Delhi News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ (Vinai Kumar Saxena) ਵਿਚਾਲੇ ਸਰਕਾਰੀ ਕੰਮਕਾਜ ਅਤੇ ਅਧਿਕਾਰ ਖੇਤਰ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਨੇ ਫ੍ਰੀਬੀਜ਼ ਦੇ ਤੰਜ ਕੱਸਦੇ ਹੋਏ ਕਿਹਾ ਕਿ ਦਿੱਲੀ ਦੇ ਲੋਕ ਮਿਹਨਤੀ ਲੋਕ ਹਨ। ਉਨ੍ਹਾਂ ਨੇ ਸਖ਼ਤ ਮਿਹਨਤ ਨਾਲ ਦਿੱਲੀ ਨੂੰ ਸੰਵਾਰਿਆ ਹੈ। LG ਸਾਹਿਬ ਤੁਸੀਂ ਬਾਹਰੋਂ ਆਏ ਹੋ। ਦਿੱਲੀ ਅਤੇ ਦਿੱਲੀ ਵਾਲਿਆਂ ਨੂੰ ਨਹੀਂ ਸਮਝ ਸਕਦੇ। ਦਿੱਲੀ ਦੇ ਲੋਕਾਂ ਦਾ ਇਸ ਤਰ੍ਹਾਂ ਅਪਮਾਨ ਨਾ ਕਰੋ।

 

ਦਿੱਲੀ ਸਰਕਾਰ ਦੂਜੀਆਂ ਸਰਕਾਰਾਂ ਵਾਂਗ ਚੋਰੀ ਨਹੀਂ ਕਰਦੀ। ਪੈਸੇ ਦੀ ਬਚਤ ਕਰਕੇ ਇਹ ਲੋਕਾਂ ਨੂੰ ਸਹੂਲਤ ਦਿੰਦੀ ਹੈ। ਇਸ ਨਾਲ ਤੁਹਾਨੂੰ ਪ੍ਰੇਸਾਨੀ ਕਿਉਂ ਹੈ? ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਹਾ ਸੀ ਕਿ LG ਵਿਨੈ ਸਕਸੈਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅਸਤੀਫਾ ਦੇ ਕੇ ਉਨ੍ਹਾਂ ਨੂੰ ਅਜਿਹੇ ਵਿਅਕਤੀ ਲਈ ਰਾਹ ਬਣਾਉਣਾ ਚਾਹੀਦਾ ਹੈ ਜੋ ਦਿੱਲੀ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰ ਸਕੇ। ਜੇਕਰ ਕੇਂਦਰ ਸਰਕਾਰ ਦਿੱਲੀ ਦੇ ਲੋਕਾਂ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਸਾਨੂੰ ਸੌਂਪ ਦਿਓ। ਅਸੀਂ ਉਨ੍ਹਾਂ ਨੂੰ ਦਿਖਾਵਾਂਗੇ ਕਿ ਦੇਸ਼ ਦੀ ਰਾਜਧਾਨੀ ਦੇ ਲੋਕਾਂ ਨੂੰ ਕਿਵੇਂ ਸੁਰੱਖਿਆ ਪ੍ਰਦਾਨ ਕਰਨਾ ਸੰਭਵ ਹੈ।

 





ਇਸ ਨਾਲ ਨਹੀਂ ਨਿਕਲੇਗਾ ਹੱਲ 

ਅੱਠ ਦਿਨ ਪਹਿਲਾਂ ਐਲਜੀ ਸਕਸੈਨਾ ਨੇ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀਆਂ ਦਾ ਚਰਚਾ ਲਈ ਸਵਾਗਤ ਕੀਤਾ, ਪਰ ਅਪਰਾਧ ਦੀ ਰਾਜਨੀਤੀ ਕਰਨ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਸ ਨਾਲ ਕੋਈ ਹੱਲ ਨਹੀਂ ਨਿਕਲੇਗਾ। ਇਹ ਜਵਾਬ LG ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਪ੍ਰਸਤਾਵ 'ਤੇ ਦਿੱਤਾ ,ਜਿਸ ਵਿੱਚ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਮੀਟਿੰਗ ਦਾ ਪ੍ਰਸਤਾਵ ਰੱਖਿਆ ਸੀ। ਦਿੱਲੀ ਦੇ ਸੀਐਮ ਨੇ ਇਹ ਵੀ ਕਿਹਾ ਸੀ ਕਿ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਫੌਰੀ ਲੋੜ ਹੈ ਅਤੇ ਮੈਂ ਇਸ ਨੂੰ ਨਾ ਮੰਨਣ ਦੇ ਪਿੱਛੇ ਦੀ ਜ਼ਿੱਦ ਨੂੰ ਸਮਝ ਨਹੀਂ ਪਾ ਰਿਹਾ ਹਾਂ। ਲੋਕ ਹਿੱਤ ਵਿੱਚ ਕਮਜ਼ੋਰ ਲੋਕਾਂ ਨੂੰ ਰਿਆਇਤਾਂ ਦੇਣਾ ਮੁਫ਼ਤ ਵਿੱਚ ਕਿਵੇਂ ਹੋ ਸਕਦਾ ਹੈ?