨ, ਯੂਪੀ, ਗੁਜਰਾਤ, ਮਹਾਰਾਸ਼ਟਰ ਵਰਗੇ ਸੂਬਿਆਂ ਵਿੱਚ ਗਰਮੀ ਨਾਲ ਲੋਕ ਪ੍ਰੇਸ਼ਾਨ ਹਨ। ਰਾਜਸਥਾਨ ਦੇ ਬੂੰਦੀ ਵਿੱਚ ਤਾਂ ਪਾਰਾ 47 ਡਿਗਰੀ ਪਾਰ ਪਹੁੰਚ ਗਿਆ ਹੈ। ਮਹਾਰਾਸ਼ਟਰ ਦੇ ਨਾਗਪੁਰ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਨਾਗਪੁਰ ਵਿੱਚ ਮਈ ਮਹੀਨੇ ਵਿੱਚ ਹੀ ਗਰਮੀ ਨੇ 10 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਨਾਗਪੁਰ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਚੁੱਕਿਆ ਹੈ।


 

ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਵਿੱਚ ਲੂ ਦਾ ਅਲਰਟ ਵੀ ਜਾਰੀ ਕੀਤਾ ਹੈ। ਬੀਤੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਦਾ ਹੋਸ਼ੰਗਾਬਾਦ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜਬਲਪੁਰ, ਨੌਗਾਂਵ ਸਣੇ ਹੋਰ ਥਾਵਾਂ 'ਤੇ ਹਲਕੀ ਬਾਰਸ਼ ਵੀ ਹੋਈ।

ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ 24 ਘੰਟਿਆਂ ਵਿੱਚ ਗਵਾਲੀਅਰ, ਛਤਰਪੁਰ, ਟੀਕਮਗੜ੍ਹ, ਸਤਨਾ, ਰੀਵਾ ਸਣੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਬਾਕੀ ਮੁਲਕ ਵਿੱਚ ਜਲਦੀ ਲੂ ਪੈਣੀ ਸ਼ੁਰੂ ਹੋਵੇਗੀ।